ਜੱਸਾ ਸਿੰਘ ਆਹਲੂਵਾਲੀਆ ਦੇ ਕਿਲ੍ਹੇ ਨੂੰ ਮੁੜ ਸੁਰਜੀਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਕੀਤੀ ਅਪੀਲ
Published : Jul 27, 2020, 9:16 am IST
Updated : Jul 27, 2020, 9:16 am IST
SHARE ARTICLE
 Appeal to Capt. Amarinder Singh to revive the fort of Jassa Singh Ahluwalia
Appeal to Capt. Amarinder Singh to revive the fort of Jassa Singh Ahluwalia

ਲੋਕਾਂ ਵਲੋਂ ਵਿਰਾਸਤੀ ਕਿਲ੍ਹੇ ਵਿਚ ਨਾਜਾਇਜ਼ ਕਬਜ਼ੇ ਕੀਤੇ ਗਏ : ਪ੍ਰਦੀਪ ਸਿੰਘ ਵਾਲੀਆ

ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ): ਬਾਬਾ ਜੱਸਾ ਸਿੰਘ ਆਹਲੂਵਾਲੀਆ ਮੈਮੋਰੀਅਲ ਸੁਸਾਇਟੀ ਅਤੇ ਭਾਈਚਾਰੇ ਦੇ ਸੂਬਾ ਪ੍ਰਧਾਨ ਪ੍ਰਦੀਪ ਸਿੰਘ ਵਾਲੀਆ ਨੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਕਿਲ੍ਹੇ ਨੂੰ ਮੁੜ ਸੁਰਜੀਤ ਕਰਨ ਸਬੰਧੀ ਮੀਟਿੰਗ ਹੋਈ ਤੇ  ਸਮੂਹ ਅਹੁਦੇਦਾਰਾਂ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਕਿ ਪੰਜਾਬ ਸਰਕਾਰ, ਪੰਜਾਬ ਹੈਰੀਟੇਜ਼ ਟੂਰਿਜ਼ਮ ਪ੍ਰਮੋਸ਼ਨਲ ਬੋਰਡ ਵਿਭਾਗ ਦੇ ਮੰਤਰੀ ਚਰਜੀਤ ਸਿੰਘ ਚੰਨੀ ਰਾਹੀਂ ਕਿਲ੍ਹਾ ਆਹਲੂਵਾਲੀਆ ਦੀ ਖ਼ਾਲੀ ਪਈ ਥਾਂ ਦੀ ਉਸਾਰੀ ਕਰਵਾਈ ਜਾਵੇ ਅਤੇ ਰਹਿੰਦੇ ਬਾਕੀ ਕੰਮ ਕੀਤੇ ਜਾਣ।

Department of Punjab Heritage Tourism Promotional BoardDepartment of Punjab Heritage Tourism Promotional Board

ਵਾਲੀਆ ਨੇ ਕਿਹਾ ਕਿ ਉਨ੍ਹਾਂ ਦੀ ਸੁਸਾਇਟੀ ਵਲੋਂ ਕਿਲ੍ਹੇ ਦਾ ਦੌਰਾ ਕੀਤਾ ਗਿਆ ਜਿਥੇ ਉਨ੍ਹਾਂ ਦੇਖਿਆ ਕਿ ਕੰਮ ਪੂਰਾ ਨਹੀਂ ਹੋਇਆ, ਲੋਕਾਂ ਵਲੋਂ ਨਾਜਾਇਜ਼ ਕਬਜ਼ੇ ਲਗਾਤਾਰ ਹੋ ਰਹੇ ਹਨ। ਜਾਨਲੇਵਾ ਕੋਰੋਨਾ ਦੀ ਬੀਮਾਰੀ ਕਰ ਕੇ ਵੀ ਕੰਮ ਦੀ ਰਫ਼ਤਾਰ ਘੱਟ ਹੈ। ਇਹ ਵਿਰਾਸਤੀ ਇਮਾਰਤ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਅੰਦਰ ਕੌਮ ਦੇ ਯੋਧਿਆਂ ਪ੍ਰਤੀ ਸਨਮਾਨ ਦੀ ਭਾਵਨਾ ਪੈਦਾ ਕਰੇਗੀ।

Jassa Singh AhluwaliaJassa Singh Ahluwalia

ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕਿਲ੍ਹੇ ਦੇ ਸਵਾਗਤੀ ਗੇਟ ਤੇ ਇਸ ਦਾ ਇਤਿਹਾਸ ਲਿਖਾਇਆ ਜਾਵੇ ਤਾਂ ਜੋ ਇਸ ਤੋਂ ਪ੍ਰੇਰਨਾ ਮਿਲ ਸਕੇ। ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਤੋਂ ਥੋੜ੍ਹੀ ਦੂਰੀ ਧਰਮ ਸਿੰਘ ਮਾਰਕੀਟ ਦੇ ਬਾਹਰੋਂ ਸਭਿਆਚਾਰਕ ਭੰਗੜੇ ਦੇ ਬੁੱਤ ਲੱਗੇ ਉਥੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਬੁੱਤ ਲਗਾਇਆ ਜਾਵੇ। ਪ੍ਰਦੀਪ ਸਿੰਘ ਵਾਲੀਆ ਨੇ ਦਸਿਆ ਕਿ 2 ਕਰੋੜ 22 ਲੱਖ ਦਾ ਟੈਂਡਰ 24 ਜਨਵਰੀ 2019 ਨੂੰ ਕਰਵਾਇਆ ਸੀ। ਇਸ ਮੌਕੇ ਸੁਰਿੰਦਰ ਸਿੰਘ ਵਾਲੀਆ, ਸੁਖਬੀਰ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ, ਤਰਲੋਚਨ ਸਿੰਘ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement