ASI ਤੇ ਪੰਚਾਇਤ ਮੈਂਬਰ ਖ਼ਿਲਾਫ਼ 20,000 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਮੁਕੱਦਮਾ ਦਰਜ
Published : Jun 27, 2025, 6:03 pm IST
Updated : Jun 27, 2025, 6:03 pm IST
SHARE ARTICLE
Case registered against ASI and Panchayat member for accepting bribe of Rs 20,000
Case registered against ASI and Panchayat member for accepting bribe of Rs 20,000

ਵਿਜੀਲੈਂਸ ਨੇ ਪੰਚਾਇਤ ਮੈਂਬਰ ਕੀਤਾ ਗ੍ਰਿਫ਼ਤਾਰ

ਬਠਿੰਡਾ: ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਏ.ਐਸ.ਆਈ. (ਐਲ.ਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜਿਲ੍ਹਾ ਬਠਿੰਡਾ ਅਤੇ ਰਾਜਦੀਪ ਸਿੰਘ ਮੈਂਬਰ ਪੰਚਾਇਤ, ਪਿੰਡ ਰਾਮਪੁਰਾ ਵੱਲੋਂ 20000 ਰੁਪਏ ਰਿਸ਼ਵਤ ਲੈਣ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਵਿੱਚ ਸਹਿ ਮੁਲਜ਼ਮ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।


ਵਿਜੀਲੈਂਸ ਦੇ ਇੰਸਪੈਕਟਰ ਅਮਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਿਕਾਇਤਕਰਤਾ ਵਾਸੀ ਪਿੰਡ ਧੌਲਾ ਜਿਲ੍ਹਾ ਬਰਨਾਲਾ ਵੱਲੋਂ ਮੁੱਖ ਮੰਤਰੀ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਉਪਰ ਕੀਤੀ ਸ਼ਿਕਾਇਤ ਦੇ ਆਧਾਰ ਉਪਰ ਇਹ ਪਰਚਾ ਦਰਜ ਕੀਤਾ ਹੈ।


ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਿਆ ਕਿ ਉਕਤ ਥਾਣੇ ਵਿੱਚ ਸ਼ਿਕਾਇਤਕਰਤਾ ਖਿਲਾਫ ਦਰਜ ਇੱਕ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਨੂੰ ਫਾਇਦਾ ਦੇਣ ਲਈ ਉਕਤ ਪੁਲਿਸ ਮੁਲਾਜ਼ਮ ਨੇ ਰਾਜਦੀਪ ਸਿੰਘ ਮੈਂਬਰ ਰਾਹੀ ਸ਼ਿਕਾਇਤਕਰਤਾ ਪਾਸੋਂ 40-50 ਹਜਾਰ ਰੁਪਏ ਦੀ ਮੰਗ ਕੀਤੀ ਅਤੇ 20,000 ਰੁਪਏ ਬਤੋਰ ਰਿਸ਼ਵਤ ਹਾਸਲ ਕੀਤੇ ਸਨ ਜਿਸ ਕਰਕੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ। ਉੱਨਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ

ਸਹਿ-ਦੋਸ਼ੀ ਰਾਜਦੀਪ ਸਿੰਘ ਮੈਂਬਰ ਨੂੰ ਵਿਜੀਲੈਂਸ ਬਿਊਰੋ, ਯੂਨਿਟ ਬਠਿੰਡਾ ਵੱਲੋਂ ਗ੍ਰਿਫਤਾਰ ਕਰਕੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਕਤ ਏ.ਐਸ.ਆਈ. ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement