ਬਾਦਲਾਂ ਵਾਂਗ ਕੈਪਟਨ ਸਰਕਾਰ ਵੀ ਗ਼ਰੀਬ ਅਤੇ ਦਲਿਤ ਵਿਰੋਧੀ ਸੋਚ ਦੀ ਮਾਲਕ-ਆਪ
Published : Jul 27, 2020, 5:59 pm IST
Updated : Jul 27, 2020, 5:59 pm IST
SHARE ARTICLE
 FILE PHOTO
FILE PHOTO

ਸਰਕਾਰੀ ਸਕੂਲਾਂ ਤੋਂ ਲੈ ਕੇ ਪ੍ਰੋਫੈਸ਼ਨਲ ਕਾਲਜਾਂ ਅਤੇ ਯੂਨੀਵਰਸਿਟੀਆਂ ਤੱਕ ਪੜ੍ਹਨ ਵਾਲੇ ਗ਼ਰੀਬਾਂ, ਦਲਿਤਾਂ....

ਚੰਡੀਗੜ੍ਹ: ਸਰਕਾਰੀ ਸਕੂਲਾਂ ਤੋਂ ਲੈ ਕੇ ਪ੍ਰੋਫੈਸ਼ਨਲ ਕਾਲਜਾਂ ਅਤੇ ਯੂਨੀਵਰਸਿਟੀਆਂ ਤੱਕ ਪੜ੍ਹਨ ਵਾਲੇ ਗ਼ਰੀਬਾਂ, ਦਲਿਤਾਂ ਅਤੇ ਆਮ ਘਰਾਂ ਦੇ ਵਿਦਿਆਰਥੀਆਂ ਪ੍ਰਤੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਨਿਰਾਸ਼ਾਵਾਦੀ ਨੀਤੀਆਂ ਅਤੇ ਮਾਰੂ ਫ਼ੈਸਲਿਆਂ ਦੀ ਤਿੱਖੀ ਆਲੋਚਨਾ ਕਰਦੇ ਹੋਏ।

StudentsStudents

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੋਸ਼ ਲਗਾਇਆ ਕਿ ਕਾਂਗਰਸ ਸਰਕਾਰ ਸੋਚੇ-ਸਮਝੇ ਏਜੰਡੇ ਤਹਿਤ ਦਲਿਤਾਂ, ਗ਼ਰੀਬਾਂ ਅਤੇ ਆਮ ਘਰਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਤੋਂ ਵਾਂਝੇ ਰੱਖ ਰਹੀ ਹੈ।

Bhagwant MaanBhagwant Maan

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਦੁਨੀਆ ਭਰ ਦੇ ਤਜਰਬੇ ਅਤੇ ਖੋਜਾਂ ਸਾਬਤ ਕਰ ਚੁੱਕੀਆਂ ਹਨ ਕਿ ਕਿਸੇ ਵੀ ਦੇਸ਼ ਜਾਂ ਸਮਾਜ 'ਚੋਂ ਗ਼ਰੀਬੀ ਅਤੇ ਲਾਚਾਰੀ ਦਾ ਹਨੇਰਾ ਦੂਰ ਕਰ ਲਈ ਮਿਆਰੀ ਵਿੱਦਿਆ ਹੀ ਇੱਕ ਮਾਤਰ ਚਾਨਣ-ਮੁਨਾਰਾ ਹੈ।

Bhagwant MaanBhagwant Maan

ਇਹੋ ਉਪਦੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਿੰਦੇ ਹਨ, ਪਰੰਤੂ ਬਾਦਲਾਂ ਅਤੇ ਮੋਦੀ ਵਾਂਗ ਕੈਪਟਨ ਅਮਰਿੰਦਰ ਸਿੰਘ ਵੀ ਗੁਰੂ ਦੀ ਬਾਣੀ ਸਮੇਤ ਨਿਰਧਨ-ਗ਼ਰੀਬਾਂ ਤੋਂ ਪੂਰੀ ਤਰਾਂ ਬੇਮੁਖ ਹੋ ਚੁੱਕੇ ਹਨ।

Parkash Badal Parkash Badal

ਜੇਕਰ ਅਜਿਹਾ ਨਾ ਹੁੰਦੇ ਤਾਂ ਸਾਰੇ ਛੋਟੇ-ਵੱਡੇ ਪ੍ਰਾਈਵੇਟ ਸਕੂਲਾਂ 'ਚ ਸਿੱਖਿਆ ਅਧਿਕਾਰ ਕਾਨੂੰਨ ਅਧੀਨ ਗ਼ਰੀਬਾਂ-ਦਲਿਤਾਂ ਦੇ 25 ਪ੍ਰਤੀਸ਼ਤ ਦਾਖ਼ਲੇ ਯਕੀਨੀ ਹੁੰਦੇ। ਸਰਕਾਰੀ ਸਕੂਲ ਅਧਿਆਪਕਾਂ ਨੂੰ ਅਤੇ ਬੇਰੁਜ਼ਗਾਰ ਅਧਿਆਪਕ ਨੌਕਰੀਆਂ ਨੂੰ ਨਾ ਤਰਸਦੇ। ਅਮੀਰਾਂ ਅਤੇ ਗ਼ਰੀਬਾਂ ਲਈ ਪੜਾਈ ਦੇ ਮਿਆਰ ਵੱਖ-ਵੱਖ ਹੋਣ ਦੀ ਥਾਂ ਗ਼ਰੀਬ, ਦਲਿਤ ਅਤੇ ਦਿਹਾਤ 'ਚ ਵੱਸਦੇ ਆਮ ਘਰਾਂ ਦੇ ਬੱਚਿਆਂ ਨੂੰ ਵੀ ਬਰਾਬਰ ਦੇ ਮੌਕੇ ਯਕੀਨੀ ਬਣਾਏ ਜਾਂਦੇ।

 Private SchoolSchool

ਦਲਿਤ ਵਿਦਿਆਰਥੀਆਂ ਲਈ ਕੇਂਦਰ ਦੀ ਅੰਡਰ ਮੈਟ੍ਰਿਕ ਅਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਯੋਜਨਾ ਤਹਿਤ ਪਿਛਲੇ 5 ਸਾਲਾਂ ਤੋਂ ਕਰੀਬ 2000 ਕਰੋੜ ਰੁਪਏ ਦੀ ਰਾਸ਼ੀ ਖ਼ੁਰਦ-ਬੁਰਦ ਕਰਨ ਦੀ ਥਾਂ ਦਲਿਤ ਵਿਦਿਆਰਥੀਆਂ ਦੇ ਖਾਤਿਆਂ 'ਚ ਬੇਰੋਕ ਪਹੁੰਚਦੀ ਤਾਂ ਕਿ ਕਰੀਬ ਢਾਈ ਲੱਖ ਦਲਿਤ ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਨਾ ਹੁੰਦਾ।

 ਜਿਨ੍ਹਾਂ ਦੀਆਂ ਪ੍ਰਾਈਵੇਟ ਕਾਲਜ ਇਸ ਕਰਕੇ ਡਿਗਰੀਆਂ ਰੋਕ ਲੈਂਦੇ ਹਨ, ਕਿਉਂਕਿ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਤੋਂ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਸੰਸਥਾ ਨੂੰ ਇਸ ਵਜ਼ੀਫ਼ਾ ਯੋਜਨਾ ਤਹਿਤ ਇੱਕ ਪੈਸਾ ਵੀ ਜਾਰੀ ਨਹੀਂ ਕੀਤਾ। ਇੱਥੋਂ ਸਾਬਤ ਹੁੰਦਾ ਹੈ ਕਿ ਕੈਪਟਨ ਸਰਕਾਰ ਦਲਿਤਾਂ, ਗ਼ਰੀਬਾਂ ਅਤੇ ਆਮ ਲੋਕਾਂ ਦੇ ਬੱਚਿਆਂ ਬਾਰੇ ਕਦਮ-ਕਦਮ 'ਤੇ ਝੂਠੀ ਮਕਾਰ ਅਤੇ ਮਾਰੂ ਸਾਬਤ ਹੋਈ ਹੈ।

ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸਰਕਾਰ ਸ਼ਰਾਬ ਅਤੇ ਰੇਤ-ਬਜਰੀ ਕਾਰੋਬਾਰੀਆਂ ਨੂੰ ਕੋਰੋਨਾ ਦੀ ਆੜ 'ਚ ਕਰੀਬ 1000 ਕਰੋੜ ਰੁਪਏ ਦੀ ਛੋਟ ਦੇ ਸਕਦੀ ਹੈ, ਪਰੰਤੂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰੀਖਿਆ ਫ਼ੀਸ ਦਾ 80 ਕਰੋੜ ਰੁਪਏ ਨਹੀਂ ਛੱਡ ਸਕੀ।

ਜਦਕਿ ਪ੍ਰੀਖਿਆਵਾਂ ਹੋਈਆਂ ਹੀ ਨਹੀਂ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ 10ਵੀਂ ਦੇ ਦਲਿਤ ਵਿਦਿਆਰਥੀਆਂ ਕੋਲੋਂ 800 ਰੁਪਏ ਪ੍ਰਤੀ ਵਿਦਿਆਰਥੀ ਪ੍ਰੀਖਿਆ ਫ਼ੀਸ ਵਸੂਲ ਲਈ ਗਈ।

ਭਗਵੰਤ ਮਾਨ ਨੇ ਕਿਹਾ ਕਿ 2022 'ਚ 'ਆਪ' ਦੀ ਸਰਕਾਰ ਬਣਨ 'ਤੇ ਪੰਜਾਬ 'ਚ ਕੇਜਰੀਵਾਲ ਸਰਕਾਰ ਦੀ ਤਰਜ਼ 'ਤੇ ਸਭ ਨੂੰ ਬਰਾਬਰ ਅਤੇ ਮਿਆਰੀ ਸਿੱਖਿਆ ਦੀ ਕ੍ਰਾਂਤੀ ਲਿਆਉਣਾ ਆਮ ਆਦਮੀ ਪਾਰਟੀ ਦੀ ਪ੍ਰਾਥਮਿਕਤਾ ਹੋਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement