ਸਕੂਲ ਖੋਲ੍ਹਣ ਸਬੰਧੀ ਬੋਲੇ ਸਿੱਖਿਆ ਮੰਤਰੀ, ਬੱਚਿਆਂ ਦੀ ਸਿਹਤ ਨਾਲ ਨਹੀਂ ਕੀਤਾ ਜਾਵੇਗਾ ਸਮਝੌਤਾ!
Published : Jul 27, 2020, 5:16 pm IST
Updated : Jul 27, 2020, 5:16 pm IST
SHARE ARTICLE
 Vijay Inder Singla
Vijay Inder Singla

ਅਨਲੌਕ-3 ਦੌਰਾਨ ਵੀ ਸਕੂਲਾਂ ਨੂੰ ਖੋਲ੍ਹਣ ਦੀ ਉਮੀਦ ਨਹੀਂ

ਚੰਡੀਗੜ੍ਹ : ਦੇਸ਼ ਅੰਦਰ ਕਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਪੰਜਾਬ ਅੰਦਰ ਵੀ ਕਰੋਨਾ ਨੂੰ ਲੈ ਕੇ ਸਥਿਤੀ ਕੋਈ ਬਹੁਤੀ ਚੰਗੀ ਨਹੀਂ ਹੈ। ਪਿਛਲੇ ਦਿਨਾਂ ਦੌਰਾਨ ਨਵੇਂ ਕਰੋਨਾ ਕੇਸਾਂ ਦੇ ਨਾਲ ਨਾਲ ਮੌਤਾਂ ਦੀ ਗਿਣਤੀ 'ਚ ਵੀ ਇਜ਼ਾਫ਼ਾ ਹੋਇਆ ਹੈ। ਇਸੇ ਦੌਰਾਨ ਪੰਜਾਬ ਅੰਦਰ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਵੀ ਬਹਿਸ਼ ਛਿੜੀ ਹੋਈ ਹੈ। ਪਰ ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਜੋਖ਼ਮ ਲੈਣ ਦੇ ਮੂੜ 'ਚ ਨਹੀਂ ਹੈ।

Vijay Inder SinglaVijay Inder Singla

ਇਸ ਸਬੰਧੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਬਿਆਨ ਸਾਹਮਣੇ ਆਇਆ ਹੈ, ਜਿਸ 'ਚ ਉਨ੍ਹਾਂ ਨੇ ਸਕੂਲ ਖੋਲ੍ਹਣ ਦੀਆਂ ਕਿਆਸ-ਅਰਾਈਆਂ 'ਤੇ ਵਿਰਾਮ ਲਾਉਂਦਿਆਂ ਕਰੋਨਾ ਦੇ ਖ਼ਾਤਮੇ ਤਕ ਸਕੂਲ ਖੋਲ੍ਹਣ ਦੀਆਂ ਸੰਭਾਵਨਾਵਾਂ ਨੂੰ ਰੱਦ ਕੀਤਾ ਹੈ।

Vijay Inder Singla Vijay Inder Singla

ਸਿੱਖਿਆ ਮੰਤਰੀ ਦਾ ਕਹਿਣਾ ਹੈ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ। ਅਸੀਂ ਬੱਚਿਆਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕਰ ਸਕਦੇ।  ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸੁਰੱਖਿਅਤ ਰੱਖਣਾ ਸਾਡੀ ਜ਼ਿੰਮੇਵਾਰੀ ਬਣਦੀ ਹੈ। ਇਸ ਲਈ ਕੋਰੋਨਾ ਖ਼ਤਮ ਹੋਣ ਤਕ ਸਕੂਲ ਨਹੀਂ ਖੋਲ੍ਹੇ ਜਾਣਗੇ।

Vijay Inder Singla Vijay Inder Singla

ਸਿੱਖਿਆ ਮੰਤਰੀ ਸਿੰਗਲਾ ਨੇ ਕਿਹਾ ਕਿ ਅਸੀਂ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਬਾਰੇ ਵੀ ਚਿੰਤਤ ਹਾਂ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਰੋਨਾ 'ਤੇ ਜਿੱਤ ਪ੍ਰਾਪਤ ਕਰਨ ਲਈ ਤਤਪਰ ਹੈ। ਕਰੋਨਾ ਨੂੰ ਲੈ ਕੇ ਸਥਿਤੀ ਆਮ ਵਰਗੀ ਹੋ ਜਾਣ ਤੋਂ ਬਾਅਦ ਸਕੂਲ ਖੋਲ੍ਹਣ ਬਾਰੇ ਫ਼ੈਸਲਾ ਲਿਆ ਜਾਵੇਗਾ।

Vijay Inder SinglaVijay Inder Singla

ਕਾਬਲੇਗੌਰ  ਹੈ ਕਿ ਕੇਂਦਰ ਸਰਕਾਰ ਵੀ ਅਨਲੌਕ-3 ਬਾਰੇ ਨਿਯਮਾਂ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਵੀ ਅਜੇ ਸਕੂਲ ਖੋਲ੍ਹਣ ਨੂੰ ਤਿਆਰ ਨਹੀਂ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਸਿਨੇਮਾਘਰਾਂ ਤੇ ਮੈਟਰੋ 'ਤੇ ਵੀ ਪਾਬੰਦੀ ਕਾਇਮ ਰੱਖਣ ਦੇ ਮੂੜ 'ਚ ਹੈ।  ਦੇਸ਼ ਅੰਦਰ ਕਰੋਨਾ ਦੇ ਵਧਦੇ ਕੇਸਾਂ ਦੇ ਬਾਵਜੂਦ ਮਰੀਜ਼ਾਂ ਦੇ ਠੀਕ ਹੋਣ ਗਿਣਤੀ ਤਸੱਲੀਬਖਸ਼ ਹੈ। ਇਸੇ ਤਰ੍ਹਾਂ ਮੌਤ ਦਰ ਵੀ ਕਾਫ਼ੀ ਹੇਠਲੇ ਪੱਧਰ 'ਤੇ ਚੱਲ ਰਹੀ ਹੈ। ਇਸੇ ਕਾਰਨ ਸਰਕਾਰ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਉਠਾਉਣਾ ਚਾਹੁੰਦੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement