
ਇਹ ਘਟਨਾ ਨਿਊ ਮਾਡਲ ਟਾਊਨ ਅਮਲੋਹ ਰੋਡ ਨੇੜੇ ਇਕ ਬਸਤੀ ਦੀ ਦੱਸੀ ਜਾ ਰਹੀ ਹੈ
ਖੰਨਾ- ਆਏ ਦਿਨ ਬਲਾਤਕਾਰ ਦੇ ਮਾਮਲੇ ਸਾਹਮਣੇ ਆਏ ਹੀ ਰਹਿੰਦੇ ਹਨ ਇਸ ਤੋਂ ਇਹ ਸਾਬਤ ਹੋ ਜਾਂਦਾ ਹੈ ਕਿ ਬੱਚੀਆਂ ਅਤੇ ਮਹਿਲਾਵਾਂ ਕਿਸੇ ਵੀ ਹਾਲਤ ਵਿਚ ਸੁਰੱਖਿਅਤ ਨਹੀਂ ਹਨ। ਅਜਿਹਾ ਹੀ ਬਲਾਤਕਾਰ ਦਾ ਮਾਮਲਾ ਖੰਨਾ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ 4 ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ ਗਈ।
Rape with 4year girl
ਜਾਣਕਾਰੀ ਅਨੁਸਾਰ ਸਥਾਨਕ ਨਿਊ ਮਾਡਲ ਟਾਊਨ ਅਮਲੋਹ ਰੋਡ ਨੇੜੇ ਇਕ ਬਸਤੀ ਵਿਚ ਜਿੱਥੇ ਕੁੱਝ ਮਜ਼ਦੂਰ ਰਹਿੰਦੇ ਹਨ ਇਕ ਨੌਜਵਾਨ ਜਿਸ ਦੀ ਉਮਰ 17-18 ਸਾਲ ਦੱਸੀ ਜਾ ਰਹੀ ਹੈ ਉਸ ਨੇ ਇਕ 4 ਸਾਲ ਦੀ ਬੱਚੀ ਨਾਲ ਜਬਰਜ਼ਨਾਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਅਨੁਸਾਰ ਇਸ ਘਟਨਾ ਦਾ ਪਤਾ ਲੱਗਣ ਤੇ ਪੀੜਤ ਬੱਚੀ ਨੂੰ ਮੌਕੇ ਤੇ ਹੀ ਮੈਡੀਕਲ ਜਾਂਚ ਲਈ ਹਸਪਤਾਲ ਭੇਜਿਆ ਗਿਆ ਅਤੇ ਪੁਲਿਸ ਨੂੰ ਸ਼ਿਕਾਇਤ ਕਰਨ ਦਿੱਤੀ ਗਈ ਹੈ।
Rape Case
ਪੁਲਿਸ ਇਸ ਮਾਮਲੇ ਦੀ ਜਾਂਚ ਵਿਚ ਲੱਗ ਗਈ ਹੈ। ਦੱਸ ਦਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਇਸ ਉਮਰ ਦੀ ਬੱਚੀ ਨਾਲ ਬਲਾਤਕਾਰ ਕੀਤਾ ਗਿਆ ਹੋਵੇ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਇਹਨਾਂ ਤੇ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਕੁੱਝ ਕ ਮਾਮਲੇ ਤਾਂ ਰਫਾ ਦਫਾ ਕਰ ਦਿੱਤੇ ਜਾਂਦੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ