Pakistan ISI ਸਮਰਥਕ ਬੱਬਰ ਖ਼ਾਲਸਾ Terrorist Module ਦਾ ਪਰਦਾਫ਼ਾਸ਼ 
Published : Jun 27, 2025, 1:37 pm IST
Updated : Jun 27, 2025, 1:37 pm IST
SHARE ARTICLE
Pakistan ISI-Backed Babbar Khalsa Terrorist Module Exposed Latest News in Punjabi
Pakistan ISI-Backed Babbar Khalsa Terrorist Module Exposed Latest News in Punjabi

ਨਾਬਾਲਗ਼ ਸਮੇਤ ਦੋ ਅੰਤਰਰਾਸ਼ਟਰੀ ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਤੇ ਗੋਲਾ ਬਾਰੂਦ ਬਰਾਮਦ

Pakistan ISI-Backed Babbar Khalsa Terrorist Module Exposed Latest News in Punjabi ਖ਼ੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਕੀਤੇ ਇਕ ਆਪ੍ਰੇਸ਼ਨ ਵਿਚ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਨੇ ਪਾਕਿਸਤਾਨ ISI ਸਮਰਥਕ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤਿਵਾਦੀ ਮਾਡਿਊਲ ਦਾ ਸਫ਼ਲਤਾਪੂਰਵਕ ਪਰਦਾਫ਼ਾਸ਼ ਕੀਤਾ ਹੈ। ਜਿਸ ਨੂੰ ਯੂਕੇ-ਅਧਾਰਤ ਨਿਸ਼ਾਨ ਸਿੰਘ ਤੇ ਪਾਕਿਸਤਾਨ-ਅਧਾਰਤ ਅਤਿਵਾਦੀ ਹਰਵਿੰਦਰ ਰਿੰਦਾ ਦੁਆਰਾ ਚਲਾਇਆ ਜਾ ਰਿਹਾ ਸੀ। ਇਕ ਨਾਬਾਲਗ਼ ਸਮੇਤ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਇਹ ਸਮੂਹ ਅੰਮ੍ਰਿਤਸਰ ਖੇਤਰ ਵਿਚ ਪੁਲਿਸ ਅਦਾਰਿਆਂ 'ਤੇ ਹਮਲੇ ਅਤੇ ਨਿਸ਼ਾਨਾ ਬਣਾ ਕੇ ਕਤਲ ਦੀ ਇਕ ਵੱਡੀ ਸਾਜ਼ਿਸ਼ ਰਚ ਰਿਹਾ ਸੀ। ਜਿਸ ਦੇ ਤਹਿਤ ਪੁਲਿਸ ਨੇ ਇਕ ਵੱਡੀ ਅਤਿਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿਤਾ ਹੈ, ਜਿਸ ਨਾਲ ਅਣਗਿਣਤ ਮਾਸੂਮ ਜਾਨਾਂ ਬਚ ਗਈਆਂ ਹਨ।

ਆਪਰੇਸ਼ਨ ਦੌਰਾਨ, ਦੋ ਹੈਂਡ ਗ੍ਰਨੇਡ, ਇਕ ਗਲੋਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਹਿਜਪਾਲ ਸਿੰਘ ਅਤੇ ਵਿਕਰਮਜੀਤ ਸਿੰਘ ਵਜੋਂ ਹੋਈ ਹੈ, ਦੋਵੇਂ ਰਾਮਦਾਸ, ਅੰਮ੍ਰਿਤਸਰ ਦਿਹਾਤੀ ਦੇ ਰਹਿਣ ਵਾਲੇ ਹਨ ਇਨ੍ਹਾਂ ਦੋਵਾਂ ਮੁਲਜ਼ਮਾਂ ਦੇ ਨਾਲ ਇਕ ਨਾਬਾਲਗ਼ ਵੀ ਸ਼ਾਮਲ ਹੈ।

ਡੀਜੀਪੀ ਨੇ ਦਸਿਆ ਕਿ ਬੀਐਨਐਸ ਅਤੇ ਵਿਸਫ਼ੋਟਕ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਪੀਐਸ ਐਸਐਸਓਸੀ ਮੋਹਾਲੀ ਵਿਖੇ ਐਫ਼ਆਈਆਰ ਦਰਜ ਕੀਤੀ ਗਈ ਹੈ। ਜਾਂਚ ਜਾਰੀ ਹੈ, ਹੋਰ ਗ੍ਰਿਫ਼ਤਾਰੀਆਂ ਦੀ ਉਮੀਦ ਹੈ।

ਇਸ ਦੇ ਨਾਲ ਹੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਸੂਬੇ ਭਰ ਵਿਚ ਅਤਿਵਾਦੀ ਨੈੱਟਵਰਕਾਂ ਨੂੰ ਖ਼ਤਮ ਕਰਨ, ਸੰਗਠਤ ਅਪਰਾਧਾਂ ਨੂੰ ਖ਼ਤਮ ਕਰਨ ਅਤੇ ਸ਼ਾਂਤੀ, ਸੁਰੱਖਿਆ ਅਤੇ ਸਦਭਾਵਨਾ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਨਾਗਰਿਕਾਂ ਨੂੰ ਸੁਚੇਤ ਰਹਿਣ ਅਤੇ ਸੁਰੱਖਿਅਤ ਪੰਜਾਬ ਲਈ ਇਸ ਸਾਂਝੇ ਮਿਸ਼ਨ ਵਿਚ ਪੰਜਾਬ ਪੁਲਿਸ ਦਾ ਸਮਰਥਨ ਜਾਰੀ ਰੱਖਣ ਦੀ ਅਪੀਲ ਕਰਦੇ ਹਾਂ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement