CM ਵੱਲੋਂ ਜਰਮਨ ਸਫੀਰ ਨੂੰ ਪ੍ਰਮੁੱਖ ਖੇਤਰਾਂ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਪੂਰਨ ਸਹਿਯੋਗ ਦਾ ਭਰੋਸਾ
Published : Jul 27, 2021, 1:53 pm IST
Updated : Jul 27, 2021, 1:53 pm IST
SHARE ARTICLE
 Punjab CM extends full support to German envoy to boost investment in key sectors
Punjab CM extends full support to German envoy to boost investment in key sectors

ਜਰਮਨ ਕੰਪਨੀਆਂ ਨੂੰ ਵੀ ਸੂਬੇ ਵਿਚ ਆਉਣ ਅਤੇ ਨਿਵੇਸ਼ ਪੱਖੀ ਮਾਹੌਲ ਦਾ ਅਨੁਭਵ ਲੈਣ ਦਾ ਸੱਦਾ ਦਿੱਤਾ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਵਿਚ ਜਰਮਨ ਦੇ ਰਾਜਦੂਤ ਵਾਲਟਰ ਜੇ. ਲਿੰਡਨਰ ਵੱਲੋਂ ਸੂਬੇ ਵਿਚ ਮੋਬਿਲਟੀ, ਇੰਜਨੀਅਰਿੰਗ, ਫਾਰਮਾਸਿਊਟੀਕਲ, ਕੈਮੀਕਲਜ਼ ਅਤੇ ਨਵਿਆਉਣਯੋਗ ਊਰਜਾ ਦੇ ਪ੍ਰਮੁੱਖ ਖੇਤਰਾਂ ਵਿਚ ਨਿਵੇਸ਼ ਲਈ ਦਿਖਾਈ ਦਿਲਚਸਪੀ ਲਈ ਉਨ੍ਹਾਂ ਨੂੰ ਆਪਣੀ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਜਰਮਨੀ ਸਫੀਰ ਨੇ ਸੋਮਵਾਰ ਨੂੰ ਦੇਰ ਸ਼ਾਮ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਸੂਬੇ ਵਿਚ ਕਾਰੋਬਾਰ ਅਤੇ ਨਿਵੇਸ਼ ਦੇ ਨਵੇਂ ਮੌਕਿਆਂ ਨੂੰ ਤਲਾਸ਼ਣ ਲਈ ਆਪਸੀ ਰਣਨੀਤੀ ਉਤੇ ਵਿਚਾਰ-ਵਟਾਂਦਰਾ ਕੀਤਾ ਗਿਆ।

       Captain Amarinder Singh Captain Amarinder Singh

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਨਿਵੇਸ਼ ਅਤੇ ਵਪਾਰ ਨੂੰ ਸੁਖਾਲਾ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਗਏ ਵੱਡੇ ਸੁਧਾਰਾਂ ਦਾ ਵੀ ਜ਼ਿਕਰ ਕੀਤਾ। ਇਨ੍ਹਾਂ ਸੁਧਾਰਾਂ ਵਿਚ ਸੂਬੇ ਵਿਚ ਕਾਰੋਬਾਰ ਸਥਾਪਤ ਕਰਨ ਲਈ ਲੋੜੀਂਦੀਆਂ ਸਾਰੀਆਂ ਪ੍ਰਵਾਨਗੀਆਂ ਲੈਣ ਵਾਸਤੇ ਵੰਨ-ਸਟਾਪ ਸ਼ਾਪ ਵਜੋਂ ਇਨਵੈਸਟ ਪੰਜਾਬ ਦੇ ਗਠਨ ਤੋਂ ਇਲਾਵਾ ਪੰਜਾਬ ਲਾਲ ਫੀਤਾਸ਼ਾਹੀ ਵਿਰੋਧੀ ਐਕਟ-2021 ਅਤੇ ਪੰਜਾਬ ਵਪਾਰ ਦਾ ਅਧਿਕਾਰ ਐਕਟ-2020 ਸ਼ਾਮਲ ਹਨ।

        Punjab CM extends full support to German envoy to boost investment in key sectorsPunjab CM extends full support to German envoy to boost investment in key sectors

ਕੈਪਟਨ ਅਮਰਿੰਦਰ ਸਿੰਘ ਨੇ ਹੋਰ ਜਰਮਨ ਕੰਪਨੀਆਂ ਨੂੰ ਵੀ ਸੂਬੇ ਵਿਚ ਆਉਣ ਅਤੇ ਨਿਵੇਸ਼ ਪੱਖੀ ਮਾਹੌਲ ਦਾ ਅਨੁਭਵ ਲੈਣ ਦਾ ਸੱਦਾ ਦਿੱਤਾ ਹੈ ਕਿਉਂ ਜੋ ਸੂਬੇ ਵਿਚ ਪਹਿਲਾਂ ਵੀ ਮੈਟਰੋ ਕੈਸ਼ ਐਂਡ ਕੈਰੀ, ਹੈਲਾ, ਕਲਾਸ ਅਤੇ ਵਾਇਬਰਾਕੌਸਟਿਕਸ ਸਮੇਤ ਕਈ ਜਰਮਨ ਕੰਪਨੀਆਂ ਕੰਮ ਕਰ ਰਹੀਆਂ ਹਨ।‘ਇਨਵੈਸਟਮੈਂਟ ਪ੍ਰੋਮੋਸ਼ਨ’ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ ਨੇ ਜਰਮਨ ਰਾਜਦੂਤ ਨੂੰ ਜਾਣੂੰ ਕਰਵਾਇਆ ਕਿ ਨਿਵੇਸ਼ ਪੰਜਾਬ ਨੇ ਪੰਜਾਬ ਵਿਚ ਕਾਰਜਸ਼ੀਲ ਜਰਮਨ ਕੰਪਨੀਆਂ ਲਈ ਜੂਨ, 2021 ਵਿਚ ਦੇਖਭਾਲ ਸੈਸ਼ਨ ਕੀਤਾ ਗਿਆ ਸੀ ਤਾਂ ਕਿ ਉਨ੍ਹਾਂ ਲਈ ਕਾਰੋਬਾਰ ਦੀ ਸਫਲਤਾ ਦੀ ਨਿਰੰਤਰਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ‘ਇਨਵੈਸਟ ਇਨ ਬਾਵਰੀਆ’ ਵਰਗੀਆਂ ਜਰਮਨ ਨਿਵੇਸ਼ ਏਜੰਸੀਆਂ ਖਾਸ ਕਰਕੇ ਉਨ੍ਹਾਂ ਦੇ ‘ਮੇਕ ਇਨ ਇੰਡੀਆ ਮਿਟਲਸਟੈਂਡ’ ਉਪਰਾਲੇ ਲਈ ਇਨ੍ਹਾਂ ਏਜੰਸੀਆਂ ਅਤੇ ਅਤੇ ਬਰਲਿਨ ਵਿਚ ਭਾਰਤੀ ਦੂਤਾਵਾਸ ਨਾਲ ਲਗਾਤਾਰ ਸੰਪਰਕ ਵਿਚ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵਫ਼ਦ ‘ਜਰਮਨ ਇੰਡੀਆ ਬਿਜ਼ਨਸ ਫੋਰਮ’ ਵਿਚ ਵੀ ਸ਼ਿਰਕਤ ਕਰ ਚੁੱਕੇ ਹਨ।

       CEO of Nivesh Punjab Rajat AggarwalCEO of Nivesh Punjab Rajat Aggarwal

‘ਨਿਵੇਸ਼ ਪੰਜਾਬ’ ਦੇ ਸੀ.ਈ.ਓ. ਰਜਤ ਅਗਰਵਾਲ ਨੇ ਦੱਸਿਆ ਕਿ ਜਰਮਨ ਕੰਪਨੀਆਂ ਨੇ ਸੂਬੇ ਵਿਚ ਆਟੋ ਪੁਰਜਿਆਂ, ਮੈਨੂਫੈਕਚਰਿੰਗ ਅਤੇ ਨਵਿਆਉਣਯੋ ਊਰਜਾ ਵਰਗੇ ਵੱਖ-ਵੱਖ ਸੈਕਟਰਾਂ ਵਿਚ ਨਿਵੇਸ਼ ਕੀਤਾ ਹੈ। ਇਨ੍ਹਾਂ ਵਿੱਚੋਂ ਵਰਬੀਓ ਕੰਪਨੀ ਵੱਲੋਂ ਵੱਖ-ਵੱਖ ਥਾਵਾਂ ਉਤੇ ਪ੍ਰਤੀ ਦਿਨ 80,000 ਕਿਊਬਿਕ ਮੀਟਰ ਪਰਾਲੀ ਅਧਾਰਿਤ ਬਾਇਓ ਸੀ.ਐਨ.ਜੀ. ਪ੍ਰਾਜੈਕਟ ਸਥਾਪਤ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਗਰੈਪਲ ਦੇ ਪੰਜਾਬ ਯੂਨਿਟ (ਏਸ਼ੀਆ ਵਿਚ ਇਕੋ ਯੂਨਿਟ) ਵਿਖੇ ਧਾਤ ਦੀਆਂ ਛੇਕਦਾਰ ਚਾਦਰਾਂ ਅਤੇ ਖੇਤੀ ਅਤੇ ਨਿਰਮਾਣ ਮਸ਼ੀਨਰੀ ਲਈ ਹਵਾਦਾਰ ਗਰਿੱਡ ਬਣਾਏ ਜਾਂਦੇ ਹਨ।

ਇਕ ਹੋਰ ਕੰਪਨੀ ਵਾਇਬਰਾਕੌਸਟਿਕਸ ਜੋ ਬੀ.ਐਮ.ਡਬਲਿਊ, ਅਤੇ ਫੋਰਡ ਲਈ ਆਟੋਮੋਟਿਵ ਐਨ.ਵੀ.ਐਚ. (ਨੌਇਸ, ਵਾਈਬ੍ਰੇਸ਼ਨ ਅਤੇ ਹਾਰਸ਼ਨੈਸ) ਸਬੰਧੀ ਵਿਵਸਥਾ ਵਾਲੀ ਇਕਲੌਤੀ ਸਪਲਾਇਰ ਹੈ, ਇਸ ਵੇਲੇ ਆਲ੍ਹਾ ਦਰਜੇ ਦਾ ਆਟੋ ਕੰਪੋਨੈਂਟ ਮੈਨੂਫੈਕਚਰਿੰਗ ਯੂਨਿਟ ਦੀ ਸਥਾਪਨਾ ਕਰਕੇ ਪੰਜਾਬ ਵਿਚ ਕਾਰਜਾਂ ਦਾ ਵਿਸਥਾਰ ਕਰਨ ਅਤੇ ਆਪਸ ਵਿਚ ਜੋੜਨ ਦੀ ਪ੍ਰਕਿਰਿਆ ਅਧੀਨ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement