''ਸਵਾਂਗ ਰਚਣ ਤੇ ਬੇਅਦਬੀ ਮਾਮਲਿਆਂ 'ਚੋਂ ਸੌਦਾ ਸਾਧ ਦੇ ਬਚਣ ਦੀ ਸੱਚਾਈ ਲੋਕਾਂ ਨੂੰ ਦੱਸਣ ਬਾਦਲ''
Published : Jul 27, 2020, 4:57 pm IST
Updated : Jul 27, 2020, 4:57 pm IST
SHARE ARTICLE
FILE PHOTO
FILE PHOTO

ਡੇਰਾ ਸਿਰਸਾ ਮੁਖੀ ਰਾਮ ਰਹੀਮ ਵਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਤੋਂ ਬਾਅਦ ਪੰਜਾਬ ਅੰਦਰ ਵਾਪਰੀਆਂ ਬੇਅਦਬੀ ਸਮੇਤ ਅਨੇਕਾਂ ........

ਜਲੰਧਰ : ਡੇਰਾ ਸਿਰਸਾ ਮੁਖੀ ਰਾਮ ਰਹੀਮ ਵਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਤੋਂ ਬਾਅਦ ਪੰਜਾਬ ਅੰਦਰ ਵਾਪਰੀਆਂ ਬੇਅਦਬੀ ਸਮੇਤ ਅਨੇਕਾਂ ਘਟਨਾਵਾਂ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਰਿਹਾ ਹੈ।

Ram Rahim Ram Rahim

ਸਵਾਂਗ ਮਾਮਲੇ ਵਿਚੋਂ ਸੌਦਾ ਸਾਧ ਕਿਸ ਤਰ੍ਹਾਂ ਸਾਫ਼ ਬਚ ਨਿਕਲਿਆ? ਅਜਿਹੇ ਸਵਾਲਾਂ ਦੇ ਜਵਾਬ ਸਮੇਂ ਸਮੇਂ 'ਤੇ ਉਠਦੇ ਰਹੇ ਹਨ। ਅਜੋਕੇ ਸਮੇਂ ਵੀ ਇਹ ਮਾਮਲਾ ਸਿਆਸੀ ਗਲਿਆਰਿਆਂ ਅੰਦਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

Ram Rahim Ram Rahim

ਇਸੇ ਨੂੰ ਲੈ ਕੇ ਜਲੰਧਰ ਤੋਂ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਬਾਦਲਾਂ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ ਹਨ। ਕਾਂਗਰਸੀ ਵਿਧਾਇਕ ਪਰਗਟ ਸਿੰਘ ਦਾ ਕਹਿਣਾ ਹੈ ਕਿ  ਡੇਰਾ ਮੁਖੀ ਸਵਾਂਗ ਰਚਣ ਦੇ ਮਾਮਲੇ ਵਿਚ ਕਿਵੇਂ ਬਚ ਨਿਕਲਿਆ।

Sukhbir Singh BadalSukhbir Singh Badal

ਇਸ ਬਾਰੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਡੇਰਾ ਮੁਖੀ ਖ਼ਿਲਾਫ਼ ਸਾਲ 2007 'ਚ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਣ ਦਾ ਮਾਮਲਾ ਦਰਜ ਹੋਇਆ ਸੀ ਪਰ ਉਸ ਵਿਰੁੱਧ ਚਲਾਨ ਪੇਸ਼ ਨਹੀਂ ਕੀਤਾ ਗਿਆ।

Sukhbir Badal And Parkash Badal Sukhbir Badal And Parkash Badal

ਉਨ੍ਹਾਂ ਆਖਿਆ ਕਿ ਬਾਦਲ ਸਰਕਾਰ ਨੇ ਡੇਰਾ ਮੁਖੀ ਵਿਰੁੱਧ ਪੰਜ ਸਾਲ ਤਕ ਚਲਾਨ ਪੇਸ਼ ਕਰਨ ਦੀ ਥਾਂ ਕੇਸ ਰੱਦ ਕਰਨ ਦੀ ਅਰਜ਼ੀ ਕਿਉਂ ਦਾਇਰ ਕੀਤੀ ਸੀ? ਉਨ੍ਹਾਂ ਆਖਿਆ ਕਿ 2007 ਵਿਚ ਗ੍ਰਹਿ ਵਿਭਾਗ ਮੁੱਖ ਮੰਤਰੀ ਹੁੰਦਿਆਂ ਪ੍ਰਕਾਸ਼ ਸਿੰਘ ਬਾਦਲ ਕੋਲ ਸੀ।

Gurmeet Ram Rahim Gurmeet Ram Rahim

ਅਤੇ ਫਿਰ 2009 ਵਿਚ ਉਪ ਮੁੱਖ ਮੰਤਰੀ ਬਣਨ 'ਤੇ ਇਹ ਵਿਭਾਗ ਸੁਖਬੀਰ ਸਿੰਘ ਬਾਦਲ ਕੋਲ ਚਲਾ ਗਿਆ। ਉਨ੍ਹਾਂ ਕਿਹਾ ਕਿ ਇੰਨੇ ਚਰਚਿਤ ਕੇਸ 'ਚ ਚਲਾਨ ਪੇਸ਼ ਨਾ ਹੋਣਾ ਸ਼ੰਕੇ ਖੜ੍ਹੇ ਕਰਦਾ ਹੈ।

Sukhbir Badal Sukhbir Badal

ਉਨ੍ਹਾਂ ਆਖਿਆ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਨੇ 2007 ਵਿਚ ਡੇਰਾ ਮੁਖੀ ਖਿਲਾਫ਼ ਸ਼ਿਕੰਜਾ ਕੱਸਿਆ ਹੁੰਦਾ ਤਾਂ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਤੇ ਖ਼ਾਸ ਕਰਕੇ ਸਿੱਖ ਭਾਈਚਾਰੇ ਨੂੰ 2007 ਤੋਂ ਬਾਅਦ ਵਾਪਰੀਆਂ ਸਾਰੀਆਂ ਘਟਨਾਵਾਂ ਨੂੰ ਜੋੜ ਕੇ ਦੇਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਸ਼ਾਕ ਦਾ ਮਾਮਲਾ ਏਨਾ ਗਰਮਾਇਆ ਹੋਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਅਪਣੀ ਸਾਰੀ ਤਾਕਤ ਸਫ਼ਾਈ ਦੇਣ 'ਤੇ ਝੋਕ ਦਿਤੀ ਹੈ। ਉਨ੍ਹਾਂ ਕਿਹਾ ਕਿ ਪੁਸ਼ਾਕ ਬਾਰੇ ਜਾਂਚ ਕਿਉਂ ਨਹੀਂ ਕੀਤੀ ਗਈ?

ਉਨ੍ਹਾਂ ਆਖਿਆ ਕਿ ਪੰਜਾਬ ਪੁਲਿਸ ਨੇ ਚੁੱਪ-ਚੁਪੀਤੇ 27 ਜਨਵਰੀ 2012 ਨੂੰ ਬਠਿੰਡਾ ਅਦਾਲਤ ਵਿਚ ਕੇਸ ਰੱਦ ਕਰਨ ਦੀ ਅਰਜ਼ੀ ਦਾਇਰ ਕਰ ਦਿਤੀ, ਜਿਸ ਨੂੰ ਅਦਾਲਤ ਨੇ ਅਗਸਤ 2014 ਵਿਚ ਸਵੀਕਾਰ ਕਰ ਲਿਆ। ਜਦਕਿ ਹਾਈ ਕੋਰਟ ਵਿਚ ਆਈਜੀ ਪੱਧਰ ਦੇ ਅਧਿਕਾਰੀ ਨੇ ਇਹ ਹਲਫ਼ਨਾਮਾ ਦਾਇਰ ਕੀਤਾ ਸੀ

ਕਿ ਡੇਰਾ ਮੁਖੀ ਵਿਰੁੱਧ ਪੁਖ਼ਤਾ ਲੋੜੀਂਦੇ ਸਬੂਤ ਹਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਨੇ ਸਾਲ 2009 ਤੇ 2014 ਦੀਆਂ ਲੋਕ ਸਭਾ ਚੋਣਾਂ ਅਤੇ 2012 ਤੇ 2017 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਡੇਰਾ ਸਮਰੱਥਕਾਂ ਦੀਆਂ ਵੋਟਾਂ ਦੀ ਖਾਤਰ ਡੇਰਾ ਮੁਖੀ ਨੂੰ ਬਚਾਇਆ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement