Madhya Pradesh ਪੁਲਿਸ ਨੇ ਜਲੰਧਰ ਦੇ 9 Punjab Police ਦੇ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ
Published : Jun 27, 2025, 2:25 pm IST
Updated : Jun 27, 2025, 2:27 pm IST
SHARE ARTICLE
Madhya Pradesh Police honours 9 Punjab Police personnel from Jalandhar
Madhya Pradesh Police honours 9 Punjab Police personnel from Jalandhar

ਮੱਧ ਪ੍ਰਦੇਸ਼ ਤੋਂ ਫਰਾਰ 2 ਤਸਕਰਾਂ ਨੂੰ ਕੁਝ ਘੰਟਿਆਂ ਵਿੱਚ ਹੀ ਗ੍ਰਿਫ਼ਤਾਰ ਕਰ ਕੇ ਕੀਤਾ ਸੀ ਹਵਾਲਾ

Madhya Pradesh Police honours 9 Punjab Police personnel from Jalandhar: ਜਲੰਧਰ ਦੇ ਸ਼ਾਹਕੋਟ ਥਾਣਾ ਖੇਤਰ ਦੀ ਪੁਲਿਸ ਟੀਮ ਨੂੰ ਮੱਧ ਪ੍ਰਦੇਸ਼ ਪੁਲਿਸ ਨੇ ਸਨਮਾਨਿਤ ਕੀਤਾ ਹੈ। ਸ਼ਾਹਕੋਟ ਦੇ ਡੀਐਸਪੀ ਓਮਕਾਰ ਸਿੰਘ ਬਰਾਰ ਨੇ ਦੱਸਿਆ ਕਿ ਇਹ ਸਨਮਾਨ ਪ੍ਰਾਪਤ ਕਰਨ ਵਾਲਿਆਂ ਵਿੱਚ ਸਟੇਸ਼ਨ ਇੰਚਾਰਜ ਬਲਵਿੰਦਰ ਸਿੰਘ ਭੁੱਲਰ ਸਮੇਤ ਕੁੱਲ 9 ਪੁਲਿਸ ਕਰਮਚਾਰੀ ਸ਼ਾਮਲ ਹਨ।

ਦਰਅਸਲ, 1 ਜੂਨ ਨੂੰ ਮੱਧ ਪ੍ਰਦੇਸ਼ ਦੇ ਜੈਤੀਪੁਰ ਪੁਲਿਸ ਸਟੇਸ਼ਨ ਤੋਂ ਸੂਚਨਾ ਮਿਲੀ ਸੀ ਕਿ ਸ਼ਾਹਕੋਟ ਦੇ ਰਹਿਣ ਵਾਲੇ ਦੋ ਮੁਲਜ਼ਮਾਂ ਜਗਵਿੰਦਰ ਅਤੇ ਵੀਰਪਾਲ ਸਿੰਘ ਵਿਰੁੱਧ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਸ਼ਾਹਕੋਟ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਸਹਿਯੋਗ ਕੀਤਾ, ਜਿਸ ਕਾਰਨ ਮੱਧ ਪ੍ਰਦੇਸ਼ ਪੁਲਿਸ ਨੂੰ ਮੁਲਜ਼ਮਾਂ ਬਾਰੇ ਮਹੱਤਵਪੂਰਨ ਜਾਣਕਾਰੀ ਮਿਲੀ। ਇਸ ਤੇਜ਼ ਅਤੇ ਜ਼ਿੰਮੇਵਾਰ ਕਾਰਵਾਈ ਕਾਰਨ ਮੱਧ ਪ੍ਰਦੇਸ਼ ਪੁਲਿਸ ਅਧਿਕਾਰੀਆਂ ਨੇ ਸ਼ਾਹਕੋਟ ਪੁਲਿਸ ਟੀਮ ਦਾ ਸਨਮਾਨ ਕੀਤਾ।
ਦੱਸ ਦੇਈਏ ਕਿ ਇਨ੍ਹਾਂ ਮੁਲਜ਼ਮਾਂ ਨੂੰ ਅਸਲਾ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਪੁਲਿਸ ਹਿਰਾਸਤ ਵਿੱਚੋਂ ਭੱਜ ਗਏ ਸਨ। ਜਦੋਂ ਸਾਡੀ ਪੁਲਿਸ ਪਾਰਟੀ ਨੂੰ ਇਸ ਬਾਰੇ ਪਤਾ ਲੱਗਾ ਤਾਂ 9 ਕਰਮਚਾਰੀਆਂ ਨੇ ਮਿਲ ਕੇ ਉਕਤ ਮੁਲਜ਼ਮਾਂ ਨੂੰ ਫੜ ਲਿਆ ਅਤੇ ਮੱਧ ਪ੍ਰਦੇਸ਼ ਪੁਲਿਸ ਦੇ ਹਵਾਲੇ ਕਰ ਦਿੱਤਾ।
ਇਨ੍ਹਾਂ ਕਰਮਚਾਰੀਆਂ ਵਿੱਚ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ, ਏਐਸਆਈ ਮਨਦੀਪ ਸਿੰਘ, ਏਐਸਆਈ ਹਰਨੇਕ ਸਿੰਘ, ਐਚਸੀ ਸੰਤੋਖ ਸਿੰਘ, ਕਾਂਸਟੇਬਲ ਜਗਦੀਪ ਸਿੰਘ, ਰਾਜਦੀਪ, ਮਨਪ੍ਰੀਤ, ਜਗਜੀਤ ਅਤੇ ਬਿਕਰਮਜੀਤ ਸਿੰਘ ਸ਼ਾਮਲ ਹਨ। ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਕਰਦੇ ਹੋਏ, ਸ਼ਾਹਕੋਟ ਪੁਲਿਸ ਸਟੇਸ਼ਨ ਵਿੱਚ ਇੱਕ ਹੋਰ ਮਾਮਲਾ ਦਰਜ ਕੀਤਾ ਗਿਆ। ਕਿਉਂਕਿ ਪੁਲਿਸ ਨੇ ਦੋ ਹਥਿਆਰ ਵੀ ਬਰਾਮਦ ਕੀਤੇ ਹਨ। ਮੱਧ ਪ੍ਰਦੇਸ਼ ਕੇਡਰ ਦੇ ਆਈਪੀਐਸ ਧਰਮਰਾਜ ਦੁਆਰਾ ਸਾਡੇ ਸਾਰੇ ਪੁਲਿਸ ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਵੰਡੇ ਗਏ।

(For more news apart from Madhya Pradesh Police honours 9 Punjab Police personnel from Jalandhar News in punjabi  stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement