Babbar Khalsa News: ਫੜੇ ਗਏ ਬੱਬਰ ਖ਼ਾਲਸਾ ਦੇ 3 ਗੁਰਗਿਆਂ ਦਾ ਮਿਲਿਆ ਰਿਮਾਂਡ
Published : Jun 27, 2025, 3:24 pm IST
Updated : Jun 27, 2025, 3:24 pm IST
SHARE ARTICLE
Babbar Khalsa News: 3 arrested Babbar Khalsa cadres remanded
Babbar Khalsa News: 3 arrested Babbar Khalsa cadres remanded

ਅਦਾਲਤ ਨੇ ਦਿੱਤਾ ਤਿੰਨ ਦਿਨ ਰਿਮਾਂਡ

Babbar Khalsa News: ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (SSOC) ਮੋਹਾਲੀ ਵਲੋਂ ਪਾਕਿਸਤਾਨ ISI ਦੀ ਸਹਾਇਤਾ ਨਾਲ ਚੱਲ ਰਹੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇਕ ਮਡਿਊਲ ਦਾ ਪਰਦਾਫਾਸ਼ ਕੀਤਾ ਹੈ, ਜੋ ਕਿ ਯੂ.ਕੇ. ਆਧਾਰਿਤ ਨਿਸ਼ਾਨ ਸਿੰਘ ਅਤੇ ਪਾਕਿਸਤਾਨ ਆਧਾਰਿਤ ਹਰਵਿੰਦਰ ਰਿੰਦਾ ਵਲੋਂ ਚਲਾਇਆ ਜਾ ਰਿਹਾ ਸੀ।  ਇਸ ਗਰੋਹ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਵਿਚ ਇਕ ਨਾਬਾਲਿਗ ਵੀ ਸ਼ਾਮਿਲ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।

ਇਹ ਸਮੂਹ ਅੰਮ੍ਰਿਤਸਰ ਇਲਾਕੇ ਵਿਚ ਪੁਲਿਸ ਠਿਕਾਣਿਆਂ 'ਤੇ ਹਮਲੇ ਅਤੇ ਹੱਤਿਆਵਾਂ ਦੀ ਸਾਜ਼ਿਸ਼ ਰਚ ਰਿਹਾ ਸੀ। ਆਪਰੇਸ਼ਨ ਦੌਰਾਨ ਦੋ ਹੈਂਡ ਗ੍ਰਨੇਡ, ਇਕ ਗਲੌਕ ਪਿਸਤੌਲ ਅਤੇ ਗੋਲਾ-ਬਾਰੂਦ ਬਰਾਮਦ ਹੋਇਆ। ਗ੍ਰਿਫ਼ਤਾਰ ਹੋਏ ਦੋ ਦੋਸ਼ੀਆਂ ਦੀ ਪਛਾਣ ਸਹਿਜਪਾਲ ਸਿੰਘ ਅਤੇ ਵਿਕਰਮਜੀਤ ਸਿੰਘ ਵਜੋਂ ਹੋਈ ਹੈ। ਦੋਵੇਂ ਰਾਮਦਾਸ, ਅੰਮ੍ਰਿਤਸਰ ਰੂਰਲ ਦੇ ਨਿਵਾਸੀ ਹਨ। ਮਾਮਲੇ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਪੁਲਿਸ ਥਾਣਾ SSOC ਮੋਹਾਲੀ ਵਿਚ BNS ਅਤੇ Explosives Act ਦੀਆਂ ਸਬੰਧਤ ਧਾਰਾਵਾਂ ਅਧੀਨ ਐਫ.ਆਈ.ਆਰ ਦਰਜ ਕੀਤੀ ਗਈ ਹੈ। ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ। ਪੰਜਾਬ ਪੁਲਿਸ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement