ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਿਸਾਨਾਂ ਲਈ ਅਰਜ਼ੀਆਂ ਦੇਣ ਦੀ ਮਿਤੀ 'ਚ 5 ਅਗੱਸਤ ਤਕ ਵਾਧਾ
Published : Jul 27, 2020, 10:49 am IST
Updated : Jul 27, 2020, 10:49 am IST
SHARE ARTICLE
farmer
farmer

ਸੂਬੇ ਦੇ 9.50 ਲੱਖ ਕਿਸਾਨਾਂ ਅਤੇ ਉਨ੍ਹਾਂ ਦੇ ਪਰਵਾਰਾਂ ਨੂੰ ਸਾਲ 2020-21 ਲਈ 'ਆਯੂਸ਼ਮਨ ਭਾਰਤ

ਚੰਡੀਗੜ੍ਹ, 26 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਸੂਬੇ ਦੇ 9.50 ਲੱਖ ਕਿਸਾਨਾਂ ਅਤੇ ਉਨ੍ਹਾਂ ਦੇ ਪਰਵਾਰਾਂ ਨੂੰ ਸਾਲ 2020-21 ਲਈ 'ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਸਿਹਤ ਬੀਮੇ ਦਾ ਲਾਭ ਦੇਣ ਲਈ ਅਰਜ਼ੀਆਂ ਦੇਣ ਦਾ ਸਮਾਂ ਵਧਾ ਕੇ 5 ਅਗੱਸਤ ਤਕ ਕਰ ਦਿਤਾ ਹੈ ਤਾਕਿ ਕੋਈ ਵੀ ਕਿਸਾਨ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।

ਖੇਤੀਬਾੜੀ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ 'ਜੇ' ਫ਼ਾਰਮ ਅਤੇ 'ਗੰਨਾ ਤੋਲ ਪਰਚੀ' ਵਾਲੇ ਸਾਰੇ ਯੋਗ ਕਿਸਾਨਾਂ ਪਾਸੋਂ ਲੋੜੀਂਦੇ ਦਸਤਾਵੇਜ਼ਾਂ ਸਮੇਤ ਘੋਸ਼ਣਾ ਪੱਤਰ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜ੍ਹਤੀਏ ਕੋਲ 24 ਜੁਲਾਈ ਤਕ ਜਮ੍ਹਾਂ ਕਰਵਾਉਣ ਦੀ ਤਾਰੀਕ ਮਿੱਥੀ ਗਈ ਸੀ, ਜਿਸ ਨੂੰ ਹੁਣ ਵਧਾ ਕੇ 5 ਅਗੱਸਤ ਕਰ ਦਿਤਾ ਗਿਆ। ਉਨ੍ਹਾਂ ਦਸਿਆ ਕਿ ਮੰਡੀ ਬੋਰਡ ਵਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਅਦਾ ਕੀਤਾ ਜਾਵੇਗਾ ਜਿਨ੍ਹਾਂ ਨੂੰ ਸਾਲ ਭਰ ਲਈ ਪੰਜ ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਮੁਹਈਆ ਹੋਵੇਗਾ।

ਬੁਲਾਰੇ ਨੇ ਦਸਿਆ ਕਿ ਸਾਲ 2020-21 ਦੌਰਾਨ 8.70 ਲੱਖ 'ਜੇ' ਫ਼ਾਰਮ ਹੋਲਡਰ ਕਿਸਾਨਾਂ ਅਤੇ 80,000 ਗੰਨਾ ਉਤਪਾਦਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ। ਮੰਡੀ ਬੋਰਡ ਵਲੋਂ ਇਕ ਜਨਵਰੀ, 2020 ਨੂੰ ਅਤੇ ਉਸ ਤੋਂ ਬਾਅਦ 8.70 ਲੱਖ ਕਿਸਾਨਾਂ ਨੂੰ ਉਨ੍ਹਾਂ ਦੀ ਖੇਤੀਬਾੜੀ ਉਪਜ ਵੇਚਣ ਲਈ 'ਜੇ' ਫ਼ਾਰਮ ਹੋਲਰਡਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ। ਇਸੇ ਤਰ੍ਹਾਂ ਇਕ ਨਵੰਬਰ, 2019 ਤੋਂ 31 ਮਾਰਚ, 2020 ਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਫ਼ਸਲ ਵੇਚਣ ਵਾਲੇ 80,000 ਗੰਨਾ ਉਤਪਾਦਕ ਹਨ ਜੋ ਇਸ ਯੋਜਨਾ ਲਈ ਯੋਗ ਮੰਨੇ ਜਾਣਗੇ।

ਬੁਲਾਰੇ ਨੇ ਦਸਿਆ ਕਿ ਸਾਰੇ 9.50 ਲੱਖ ਕਿਸਾਨ ਤੇ ਉਨ੍ਹਾਂ ਦੇ ਪਰਵਾਰ 20 ਅਗੱਸਤ, 2020 ਜਿਸ ਦਿਨ ਇਹ ਸਕੀਮ ਲਾਗੂ ਹੋਣੀ ਹੈ, ਦਾ ਲਾਭ ਲੈਣ ਦੇ ਹੱਕਦਾਰ ਬਣ ਜਾਣਗੇ। ਬੁਲਾਰੇ ਨੇ ਦਸਿਆ ਕਿ ਇਸ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ ਅਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਦੁਰਘਟਨਾ ਆਦਿ ਦੇ ਕੇਸਾਂ ਵਰਗੇ ਵੱਡੇ ਅਪ੍ਰੇਸ਼ਨਾਂ ਦੇ ਇਲਾਜ ਸਮੇਤ 1396 ਬਿਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਵਿੱਚ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM

Police ਨੇ ਠੋਕੇ Mani Bouncer ਦਾ ਕਤਲ ਕਰਨ ਵਾਲੇ ਸ਼ੂਟਰ.. Encounter ਦੀਆਂ ਸਿੱਧੀਆਂ ਤਸਵੀਰਾਂ!

09 May 2024 3:56 PM
Advertisement