
ਸ਼੍ਰੋਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ ਆਪੋ-ਅਪਣੇ ਜ਼ਿਲ੍ਹਿਆਂ............
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ ਆਪੋ-ਅਪਣੇ ਜ਼ਿਲ੍ਹਿਆਂ ਅੰਦਰ 51 ਮੈਂਬਰੀ ਵਰਕਿੰਗ ਕਮੇਟੀਆਂ ਬਣਾਉਣ ਦੀ ਹਦਾਇਤ ਕੀਤੀ ਹੈ। ਇਸ ਸਬੰਧੀ ਅੱਜ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸਰਦਾਰ ਰਣੀਕੇ ਨੇ ਪ੍ਰਧਾਨਗੀ ਹੇਠ ਪੰਜਾਬ ਦੇ ਸਮੂਹ ਜ਼ੋਨਲ ਪ੍ਰਧਾਨਾਂ ਦੀ ਮੀਟਿੰਗ ਹੋਈ, ਜਿਸ ਵਿਚ ਸਮੂਹ ਜ਼ਿਲ੍ਹਿਆਂ ਅਤੇ ਸਰਕਲਾਂ ਅੰਦਰ ਜਥੇਬੰਦੀਆਂ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਅਨੂਸੂਚਿਤ ਜਾਤੀ ਵਿੰਗ ਦੇ ਦਫ਼ਤਰ ਸਕੱਤਰ ਭਗਤ ਸਿੰਘ ਪਵਾਰ ਨੇ ਦਸਿਆ
ਕਿ ਵਿੰਗ ਪ੍ਰਧਾਨ ਸਰਦਾਰ ਰਣੀਕੇ ਨੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ 15 ਅਗੱਸਤ 2018 ਤਕ 51 ਮੈਂਬਰੀ ਵਰਕਿੰਗ ਕਮੇਟੀਆਂ ਕਾਇਮ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਅੱਗੇ ਦਸਿਆ ਕਿ ਸਰਦਾਰ ਰਣੀਕੇ ਨੇ ਕਿਹਾ ਹੈ ਕਿ ਸਾਰੇ ਜ਼ਿਲ੍ਹਾ ਪ੍ਰਧਾਨ ਅਪਣੇ ਜ਼ੋਨਲ ਪ੍ਰਧਾਨਾਂ ਦੀ ਸਲਾਹ ਨਾਲ ਅਤੇ ਉਹਨਾਂ ਮੌਜੂਦਗੀ ਵਿਚ ਇਨ੍ਹਾਂ ਵਰਕਿੰਗ ਕਮੇਟੀਆਂ ਦੀ ਚੋਣ ਕਰਨ ਤਾਕਿ ਵਿੰਗ ਦੇ ਜਥੇਬੰਦਕ ਢਾਂਚੇ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇ।
ਸਰਦਾਰ ਨੇ ਰਣੀਕੇ ਜ਼ਿਲ੍ਹਾ ਪ੍ਰਧਾਨਾਂ ਨੂੰ ਇਨ੍ਹਾਂ ਕਮੇਟੀਆਂ ਦੀ ਚੋਣ ਦਾ ਕੰਮ ਮੁਕੰਮਲ ਕਰ ਕੇ ਸਾਰੀਆਂ ਸੂਚੀਆਂ ਮੁੱਖ ਦਫ਼ਤਰ ਵਿਚ ਭੇਜਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਜਥੇਬੰਦਕ ਢਾਂਚੇ ਨੂੰ ਮੁਕੰਮਲ ਕਰਨ ਦੀ ਇਸ ਕਾਰਵਾਈ ਤਹਿਤ ਜਲਦੀ ਸਰਕਲ ਪ੍ਰਧਾਨਾਂ ਦੀ ਵੀ ਚੋਣ ਕੀਤੀ ਜਾਵੇਗੀ ਅਤੇ ਹਰ ਸਰਕਲ ਅੰਦਰ 31 ਮੈਂਬਰੀਂ ਵਰਕਿੰਗ ਕਮੇਟੀਆਂ ਬਣਾਈਆਂ ਜਾਣਗੀਆਂ।