ਗੁਜਰਾਤ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 28 ਦੀ ਮੌਤ, 40 ਤੋਂ ਵੱਧ ਹਸਪਤਾਲ ’ਚ ਭਰਤੀ
Published : Jul 27, 2022, 12:27 am IST
Updated : Jul 27, 2022, 12:27 am IST
SHARE ARTICLE
image
image

ਗੁਜਰਾਤ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 28 ਦੀ ਮੌਤ, 40 ਤੋਂ ਵੱਧ ਹਸਪਤਾਲ ’ਚ ਭਰਤੀ

ਅਹਿਮਦਾਬਾਦ, 26 ਜੁਲਾਈ : ਗੁਜਰਾਤ ਦੇ ਬੋਟਾਦ ਜ਼ਿਲ੍ਹੇ ਵਿਚ ਕਥਿਤ ਤੌਰ ’ਤੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 28 ਹੋ ਗਈ ਹੈ। ਬੋਟਾਦ ਦੇ ਬਰਵਾਲਾ ਤੋਂ ਇਲਾਵਾ ਅਹਿਮਦਾਬਾਦ ਦੇ 4 ਲੋਕ ਵੀ ਮਰਨ ਵਾਲਿਆਂ ਵਿਚ ਸ਼ਾਮਲ ਹਨ। ਬੋਟਾਦ ’ਚ ਐਤਵਾਰ ਰਾਤ ਨੂੰ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਰੀਬ 4 ਦਰਜਨ ਲੋਕਾਂ ਦੀ ਸਿਹਤ ਵਿਗੜ ਗਈ, ਜਿਨ੍ਹਾਂ ਨੂੰ ਸੋਮਵਾਰ ਸਵੇਰੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ।
ਗੁਜਰਾਤ ਦੇ ਸ਼ਾਮ ਤਕ ਨਕਲੀ ਸ਼ਰਾਬ ਨਾਲ ਲੋਕਾਂ ਦੇ ਮਰਨ ਦੀਆਂ ਖ਼ਬਰਾਂ ਆਉਣੀਆਂ ਸ਼ੁਰੂ ਹੋ ਗਈਆਂ। ਭਾਵਨਗਰ ਰੇਂਜ ਦੇ ਆਈਜੀ ਅਸ਼ੋਕ ਯਾਦਵ ਨੇ ਘਟਨਾ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ। ਇਸ ਦੀ ਅਗਵਾਈ ਡਿਪਟੀ ਸੁਪਰਡੈਂਟ ਆਫ਼ ਪੁਲਿਸ ਕਰਨਗੇ। ਮਾਮਲਾ ਸੋਮਵਾਰ ਦੀ ਸਵੇਰ ਉਦੋਂ ਸਾਹਮਣੇ ਆਇਆ ਜਦੋਂ ਬੋਟਾਦ ਦੇ ਰੋਜਿਡ ਪਿੰਡ ਅਤੇ ਆਲੇ ਦੁਆਲੇ ਦੇ ਪਿੰਡਾਂ ’ਚ ਰਹਿਣ ਵਾਲੇ ਕੁਝ ਲੋਕਾਂ ਦੀ ਹਾਲਤ ਵਿਗੜਨ ਕਾਰਨ ਬਰਵਾਲਾ ਖੇਤਰ ਅਤੇ ਬੋਟਾਦ ਕਸਬਿਆਂ ਦੇ ਸਰਕਾਰੀ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ।
ਭਾਵਨਗਰ ਤੋਂ ਬਰਵਾਲਾ ਪਹੁੰਚੇ ਐਸ.ਪੀ ਸੁਨੀਲ ਜੋਸ਼ੀ ਨੇ ਆਪਣੇ ਨਾਲ ਹੋਰ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਐਂਬੂਲੈਂਸ ਆਦਿ ਵੀ ਲੈ ਕੇ ਬਰਵਾਲਾ ਦੇ ਹਸਪਤਾਲ ਵਿਚ ਦਾਖਲ ਬਿਮਾਰ ਲੋਕਾਂ ਨੂੰ ਰਾਤ ਨੂੰ ਹੀ ਭਾਵਨਗਰ ਦੇ ਸਿਵਲ ਹਸਪਤਾਲ ਪਹੁੰਚਾਇਆ। ਧੰਧੂਕਾ ਦੇ ਵਿਧਾਇਕ ਰਾਜੇਸ਼ ਗੋਹਿਲ ਨੇ ਦਾਅਵਾ ਕੀਤਾ ਹੈ ਕਿ ਅਹਿਮਦਾਬਾਦ ਜ਼ਿਲ੍ਹੇ ਦੀ ਦਮ ਡੁਬਾ ਤਹਿਸੀਲ ਦੇ ਕਈ ਪਿੰਡਾਂ ਵਿਚ ਹੁਣ ਤਕ ਇਕ ਦਰਜਨ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਦੋ ਦਰਜਨ ਲੋਕਾਂ ਦੀ ਹਾਲਤ ਖਰਾਬ ਹੈ। ਗੁਜਰਾਤ ਦੇ ਡੀਆਈ ਜੀ ਆਸ਼ੀਸ਼ ਭਾਟੀਆ ਨੇ ਪੱਤਰਕਾਰਾਂ ਨੂੰ ਕਿਹਾ ਕਿ ਇਕ ਮਾਮਲੇ ਵਿਚ 14 ਲੋਕਾਂ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜ਼ਿਆਦਾਤਰ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਦਸਿਆ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਜਿਨ੍ਹਾਂ ਦੀ ਮੌਤ ਹੋਈ ਹੈ  ਉਨ੍ਹਾਂ ਵਿਚ 22 ਬੋਟਾਦ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦੇ ਸਨ ਜਦਕਿ 6 ਲੋਕ ਅਹਿਮਦਾਬਾਦ ਜਿਲ੍ਹੇ ਦੇ ਸਨ। ਇਸ ਤੋਂ ਇਲਾਵਾ 45 ਤੋਂ ਵੱਧ ਲੋਕ ਵਰਤਮਾਨ ਵਿਚ ਭਾਵਨਗਰ, ਬੋਟਾਦ ਅਤੇ ਅਹਿਮਦਾਬਾਦ ਦੇ ਹਸਪਤਾਲਾਂ ਵਿਚ ਭਰਤੀ ਹਨ।     (ਪੀਟੀਆਈ)

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement