ਮੁੰਡੀਆ ਵੱਲੋਂ ਗਮਾਡਾ ਦੀਆਂ ਸੜਕਾਂ ਦੇ ਕੰਮਕਾਰ ਵਿੱਚ ਢਿੱਲ-ਮੱਠ ਅਤੇ ਗੈਰ ਮਿਆਰਾਂ ਦਾ ਨੋਟਿਸ ਲਿਆ
Published : Jun 27, 2025, 8:58 pm IST
Updated : Jun 27, 2025, 8:58 pm IST
SHARE ARTICLE
Mundia takes notice of laxity and substandard work in the roads of GMADA
Mundia takes notice of laxity and substandard work in the roads of GMADA

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਏਅਰਪੋਰਟ ਰੋਡ ਨੂੰ ਚੌੜਾ ਕਰਨ ਦੇ ਕੰਮ ਦਾ ਕੀਤਾ ਗਿਆ ਨਿਰੀਖਣ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੈਕਟਰ 65/66 ਜੰਕਸ਼ਨ ਤੋਂ ਲੈ ਕੇ ਸੈਕਟਰ 66 ਬੀ ਏਅਰਪੋਰਟ ਰੋਡ ਨੂੰ ਚੌੜਾ ਕਰਨ ਦੇ ਕੰਮ ਦਾ ਨਿਰੀਖਣ ਕੀਤਾ ਗਿਆ।

ਸ. ਮੁੰਡੀਆ ਵੱਲੋਂ ਕੀਤੇ ਨਿਰੀਖਣ ਵਿੱਚ ਜਿੱਥੇ ਕੰਮ ਦੀ ਹੌਲੀ ਗਤੀ ਸਾਹਮਣੇ ਆਈ ਉਥੇ ਕੰਮ ਵੀ ਮਿਆਰਾਂ ਮੁਤਾਬਕ ਨਹੀਂ ਹੋ ਰਿਹਾ ਸੀ ਜਿਨ੍ਹਾਂ ਦਾ ਉਨ੍ਹਾਂ ਮੌਕੇ ਉਤੇ ਹੀ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਫਿਟਕਾਰ ਲਗਾਈ। ਉਨ੍ਹਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਜਵਾਬਦੇਹੀ ਨਿਸ਼ਚਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਾਗਜ਼ਾਂ ਵਿੱਚ ਕੰਮ ਦੀ ਦਿਖਾਈ ਪ੍ਰਗਤੀ ਦੇ ਉਲਟ ਜ਼ਮੀਨ ਉਤੇ ਕੰਮ ਘੱਟ ਹੋਇਆ ਹੈ। ਇਸ ਤੋਂ ਇਲਾਵਾ ਕੰਮ ਦੀ ਗੁਣਵੱਤਾ ਵੀ ਮਿਆਰਾਂ ਮੁਤਾਬਕ ਨਹੀਂ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚਾਹੇ ਵਿਭਾਗ ਦਾ ਕੋਈ ਅਧਿਕਾਰੀ ਜਾਂ ਠੇਕੇਦਾਰ ਇਸ ਲਈ ਜ਼ਿੰਮੇਵਾਰ ਹੋਵੇਗਾ, ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਸ. ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ ਉਥੇ ਸਰਕਾਰੀ ਕੰਮਕਾਰ ਵਿੱਚ ਕੋਈ ਵੀ ਢਿੱਲ-ਮੱਠ ਅਤੇ ਲਾਪ੍ਰਵਾਹੀ ਬਰਦਾਸ਼ਤ ਨਹੀਂ ਕਰੇਗੀ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੇ ਕੁਝ ਅਰਸੇ ਤੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸੂਬੇ ਦਾ ਸਭ ਤੋਂ ਵਿਕਸਤ ਹੋਇਆ ਸ਼ਹਿਰ ਹੈ ਜਿੱਥੇ ਕੌਮਾਂਤਰੀ ਹਵਾਈ ਅੱਡੇ ਦੇ ਨਾਲ ਰਿਹਾਇਸ਼ੀ ਵਸੋਂ ਅਤੇ ਕਾਰਪੋਰੇਟ ਦਫਤਰਾਂ ਦੀ ਗਿਣਤੀ ਵਧੀ ਹੈ। ਉਨ੍ਹਾਂ ਕਿਹਾ ਕਿ ਗਮਾਡਾ ਵੱਲੋਂ ਇਸ ਖੇਤਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਉਹ ਖੁਦ ਸਮੇਂ-ਸਮੇਂ ਉਤੇ ਇੱਥੇ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਦੇ ਰਹਿਣਗੇ।
-----

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement