
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਖੁਰਾਕ ਤੇ ਸਿਵਲ ਸਪਲਾਈ......
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ 27.09 ਲੱਖ ਮੀਟ੍ਰਿਕ ਟਨ ਕਣਕ ਅਤੇ 52.44 ਮੀਟ੍ਰਿਕ ਟਨ ਚੌਲਾਂ ਨਾਲ ਭਰੇ 2831 ਰੈਕ ਭੇਜੇ ਗਏ ਹਨ
Amarinder Singh
ਤਾਂ ਜੋ ਕੋਵਿਡ-19 ਕਾਰਨ ਦੇਸ਼ ਭਰ ਵਿੱਚ ਪੈਦਾ ਹੋਏ ਹਾਲਾਤ ਵਿੱਚ ਗਰੀਬਾਂ ਅਤੇ ਲੋੜਵੰਦਾਂ ਦਾ ਢਿੱਡ ਭਰਿਆ ਜਾ ਸਕੇ। ਜਦੋਂ ਦੇਸ਼ ਕਰੋਨਾਵਾਇਰਸ ਅਤੇ ਆਪਣੇ ਨਾਗਰਿਕਾਂ ਨੂੰ ਖਾਣਾ ਦੇਣ ਦੀਆਂ ਚੁਣੌਤੀਆਂ ਨਾਲ ਜੂਝ ਰਿਹਾ ਹੈ।
Corona Virus
ਤਾਂ ਪੰਜਾਬ, ਦੇਸ਼ ਦਾ ਅੰਨਦਾਤਾ ਹੋਣ ਦੀ ਆਪਣੀ ਸਾਖ ਨੂੰ ਕਾਇਮ ਰੱਖਦਿਆਂ ਸਾਰੇ ਰਾਜਾਂ ਨੂੰ ਇਸ ਵਿਸ਼ਾਲ ਕਾਰਜ ਨੂੰ ਪੂਰਾ ਕਰਨ ਵਿੱਚ ਮਦਦ ਕਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਜਦੋਂ ਤੋਂ ਦੇਸ਼ ਵਿੱਚ ਲਾਕਡਾਊਨ ਕੀਤਾ ਗਿਆ ਹੈ।
Wheat
ਉਦੋਂ ਤੋਂ ਹੁਣ ਤੱਕ ਪੰਜਾਬ ਵੱਲੋਂ ਅਨਾਜ ਦੇ 2831 ਰੈਕ ਹੋਰਨਾਂ ਰਾਜਾਂ ਨੂੰ ਭੇਜੇ ਗਏ ਹਨ ਅਤੇ ਇਸ ਤਰ੍ਹਾਂ 24 ਮਾਰਚ ਤੋਂ ਲੈ ਕੇ ਹੁਣ ਤੱਕ ਤਕਰੀਬਨ 84.03 ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲ 2831 ਵਿਸ਼ੇਸ਼ ਰੇਲਗੱਡੀਆਂ ਰਾਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭੇਜੇ ਗਏ ਹਨ।
Wheat
ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ 4.08 ਲੱਖ ਮੀਟ੍ਰਿਕ ਟਨ ਅੰਨ ਸੜਕ ਮਾਰਗ ਰਾਹੀਂ ਦੂਜੇ ਰਾਜਾਂ ਵਿੱਚ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਦੇ ਦੂਸਰੇ ਸੂਬਿਆਂ ਨੂੰ ਸਮਾਜ ਦੇ ਪਛੜੇ ਵਰਗਾਂ ਦਰਮਿਆਨ ਅਨਾਜ ਦੀ ਵੰਡ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।