Punjab News : ਸ਼੍ਰੋਮਣੀ ਅਕਾਲੀ ਦਲ ਦੀ ਲੁਧਿਆਣਾ ’ਚ ਹਾਰ ’ਤੇ ਬੋਲੇ SGPC ਮੈਂਬਰ ਭਾਈ ਮਨਜੀਤ ਸਿੰਘ 

By : BALJINDERK

Published : Jun 27, 2025, 6:32 pm IST
Updated : Jun 27, 2025, 8:34 pm IST
SHARE ARTICLE
 ਸ਼੍ਰੋਮਣੀ ਅਕਾਲੀ ਦਲ ਦੀ ਲੁਧਿਆਣਾ ’ਚ ਹਾਰ ’ਤੇ ਬੋਲੇ SGPC ਮੈਂਬਰ ਭਾਈ ਮਨਜੀਤ ਸਿੰਘ 
ਸ਼੍ਰੋਮਣੀ ਅਕਾਲੀ ਦਲ ਦੀ ਲੁਧਿਆਣਾ ’ਚ ਹਾਰ ’ਤੇ ਬੋਲੇ SGPC ਮੈਂਬਰ ਭਾਈ ਮਨਜੀਤ ਸਿੰਘ 

Punjab News : ‘‘ਬਾਦਲ ਦਲ ਹੁਣ ਹਾਰਾਂ ਵਾਲਾ ਅਕਾਲੀ ਦਲ ਬਣ ਚੁੱਕਾ ਹੈ, ਸੁਖਬੀਰ ਬਾਦਲ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ’’

Punjab News in Punjabi : ਸ਼੍ਰੋਮਣੀ ਅਕਾਲੀ ਦਲ ਦੀ ਲੁਧਿਆਣਾ ’ਚ ਹਾਰ ’ਤੇ SGPC ਮੈਂਬਰ ਭਾਈ ਮਨਜੀਤ ਸਿੰਘ ਨੇ ਬਿਆਨ ਆਇਆ ਹੈ ਕਿ ਹੁਣ ਬਾਦਲ ਦਲ ਹਾਰਾਂ ਵਾਲਾ ਅਕਾਲੀ ਦਲ ਬਣ ਚੁੱਕਾ ਹੈ। ਸੁਖਬੀਰ ਬਾਦਲ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਜਥੇਦਾਰਾਂ ਦੀ ਨਿਯੁਕਤੀ ਅਤੇ ਸੇਵਾ ਮੁਕਤੀ ਬਾਰੇ ਵਿਧੀ ਵਿਧਾਨ ਵਧਾਉਣ ਨੂੰ ਲੈ ਕੇ ਬਣੀ 34 ਮੈਂਬਰੀ ਕਮੇਟੀ ਬਾਰੇ ਬੋਲਦੇ ਹੋਏ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਖ਼ਾਲਸਾ ਪੰਥ ਦਾ ਅਦਾਰਾ ਬਹੁਤ ਵੱਡਾ ਹੈ, ਇਸ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਵੀ ਸੰਗਤਾਂ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸ਼ਾਮਿਲ ਕਰਨਾ ਚਾਹੀਦਾ ਸੀ। 

ਭਾਈ ਮਨਜੀਤ ਸਿੰਘ ਨੇ ਕਿਹਾ ਕਿ ਪੰਜ ਮੈਂਬਰੀ ਕਮੇਟੀ ਦੀਆਂ ਮੀਟਿੰਗਾਂ ਲਗਾਤਾਰ ਜਾਰੀ ਹੈ ਜੱਲੂਪੁਰ ਖੇੜਾ ਵਿੱਚ ਵੀ ਮੀਟਿੰਗ ਕੀਤੀ ਜਾ ਰਹੀ ਹੈ। ਸਾਡੀ ਕੋਸ਼ਿਸ਼ ਹੈ ਕਿ ਸਾਰੀਆਂ ਪੰਥਕ ਸ਼ਖਸ਼ੀਅਤਾਂ ਨੂੰ ਇੱਕ ਮੰਚ ਤੇ ਇਕੱਠਿਆਂ ਕੀਤਾ ਜਾਵੇ। ਪੰਜ ਮੈਂਬਰੀ ਕਮੇਟੀ ਦੀ ਭਰਤੀ ਮੁਹਿੰਮ ਪੂਰੀ ਹੋ ਚੁੱਕੀ ਹੈ। ਲੋਕ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੂੰ ਹੀ ਮਾਨਤਾ ਦੇਣਗੇ।  

(For more news apart from  SGPC member Bhai Manjit Singh spoke on Shiromani Akali Dal's defeat in Ludhiana News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement