ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਬਰੀ
Published : Jul 27, 2018, 12:21 pm IST
Updated : Jul 27, 2018, 12:21 pm IST
SHARE ARTICLE
Captain Amarinder Singh
Captain Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਮਾਮਲੇ 'ਚ ਬਰੀ ਹੋ ਗਏ ਹਨ। ਕੈਪਟਨ ਅੱਜ ਮੋਹਾਲੀ ਅਦਾਲਤ ਦੇ ਸਾਹਮਣੇ ਪੇਸ਼ ਹੋਏ ਸਨ...

ਐਸਏਐਸ ਨਗਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਮਾਮਲੇ 'ਚ ਬਰੀ ਹੋ ਗਏ ਹਨ। ਕੈਪਟਨ ਅੱਜ ਮੋਹਾਲੀ ਅਦਾਲਤ ਦੇ ਸਾਹਮਣੇ ਪੇਸ਼ ਹੋਏ ਸਨ, ਜਿੱਥੇ ਇਹ ਫ਼ੈਸਲਾ ਸੁਣਾਇਆ ਗਿਆ ਹੈ। ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘਪਲਾ ਮਾਮਲੇ ਵਿਚ ਸਾਰੇ 15 ਦੋਸ਼ੀਆਂ ਨੂੰ ਕਲੀਨ ਚਿੱਟ ਦੇਣ ਨੂੰ ਰੱਦ ਕਰਨ ਦੇ ਸਬੰਧ ਵਿਚ ਅਦਾਲਤ ਵਲੋਂ ਅੱਜ ਆਪਣਾ ਫ਼ੈਸਲਾ ਸੁਣਾਇਆ ਗਿਆ ਹੈ।

CourtCourtਦਸ ਦਈਏ ਕਿ ਇਸ ਕੇਸ ਵਿਚ ਕੈਪਟਨ ਅਮਰਿੰਦਰ 18 ਮੁਲਜ਼ਮਾਂ ਵਿਚੋਂ ਇਕ ਸਨ। ਅਗਸਤ 2017 ਵਿਚ, ਅਦਾਲਤ ਨੇ ਦੂਜੀ ਵਾਰ ਰੱਦ ਰਿਪੋਰਟ ਦੇ ਫ਼ੈਸਲੇ ਨੂੰ ਖਾਰਜ ਕਰ ਦਿਤਾ ਸੀ ਅਤੇ ਇਸ ਮਾਮਲੇ ਨੂੰ ਦੁਬਾਰਾ ਵਿਚਾਰਨ ਲਈ ਵਿਜੀਲੈਂਸ ਨੂੰ ਨਿਰਦੇਸ਼ ਦਿਤੇ ਸਨ। ਸਤੰਬਰ 2008 ਵਿਚ ਵਿਜੀਲੈਂਸ ਨੇ ਧਾਰਾ 420 (ਧੋਖਾਧੜੀ), 467 ਅਤੇ 468,471 (ਜਾਅਲੀ ਦਸਤਾਵੇਜ਼ ਦੀ ਵਰਤੋਂ) ਅਤੇ 120-ਬੀ (ਅਪਰਾਧਿਕ ਸਾਜ਼ਿਸ਼) ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਸੀ।

Captain Amarinder Singh in Mohali CourtCaptain Amarinder Singh in Mohali Courtਦੋਸ਼ੀਆਂ 'ਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਵਿਜੀਲੈਂਸ ਵਲੋਂ ਇਸ ਮਾਮਲੇ ਵਿਚ ਇਕ ਚਲਾਨ ਫਰਵਰੀ 2008 ਵਿਚ ਦਰਜ ਕੀਤਾ ਗਿਆ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਕਥਿਤ ਘੁਟਾਲੇ ਵਿਚ 18 ਲੋਕ ਸ਼ਾਮਲ ਸਨ, ਜਿਨ੍ਹਾਂ ਨੇ ਸਰਕਾਰੀ ਖਜ਼ਾਨੇ ਨੂੰ 360 ਕਰੋੜ ਰੁਪਏ ਦਾ ਚੂਨਾ ਲਗਾਇਆ ਗਿਆ ਸੀ। ਸ਼ੁਕਰਵਾਰ ਨੂੰ ਇਸ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਦਾਲਤ ਵਿਚ ਪੇਸ਼ ਹੋਏ ਸਨ। ਇਸ ਮੌਕੇ ਅਦਾਲਤ ਵਿਚ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ।

Captain Amarinder Singh in Mohali CourtCaptain Amarinder Singh in Mohali Courtਦਸ ਦਈਏ ਕਿ ਇਸ ਮਾਮਲੇ ਵਿਚ ਨਾਮਜ਼ਦ ਤਿੰਨ ਸਾਬਕਾ ਮੰਤਰੀਆਂ ਚੌਧਰੀ ਜਗਜੀਤ ਸਿੰਘ, ਰਘੁਨਾਥ ਸਹਾਏਪੁਰੀ ਅਤੇ ਕੇਵਲ ਕ੍ਰਿਸ਼ਨ ਦੀ ਮੌਤ ਹੋ ਚੁੱਕੀ ਹੈ। ਅਦਾਲਤ ਵਿਚੋਂ ਬਰੀ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅਦਾਲਤ 'ਤੇ ਪੂਰਾ ਭਰੋਸਾ ਸੀ।

Captain Amarinder SinghCaptain Amarinder Singhਕੈਪਟਨ ਨੇ ਕਿਹਾ ਕਿ ਬੇਸ਼ੱਕ ਇਸ ਮਾਮਲੇ ਵਿਚ ਉਹ ਬਰੀ ਹੋ ਗਏ ਹਨ ਪਰ ਇੰਨੇ ਸਾਲ ਸਰਕਾਰ ਦਾ ਪੈਸਾ ਖ਼ਰਾਬ ਹੀ ਹੋਇਆ ਹੈ। ਵਿਜੀਲੈਂਸ ਵਲੋਂ ਦਰਜ ਇਸ ਝੂਠੇ ਮਾਮਲੇ ਵਿਚ ਪੰਜ ਸੌ ਦੇ ਕਰੀਬ ਪੇਸ਼ੀਆਂ ਪੈ ਚੁੱਕੀਆਂ ਹਨ, ਜਿਸ ਕਾਰਨ ਸਮਾਂ ਖ਼ਰਾਬ ਹੋਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement