Faridkot News : ਜੈਤੋ ਪੁਲਿਸ ਵੱਲੋਂ ਇੱਕ ਘਰ ’ਚੋਂ ਸੋਨਾ,ਨਕਦੀ ਚੋਰੀ ਕਰਨ ਵਾਲੇ 2 ਚੋਰ ਗਿਰੋਹ ਮੈਂਬਰਾਂ ਨੂੰ ਕੀਤਾ ਕਾਬੂ

By : BALJINDERK

Published : Jun 27, 2025, 3:03 pm IST
Updated : Jun 27, 2025, 3:03 pm IST
SHARE ARTICLE
ਜੈਤੋ ਪੁਲਿਸ ਵੱਲੋਂ ਇੱਕ ਘਰ ’ਚੋਂ ਸੋਨਾ,ਨਕਦੀ ਚੋਰੀ ਕਰਨ ਵਾਲੇ 2 ਚੋਰ ਗਿਰੋਹ ਮੈਂਬਰਾਂ ਨੂੰ ਕੀਤਾ ਕਾਬੂ
ਜੈਤੋ ਪੁਲਿਸ ਵੱਲੋਂ ਇੱਕ ਘਰ ’ਚੋਂ ਸੋਨਾ,ਨਕਦੀ ਚੋਰੀ ਕਰਨ ਵਾਲੇ 2 ਚੋਰ ਗਿਰੋਹ ਮੈਂਬਰਾਂ ਨੂੰ ਕੀਤਾ ਕਾਬੂ

Faridkot News : ਜੈਤੋ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕੀਤਾ

Faridkot News in Punjabi : ਜੈਤੋ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਉਸ ਵੇਲੇ ਸਫ਼ਲਤਾ ਮਿਲੀ ਜਦੋਂ ਪਿੰਡ ਦਲ ਸਿੱਘ ਵਾਲਾ ਵਿਖੇ ਹੋਈ ਚੋਰੀ ਦੀ ਵਾਰਦਾਤ ਵਿੱਚ ਸ਼ਾਮਿਲ ਚੋਰ ਗਿਰੋਹ ਦੇ 02 ਮੈਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹ ਜਾਣਕਾਰੀ ਡੀ.ਐਸ.ਪੀ ਜੈਤੋ ਮਨੋਜ ਕੁਮਾਰ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪਿੰਡ ਦਲ ਸਿੰਘ ਵਾਲਾ ਵਿਖੇ ਇੱਕ ਚੋਰ ਗਿਰੋਹ ਵੱਲੋਂ ਘਰ ਅੰਦਰ ਵੜ ਕੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ। ਜਿਸ ’ਚ ਇਹਨਾਂ ਵੱਲੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕੀਤੀ ਗਈ ਸੀ। ਜੈਤੋ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕੀਤਾ ਗਿਆ।

ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਗੋਬਿੰਦ ਪੁੱਤਰ ਕਾਲਾ ਸਿੰਘ ਵਾਸੀ ਮੁਹੱਲਾ ਪੰਜ ਪੀਰ ਸਮਾਣਾ, ਪਟਿਆਲਾ ਅਤੇ ਸੋਨੀ ਪੁੱਤਰ ਮਾਘੀ ਰਾਮ ਵਾਸੀ ਸ਼ਾਹਬਾਦ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਪਾਰਟੀ ਵਲੋਂ ਦੋਸ਼ੀਆਂ ਵੱਲੋਂ ਚੋਰੀ ਕੀਤੇ ਗਹਿਣੇ ਅਤੇ ਨਕਦੀ ਵੀ ਬਰਾਮਦ ਕੀਤੇ ਗਏ ਹਨ।

(For more news apart from Jaito police arrest 2 members gang of thieves who stole gold, cash from a house News in Punjabi, stay tuned to Rozana Spokesman)

 

 

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement