
ਆਮ ਆਦਮੀ ਪਾਰਟੀ ਨੇ ਅਪਣੇ ਇਕ ਧਾਕੜ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਅਹਿਮ ਅਹੁਦੇ ਤੋਂ ਹਟਾ ਕੇ ਵੱਡਾ ਝਟਕਾ ਦਿਤਾ ਹੈ। ਪਾਰਟੀ ਨੇ...
ਐਸਏਐਸ ਨਗਰ : ਆਮ ਆਦਮੀ ਪਾਰਟੀ ਨੇ ਅਪਣੇ ਇਕ ਧਾਕੜ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਅਹਿਮ ਅਹੁਦੇ ਤੋਂ ਹਟਾ ਕੇ ਵੱਡਾ ਝਟਕਾ ਦਿਤਾ ਹੈ। ਪਾਰਟੀ ਨੇ ਖਹਿਰਾ ਦੀ ਥਾਂ 'ਤੇ ਸੰਗਰੂਰ ਦੇ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਆਮ ਆਦਮੀ ਪਾਰਟੀ ਨੇ ਚੀਮਾ ਨੂੰ ਇਹ ਜ਼ਿੰਮੇਵਾਰੀ ਸੌਂਪ ਕੇ ਇਕ ਤੀਰ ਨਾਲ ਦੋ ਨਿਸ਼ਾਨੇ ਲਗਾਉਣ ਦੀ ਕੋਸ਼ਿਸ਼ ਕੀਤੀ ਹੈ। ਪਾਰਟੀ ਵਲੋਂ ਖਹਿਰਾ ਨੂੰ ਹਟਾਉਣ ਪਿਛੇ ਕਈ ਕਾਰਨ ਹਨ, ਜਿਨ੍ਹਾਂ ਕਾਰਨ ਖਹਿਰਾ ਨੂੰ ਅਹੁਦੇ ਤੋਂ ਹਟਾਇਆ ਗਿਆ ਹੈ।
Harpal Singh Cheemaਸੁਖਪਾਲ ਖਹਿਰਾ ਨੇ ਆਪ ਸਾਂਸਦ ਭਗਵੰਤ ਮਾਨ ਨੂੰ ਸੂਬਾਈ ਪ੍ਰਧਾਨ ਬਣਾਉਣ ਦਾ ਵਿਰੋਧ ਕੀਤਾ ਸੀ, ਜਿਸ ਕਾਰਨ ਉਨ੍ਹਾਂ ਤੋਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਰਾਜ਼ ਚੱਲ ਰਹੇ ਸਨ। ਇਸ ਤੋਂ ਇਲਾਵਾ ਪਾਰਟੀ ਦੇ ਉਪ ਪ੍ਰਧਾਨ ਬਲਬੀਰ ਸਿੰਘ ਨਾਲ ਵੀ ਕਈ ਮੁੱਦਿਆਂ 'ਤੇ ਖਹਿਰਾ ਦੇ ਮਤਭੇਦ ਸਨ। ਫਿਰ ਸੁਖਪਾਲ ਖਹਿਰਾ ਦਾ ਨਾਮ ਨਸ਼ਾ ਤਸਕਰਾਂ ਨਾਲ ਜੁੜਨਾ, ਰੈਡਰੈਂਡਮ-2020 'ਤੇ ਦਿਤਾ ਗਿਆ ਵਿਵਾਦਤ ਬਿਆਨ ਵੀ ਖਹਿਰਾ ਨੂੰ ਹਟਾਏ ਜਾਣ ਦਾ ਕਾਰਨ ਬਣਿਆ ਹੈ।
Sukhpal Khehraਇਸ ਤੋਂ ਪਹਿਲਾਂ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਵਿਰੋਧੀ ਧਿਰ ਦੇ ਨੇਤਾ ਸਨ ਪਰ ਉਨ੍ਹਾਂ ਦੇ ਅਚਾਨਕ ਅਸਤੀਫ਼ਾ ਦੇਣ ਮਗਰੋਂ ਸੁਖਪਾਲ ਖਹਿਰਾ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ ਪਰ ਹੁਣ ਉਨ੍ਹਾਂ ਨੂੰ ਵੀ Îਇਸ ਅਹੁਦੇ ਤੋਂ ਲਾਂਭੇ ਕਰ ਦਿਤਾ ਗਿਆ ਹੈ। ਪਾਰਟੀ ਨੇ ਖਹਿਰਾ ਨੂੰ ਹਟਾ ਕੇ ਇਕ ਤੀਰ ਨਾਲ ਦੋ ਨਿਸ਼ਾਨੇ ਲਗਾਉਣ ਦੀ ਕੋਸ਼ਿਸ਼ ਕੀਤੀ ਹੈ। ਉਸ ਨੇ ਖਹਿਰਾ ਨੂੰ ਇਸ ਅਹੁਦੇ ਤੋਂ ਹਟਾ ਕੇ ਜਿੱਥੇ ਅਪਣੀ ਨਾਰਾਜ਼ਗੀ ਵਾਲਾ ਨਜ਼ਲਾ ਝਾੜ ਲਿਆ ਹੈ, ਉਥੇ ਹੀ ਪਾਰਟੀ ਨੇ ਇਹ ਅਹੁਦਾ ਇਕ ਦਲਿਤ ਵਿਧਾਇਕ ਨੂੰ ਦੇ ਕੇ ਦਲਿਤ ਕਾਰਡ ਖੇਡਣ ਦੀ ਕੋਸ਼ਿਸ਼ ਕੀਤੀ ਹੈ।
AAPਆਮ ਆਦਮੀ ਪਾਰਟੀ ਦਾ ਇਹ ਦਲਿਤ ਕਾਰਡ ਚੱਲੇਗਾ ਜਾਂ ਨਹੀਂ, ਇਹ ਤਾਂ ਕੁੱਝ ਨਹੀਂ ਕਿਹਾ ਜਾ ਸਕਦਾ ਪਰ ਫਿਲਹਾਲ ਪਾਰਟੀ ਨੂੰ ਖਹਿਰਾ ਦੇ ਹਟਾਉਣ ਨਾਲ ਵੱਡਾ ਨੁਕਸਾਨ ਜ਼ਰੂਰ ਹੋ ਸਕਦਾ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਖਹਿਰਾ ਨੇ ਵਿਰੋਧੀ ਧਿਰ ਦੇ ਨੇਤਾ ਵਜੋਂ ਪਾਰਟੀ ਦੀ ਚੰਗੀ ਅਗਵਾਈ ਕੀਤੀ ਹੈ ਅਤੇ ਵਿਰੋਧੀਆਂ ਨੂੰ ਹਰ ਮੁੱਦੇ 'ਤੇ ਆੜੇ ਹੱਥੀਂ ਲਿਆ ਹੈ ਪਰ ਸਵਾਲ ਇਹ ਪੈਦਾ ਹੁੰਦਾ ਹੈ ਕਿ ਕੀ ਹੁਣ ਨਵੇਂ ਨੇਤਾ ਹਰਪਾਲ ਚੀਮਾ ਵੀ ਇਸ ਤਰ੍ਹਾਂ ਦੀ ਅਗਵਾਈ ਪਾਰਟੀ ਨੂੰ ਦੇ ਸਕਣਗੇ?
Sukhpal Khehraਵੈਸੇ ਖਹਿਰਾ ਨੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਇਹ ਟਵੀਟ ਕੀਤਾ ਹੈ ਕਿ ਪਾਰਟੀ ਹਾਈ ਕਮਾਨ ਨੇ ਉਹੀ ਕੀਤਾ ਜੋ ਕਾਂਗਰਸ ਅਤੇ ਅਕਾਲੀ ਦਲ ਵਾਲੇ ਚਾਹੁੰਦੇ ਸੀ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਭਾਵੇਂ ਜੋ ਵੀ ਫ਼ੈਸਲਾ ਲਵੇ ਪਰ ਉਹ ਪੰਜਾਬ ਦੇ ਹਿੱਤਾਂ ਲਈ ਹਮੇਸ਼ਾਂ ਲੜਾਈ ਲੜਦੇ ਰਹਿਣਗੇ। ਉਧਰ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਖਹਿਰਾ ਨਾਲ ਪਾਰਟੀ ਦੀ ਕੋਈ ਨਾਰਾਜ਼ਗੀ ਨਹੀਂ ਹੈ। ਪਾਰਟੀ ਨੇ ਉਨ੍ਹਾਂ ਨੂੰ ਇਕ ਦਲਿਤ ਨੇਤਾ ਹੋਣ ਕਰਕੇ ਚੁਣਿਆ ਹੈ ਤਾਂ ਜੋ ਪੰਜਾਬ ਦੇ ਦਲਿਤਾਂ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ।
AAPਹਰਪਾਲ ਸਿੰਘ ਚੀਮਾ ਨੇ ਇਹ ਵੀ ਕਿਹਾ ਕਿ ਸੁਖਪਾਲ ਖਹਿਰਾ ਇਕ ਚੰਗੇ ਨੇਤਾ ਹਨ ਅਤੇ ਉਹ ਉਨ੍ਹਾਂ ਤੋਂ ਅਗਵਾਈ ਲੈਂਦੇ ਰਹੇ ਹਨ ਅਤੇ ਭਵਿੱਖ ਵਿਚ ਵੀ ਉਨ੍ਹਾਂ ਨਾਲ ਹਰ ਮੁੱਦੇ 'ਤੇ ਸਲਾਹ ਮਸ਼ਵਰਾ ਕੀਤਾ ਜਾਵੇਗਾ। ਉਨ੍ਹਾਂ ਮੀਡੀਆ ਵਿਚ ਫੈਲਾਈਆਂ ਜਾ ਰਹੀਆਂ ਖਹਿਰਾ ਨਾਲ ਨਾਰਾਜ਼ਗੀ ਦੀਆਂ ਖ਼ਬਰਾਂ ਨੂੰ ਗ਼ਲਤ ਕਰਾਰ ਦਿਤਾ। ਉਨ੍ਹਾਂ ਕਿਹਾ ਕਿ ਪਾਰਟੀ ਇਕਜੁੱਟ ਹੈ ਅਤੇ ਉਹ 2019 ਦੀਆਂ ਚੋਣਾਂ ਹੀ ਨਹੀਂ ਬਲਕਿ 2022 ਦੀਆਂ ਚੋਣਾਂ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ।