ਪੰਜਾਬ ਸਰਕਾਰ ਦੇ ਸਾਰੇ ਯੋਗ ਕੱਚੇ ਕਾਮਿਆਂ ਨੂੰ ਜਲਦ ਹੀ ਮਿਲੇਗੀ ਖੁਸ਼ਖ਼ਬਰੀ- ਹਰਪਾਲ ਸਿੰਘ ਚੀਮਾ
Published : Jul 27, 2022, 8:23 pm IST
Updated : Jul 27, 2022, 8:23 pm IST
SHARE ARTICLE
Harpal Singh Cheema
Harpal Singh Cheema

-ਵਿੱਤ ਮੰਤਰੀ ਚੀਮਾ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਚੰਡੀਗੜ੍ਹ/ਪਟਿਆਲਾ : ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪਣੀ ਦਿਤੀ ਗਰੰਟੀ ਨੂੰ ਪੂਰਾ ਕਰਕੇ ਸੂਬੇ ਦੇ ਠੇਕੇ 'ਤੇ ਕੰਮ ਕਰਦੇ ਸਾਰੇ ਯੋਗ 36 ਹਜ਼ਾਰ ਕਾਮਿਆਂ ਨੂੰ ਹਰ ਹਾਲ ਪੱਕਾ ਕਰੇਗੀ ਅਤੇ ਇਸ ਸਬੰਧੀ ਜਲਦੀ ਹੀ ਖੁਸ਼ਖਬਰੀ ਮਿਲੇਗੀ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕੀਤਾ। ਉਹ ਪਟਿਆਲਾ ਜ਼ਿਲੇ ਦੇ ਇੰਚਾਰਜ ਮੰਤਰੀ ਵਜੋਂ ਪਟਿਆਲਾ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਪੁਜੇ ਹੋਏ ਸਨ। 

photo photo

ਇੱਥੇ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ  ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੱਚੇ ਤੇ ਠੇਕੇ 'ਤੇ ਕੰਮ ਕਰਦੇ ਕਾਮਿਆਂ ਨੂੰ ਪੱਕਾ ਕਰਨ ਲਈ ਮੁੱਖ ਮੰਤਰੀ ਵੱਲੋਂ ਗਠਿਤ ਕਮੇਟੀ ਦੀਆਂ ਲਗਾਤਾਰ ਮੀਟਿੰਗਾਂ ਦੌਰਾਨ ਇਸ ਕੰਮ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।
ਸੂਬੇ ਦੇ ਖ਼ਜ਼ਾਨੇ ਬਾਰੇ ਪੁੱਛੇ ਜਾਣ ਵਿੱਤ ਮੰਤਰੀ ਨੇ ਕਿਹਾ ਕਿ ਖ਼ਜ਼ਾਨਾ ਜਲਦੀ ਭਰੇਗਾ ਕਿਉਕਿ ਸਰਕਾਰ ਦੀ ਨੀਅਤ ਸਾਫ਼ ਹੈ ਪ੍ਰੰਤੂ ਇਹ ਗੱਲ ਅਫਸੋਸ ਨਾਲ ਕਹਿਣੀ ਪੈਂਦੀ ਹੈ ਕਿ ਪਿੱਛਲੀ ਸਰਕਾਰ ਨੇ ਪੰਜ ਸਾਲ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਇਥੋਂ ਤੱਕ ਕਿ ਜੀ ਐੱਸ ਟੀ ਇਕੱਤਰ ਕਰਨ ਦੇ ਵੀ ਯਤਨ ਨਹੀਂ ਕੀਤੇ ਅਤੇ ਕੇਵਲ ਕੇਂਦਰ ਸਰਕਾਰ 'ਤੇ ਨਿਰਭਰਤਾ ਰੱਖੀ ਜਦਕਿ ਉਨ੍ਹਾਂ ਦੀ ਸਰਕਾਰ ਨੇ ਜੀ.ਐੱਸ.ਟੀ. ਵੀ ਵਧਾਇਆ ਹੈ।

photo photo

ਚੀਮਾ ਨੇ ਅੱਗੇ ਕਿਹਾ ਕਿ ਸੂਬੇ ਦੀ ਆਬਕਾਰੀ ਨੀਤੀ ਤੋਂ ਪਿੱਛਲੇ ਸਾਲ 6200 ਕਰੋੜ ਰੁਪਏ ਮਿਲੇ ਸਨ ਤੇ ਇਸ ਸਾਲ 9600 ਕਰੋੜ ਦਾ ਟੀਚਾ ਹੈ।ਪੰਜਾਬੀ ਯੂਨੀਵਰਸਿਟੀ ਬਾਰੇ ਪੁੱਛਣ 'ਤੇ ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਦੇ 150 ਕਰੋੜ ਰੁਪਏ ਕਰਜ਼ੇ ਨੂੰ ਲਾਹੁਣ ਲਈ ਸਰਕਾਰ ਗੰਭੀਰ ਹੈ ਜਦਕਿ ਇਸਦੀ ਸਾਲਾਨਾ ਗਰਾਂਟ ਨੂੰ 114 ਕਰੋੜ ਤੋਂ ਵਧਾ ਕੇ 200 ਕਰੋੜ ਰੁਪਏ ਕਰ ਦਿੱਤਾ ਗਿਆ ਹੈ।

ਇਸ ਉਪਰੰਤ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਫੰਡ 100 ਫੀਸਦੀ ਵਰਤੇ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਸਕੀਮ ਦੇ ਫੰਡ ਵਾਪਸ ਜਾਣ ਦਾ ਗੰਭੀਰ ਨੋਟਿਸ ਲੈਕੇ ਅਜਿਹੇ ਵਿਭਾਂਗਾਂ ਦੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵਿੱਤ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਵਿਕਾਸ ਕੰਮ 'ਚ ਕੁਤਾਹੀ ਨਾ ਵਰਤੀ ਜਾਵੇ ਕਿਉਂਕਿ ਉਹ ਹਰ ਮਹੀਨੇ ਅਜਿਹੀ ਮੀਟਿੰਗ ਕਰਨ ਦੇ ਨਾਲ-ਨਾਲ ਵਿਕਾਸ ਕੰਮਾਂ ਦੀ ਫ਼ਿਜੀਕਲ ਵੈਰੀਫਿਕੇਸ਼ਨ ਵੀ ਕਰਨਗੇ, ਇਸ ਲਈ ਅਧਿਕਾਰੀ ਵਿਕਾਸ ਕੰਮਾਂ ਦੀ ਗੁਣਵੱਤਾ ਤੇ ਇਨ੍ਹਾਂ ਲਈ ਵਰਤੀ ਜਾਣ ਵਾਲੀ ਸਮੱਗਰੀ ਦੇ ਮਿਆਰ ਦਾ ਖਾਸ ਖਿਆਲ ਰੱਖਣ। ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਕਿਸੇ ਕਿਸਮ ਦੀ ਕੁਤਾਹੀ  ਨੂੰ ਬਰਦਾਸ਼ਤ ਨਹੀਂ ਜਾਵੇਗਾ।

ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿੱਤ ਮੰਤਰੀ ਨੂੰ ਜ਼ਿਲ੍ਹੇ ਬਾਰੇ ਮੁਕੰਮਲ ਜਾਣਕਾਰੀ ਪ੍ਰਦਾਨ ਕੀਤੀ। ਵਿੱਤ ਮੰਤਰੀ ਨੇ ਵੱਡੀ ਤੇ ਛੋਟੀ ਨਦੀ, ਨਵੇਂ ਬਣ ਰਹੇ ਬੱਸ ਸਟੈਂਡ, 24 ਘੰਟੇ ਨਹਿਰੀ ਪਾਣੀ, ਐਸ.ਟੀ.ਪੀਜ਼, ਡੇਅਰੀ ਪ੍ਰਾਜੈਕਟ, ਰਜਿੰਦਰਾ ਲੇਕ, ਸਰਕਾਰੀ ਮੈਡੀਕਲ ਕਾਲਜ ਤੇ ਰਜਿੰਦਰਾ ਹਸਪਤਾਲ, ਹੈਰੀਟੇਜ਼ ਸਟਰੀਟ, ਸੀ ਸੀ ਟੀ ਵੀ ਕੈਮਰੇ, ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਸਮੇਤ ਵਿਦਿਅਕ ਤੇ ਤਕਨੀਕੀ ਸਿੱਖਿਆ ਅਦਾਰਿਆਂ ਤੋਂ ਇਲਾਵਾ ਵੱਖ-ਵੱਖ ਸੜਕਾਂ ਤੇ ਜੰਗਲਾਤ, ਬਾਗਬਾਨੀ ਤੇ ਹੋਰ ਮਹਿਕਮਿਆਂ ਦੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ।

photo photo

ਵਿੱਤ ਮੰਤਰੀ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਕਿ ਜ਼ਿਲ੍ਹੇ ਅੰਦਰ ਡਿਸਟਲਰੀਆਂ ਦਾ ਨਿਯਮਤ ਤੌਰ 'ਤੇ ਨਿਰੀਖਣ ਕੀਤਾ ਜਾਵੇ ਤੇ ਹੋਰਨਾਂ ਵਿਭਾਗਾਂ ਨੂੰ ਨਾਲ ਲੈ ਕੇ ਨਾਲ ਲਗਦੇ ਇਲਾਕਿਆਂ ਦੇ ਪਾਣੀ ਦੇ ਨਮੂਨੇ ਵੀ ਭਰੇ ਜਾਣ।ਵਿਤ ਮੰਤਰੀ ਨੇ ਜ਼ਿਲ੍ਹੇ ਅੰਦਰ ਹੜ੍ਹਾਂ ਤੋਂ ਬਚਾਅ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਖ਼ਤਾ ਇੰਤਜ਼ਾਮ ਕਰਨ ਦੇ ਨਿਰਦੇਸ਼ ਵੀ ਦਿਤੇ।ਸਿੰਜਾਈ ਵਿਭਾਗ ਨੂੰ ਨਹਿਰਾਂ ਤੇ ਸੂਇਆਂ ਦੇ ਮੋਘਿਆਂ ਨੂੰ ਡਿਜਾਇਨ ਮੁਤਾਬਕ ਪੁਖ਼ਤਾ ਕਰਨ ਤੇ ਬਨੂੜ ਕੈਨਾਲ ਦੇ ਕੰਮ ਵਿਚ ਤੇਜੀ ਲਿਆਉਣ ਦੇ ਆਦੇਸ਼ ਦਿਤੇ।

ਉਹਨਾਂ ਨੇ ਕੇਂਦਰੀ ਸਕੀਮਾਂ, ਪ੍ਰਧਾਨ ਮੰਤਰੀ ਆਵਾਜ਼ ਯੋਜਨਾ, ਪ੍ਰਧਾਨ ਮੰਤਰੀ ਸੜਕ ਯੋਜਨਾ, ਕੇਂਦਰੀ ਤੇ ਰਾਜ ਪ੍ਰਾਯੋਜਿਤ ਪੈਨਸ਼ਨ ਯੋਜਨਾਵਾਂ ਸਮੇਤ ਹੋਰ ਯੋਜਨਾਵਾਂ ਦੀ ਵੀ ਸਮੀਖਿਆ ਕੀਤੀ ਤੇ ਇਹਨਾਂ ਦਾ ਲਾਭ ਹੇਠਲੇ ਪੱਧਰ ਤੱਕ ਲਾਭਪਾਤਰੀਆਂ ਨੂੰ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ।
ਵਿੱਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਜ਼ ਯੋਜਨਾ ਦੀ ਮੁਕੰਮਲ ਰਿਪੋਰਟ ਉਹਨਾਂ ਨੂੰ ਪੇਸ਼ ਕੀਤੀ ਜਾਵੇ।ਉਨ੍ਹਾਂ ਨੇ ਮਿਰਤਕ ਪੈਨਸ਼ਨਰਾਂ ਦੀ ਪੈਨਸ਼ਨ ਰੋਕੇ ਜਾਣ ਬਾਰੇ ਵੀ ਆਦੇਸ਼ ਦਿਤੇ। ਸੁਗੰਮਿਯਾ ਭਾਰਤ ਯੋਜਨਾ ਪ੍ਰੋਗਰਾਮ ਦੀ ਸਮੀਖਿਆ ਕਰਦਿਆਂ ਉਨ੍ਹਾਂ ਨੇ ਫ਼ੰਡ ਵਾਪਿਸ ਜਾਣ ਦਾ ਗੰਭੀਰ ਨੋਟਿਸ ਲਿਆ ਤੇ ਲੋਕ ਨਿਰਮਾਣ ਵਿਭਾਗ ਤੋਂ ਇਸਦੀ ਰਿਪੋਰਟ ਤਲਬ ਕੀਤੀ।

photo photo

ਬੇਟੀ ਬਚਾਓ ਬੇਟੀ ਪੜਾਓ, ਸਵੱਛ ਭਾਰਤ ਸਕੀਮ, ਦੀਨ ਦਿਆਲ ਉਪਾਧਯਾ ਗ੍ਰਾਮ ਜਯੋਤੀ ਯੋਜਨਾ ਤੇ ਹੋਰ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਦੇ ਲਾਭਪਾਤਰੀਆਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾਵੇ। ਆਬਕਾਰੀ ਵਿਭਾਗ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਸ. ਚੀਮਾ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਜੀ.ਐਸ.ਟੀ. ਕੁਲੈਕਸ਼ਨ ਦੇ ਟੀਚੇ ਨੂੰ ਪੂਰਾ ਕੀਤਾ ਜਾਵੇ ਅਤੇ ਜ਼ਿਲ੍ਹੇ ਅੰਦਰ ਟੈਕਸ ਚੋਰੀ ਕਰਨ ਵਾਲੇ ਪਾਸਰਜ਼ ਨੂੰ ਫੜਿਆ ਜਾਵੇ ਅਤੇ ਆਪਣੇ ਮੋਬਾਇਲ ਵਿੰਗਾਂ ਨੂੰ ਹੋਰ ਚੌਕਸ ਕਰਕੇ ਟੈਕਸ ਚੋਰੀ ਰਸਤਿਆਂ ਦੀ ਨਿਯਮਤ ਚੈਕਿੰਗ ਕਰਕੇ ਨਜਾਇਜ਼ ਕੰਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਜ਼ੁਰਮਾਨੇ ਕੀਤੇ ਜਾਣ।

photo photo

ਇਸ ਦੌਰਾਨ ਵਿਧਾਇਕ ਡਾ. ਬਲਬੀਰ ਸਿੰਘ, ਗੁਰਲਾਲ ਘਨੌਰ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਵੀ ਵੱਖ-ਵੱਖ ਮੁੱਦੇ ਉਠਾਏ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿੱਤ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਦਿੱਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ। ਮੀਟਿੰਗ ਦੌਰਾਨ ਡਵੀਜਨਲ ਕਮਿਸ਼ਨਰ ਅਰੁਣ ਸੇਖੜੀ, ਨਗਰ ਨਿਗਮ ਕਮਿਸ਼ਨਰ ਆਦਿਤਿਆ ਉੱਪਲ, ਏ ਡੀ ਸੀਜ ਗੌਤਮ ਜੈਨ, ਗੁਰਪ੍ਰੀਤ ਸਿੰਘ ਥਿੰਦ ਤੇ ਈਸ਼ਾ ਸਿੰਘਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement