ਕੈਪਟਨ ਅਮਰਿੰਦਰ ਸਿੰਘ ਵਲੋਂ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ  ਸ਼ਰਧਾਂਜਲੀ
Published : Jul 27, 2021, 6:54 am IST
Updated : Jul 27, 2021, 6:54 am IST
SHARE ARTICLE
image
image

ਕੈਪਟਨ ਅਮਰਿੰਦਰ ਸਿੰਘ ਵਲੋਂ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ  ਸ਼ਰਧਾਂਜਲੀ

ਨੌਜਵਾਨਾਂ ਨੂੰ  ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਦਾ ਸੱਦਾ


ਚੰਡੀਗੜ੍ਹ, 26 ਜੁਲਾਈ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ  ਸ਼ਰਧਾਂਜਲੀ ਭੇਟ ਕਰਦੇ ਹੋਏ ਨੌਜਵਾਨਾਂ ਨੂੰ  ਦੇਸ਼ ਸੇਵਾ ਲਈ ਫ਼ੌਜ ਵਿਚ ਸ਼ਾਮਲ ਹੋਣ ਦਾ ਸੱਦਾ ਦਿਤਾ ਹੈ | 
ਕਾਰਗਿਲ ਜੰਗ ਦੀ 22ਵੀਂ ਵਰੇਗੰਢ ਮੌਕੇ ਮੁੱਖ ਮੰਤਰੀ ਨੇ ਇਥੇ ਬੋਗਨਵਿਲੀਆ ਗਾਰਡਨ 'ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਅਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ 54 ਬਹਾਦਰ ਜਵਾਨਾਂ ਨੂੰ  ਨਮਨ ਕਰਦਿਆਂ ਸ਼ਰਧਾਂਜਲੀ ਦਿਤੀ | 
ਕਾਰਗਿਲ ਵਿਜੈ ਦਿਵਸ 'ਤੇ ਜੰਗੀ ਨਾਇਕਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ  ਯਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਜਾਂਬਾਜ਼ ਭਾਰਤੀ ਸੈਨਿਕਾਂ ਨੂੰ  ਸ਼ਰਧਾ ਦੇ ਫੁੱਲ ਭੇਟ ਕੀਤੇ ਜਿਨ੍ਹਾਂ ਨੇ ਜੁਲਾਈ, 1999 ਵਿਚ ਔਖੇ ਮੌਸਮੀ ਹਾਲਾਤ ਦੌਰਾਨ ਸੂਰਮਗਤੀ ਨਾਲ ਕਾਰਗਿਲ, ਦਰਾਸ ਅਤੇ ਬਟਾਲਿਕ ਇਲਾਕਿਆਂ ਵਿਚ ਘੁਸਪੈਠ ਕਰਨ ਵਾਲੀਆਂ ਪਾਕਿਸਤਾਨੀ ਫ਼ੌਜਾਂ ਨੂੰ  ਮੂੰਹ ਤੋੜਵਾਂ ਜਵਾਬ ਦਿਤਾ ਸੀ |
ਇਸ ਮੌਕੇ ਐਨ.ਸੀ.ਸੀ. ਕੈਡਿਟਾਂ ਅਤੇ ਮਾਈ ਭਾਗੋ ਆਰਮਿਡ ਫ਼ੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ ਦੀਆਂ ਮਹਿਲਾ ਕੈਡਿਟਾਂ ਨਾਲ ਸੰਖੇਪ ਵਿਚ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ  ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਲਈ ਉਤਸ਼ਾਹਤ ਕੀਤਾ | ਮੁੱਖ ਮੰਤਰੀ ਨੇ ਕਿਹਾ ਕਿ ਉਹ ਬਾਕੀ ਨੌਜਵਾਨਾਂ ਦੇ ਅੰਦਰ ਵੀ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦਾ ਜਜ਼ਬਾ ਪੈਦਾ ਕਰਨ ਲਈ ਰੋਲ ਮਾਡਲ ਬਣ ਸਕਦੇ ਹਨ |
ਪੀ.ਏ.ਪੀ. ਬੈਂਡ ਦੇ ਨਾਲ ਪੀ.ਏ.ਪੀ. ਗਰੁੱਪ ਦੇ ਕਮਾਂਡਰ ਡੀ.ਐਸ.ਪੀ. ਦਵਿੰਦਰ ਸਿੰਘ ਦੀ ਅਗਵਾਈ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਗਾਰਡ ਆਫ ਆਨਰ ਰਾਹੀਂ ਸਲਾਮੀ ਦਿਤੀ ਗਈ | ਸਮਾਗਮ ਵਿਚ ਕਈ ਸੀਨੀਅਰ ਅਤੇ ਸੇਵਾ-ਮੁਕਤ ਰੱਖਿਆ ਅਫ਼ਸਰ ਵੀ ਸ਼ਾਮਲ ਹੋਏ | 
ਇਸ ਮੌਕੇ ਹਾਜ਼ਰ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਟੀ.ਐਸ. ਸ਼ੇਰਗਿੱਲ, ਸਕੱਤਰ ਰਖਿਆ ਸੈਨਾਵਾਂ ਗੁਰਕਿਰਤ ਕਿ੍ਪਾਲ ਸਿੰਘ, ਡਾਇਰੈਕਟਰ ਰੱਖਿਆ ਸੈਨਾਵਾਂ ਬਿ੍ਗੇਡੀਅਰ ਸਤਿੰਦਰ ਸਿੰਘ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਟੀ ਦੇ ਉਪ ਕੁਲਪਤੀ ਲੈਫ਼ਟੀਨੈਂਟ ਜਨਰਲ (ਰਿਟਾ.) ਜੇ.ਐਸ. ਚੀਮਾ ਅਤੇ ਮੁੱਖ ਮੰਤਰੀ ਦੇ ਸਕੱਤਰ (ਸਿਆਸੀ) ਮੇਜਰ ਅਮਰਦੀਪ ਸਿੰਘ ਵੀ ਹਾਜ਼ਰ ਸਨ |
 

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement