
ਬਚਾਉਣ ਗਈ ਪਤਨੀ ਦੇ ਵੀ ਢਿੱਡ 'ਚ ਮਾਰਿਆ ਚਾਕੂ
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 26 ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਦੁਕਾਨਦਾਰ ਆਪਸ ਵਿੱਚ ਭਿੜ ਗਏ। ਮਾਮਲਾ ਇੰਨਾ ਵੱਧ ਗਿਆ ਕਿ ਇਕ ਦੁਕਾਨਦਾਰ ਨੇ ਦੂਜੇ ਦੁਕਾਨਦਾਰ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕ ਦਾ ਨਾਂ ਅਵਤਾਰ ਹੈ।
PHOTO
ਉਹਨਾਂ ਦੀ ਖਿਡੌਣਿਆਂ ਦੀ ਦੁਕਾਨ ਹੈ। ਹਾਲਾਂਕਿ ਦੋਵਾਂ ਦੁਕਾਨਦਾਰਾਂ ਵਿਚਾਲੇ ਕੀ ਗੱਲ ਹੋਈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਆਪਣੇ ਪਤੀ ਨੂੰ ਬਚਾਉਣ ਲਈ ਅੱਗੇ ਆਈ ਪਤਨੀ ਦੇ ਵੀ ਹਮਲਾਵਾਰ ਨੇ ਢਿੱਡ 'ਚ ਚਾਕੂ ਮਾਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਈ। ਇਸ ਸਮੇਂ ਉਹ ਹਸਪਤਾਲ 'ਚ ਜੇਰੇ ਇਲਾਜ ਹੈ।
DEATH
ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਦੁਕਾਨ ਦੇ ਬਿਲਕੁਲ ਨਾਲ ਹੀ ਇਕ ਹੋਰ ਖਿਡੌਣਿਆਂ ਦੀ ਦੁਕਾਨ ਹੈ, ਜਿਸ ਨੂੰ ਇਕ ਹੋਰ ਨੌਜਵਾਨ ਚਲਾਉਂਦਾ ਹੈ। ਅਵਤਾਰ ਅਤੇ ਉਸ ਦੀ ਪਤਨੀ ਦਾ ਉਕਤ ਨੌਜਵਾਨ ਨਾਲ ਕਿਸੇ ਗੱਲ ਨੂੰ ਲੈ ਕੇ ਕਈ ਵਾਰ ਲੜਾਈ-ਝਗੜਾ ਹੋ ਚੁੱਕਾ ਹੈ। ਅੱਜ ਦੁਪਹਿਰ 12 ਵਜੇ ਦੇ ਕਰੀਬ ਦੁਬਾਰਾ ਕਿਸੇ ਗੱਲ ਨੂੰ ਲੈ ਕੇ ਅਵਤਾਰ ਦਾ ਉਕਤ ਨੌਜਵਾਨ ਨਾਲ ਝਗੜਾ ਹੋ ਗਿਆ।
ਇਸ ਤੋਂ ਬਾਅਦ ਗੁੱਸੇ 'ਚ ਆਏ ਨੌਜਵਾਨ ਨੇ ਅਵਤਾਰ 'ਤੇ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਲਹੂ-ਲੁਹਾਨ ਕਰ ਦਿੱਤਾ। ਅਵਤਾਰ ਦੀ ਮੌਤ ਹੋ ਗਈ। ਬਚਾਉਣ ਲਈ ਅੱਗੇ ਆਈ ਅੲਤਾਰ ਦੀ ਪਤਨੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਜਿਸ ਦਾ ਸੈਕਟਰ 16 ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।