ਜਗਰਾਉਂ 'ਚ ASI ਦੀ ਗੋਲੀ ਲੱਗਣ ਕਾਰਨ ਮੌਤ, ਡਿਊਟੀ ਜਾਣ ਤੋਂ ਪਹਿਲਾਂ ਚੈੱਕ ਕਰ ਰਿਹਾ ਸੀ AK-47
Published : Jul 27, 2022, 12:16 pm IST
Updated : Jul 27, 2022, 12:16 pm IST
SHARE ARTICLE
ASI Kuljeet Singh
ASI Kuljeet Singh

ਪੁਲਿਸ ਮੁਲਾਜ਼ਮਾਂ ਨੇ ਤੁਰੰਤ ਕੁਲਜੀਤ ਨੂੰ ਹਸਪਤਾਲ ਪਹੁੰਚਾਇਆ ਪਰ ਜਲਦੀ ਹੀ ਉਹ ਜ਼ਿੰਦਗੀ ਦੀ ਜੰਗ ਹਾਰ ਗਿਆ।



ਜਗਰਾਉਂ: ਲੁਧਿਆਣਾ ਦੇ ਕਸਬਾ ਜਗਰਾਉਂ ਵਿਚ ਦੇਰ ਸ਼ਾਮ ਕਰੀਬ 7.30 ਵਜੇ ਇਕ ਏਐਸਆਈ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਜ਼ਖਮੀ ਏਐਸਆਈ ਨੂੰ ਉਸ ਦੇ ਸਾਥੀਆਂ ਨੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਏਐਸਆਈ ਕਵਿੱਕ ਰਿਸਪਾਂਸ ਟੀਮ ਵਿਚ ਤਾਇਨਾਤ ਸੀ ਅਤੇ ਡਿਊਟੀ ’ਤੇ ਜਾਣ ਤੋਂ ਪਹਿਲਾਂ ਆਪਣੀ ਬੰਦੂਕ ਦੀ ਜਾਂਚ ਕਰ ਰਿਹਾ ਸੀ ਕਿ ਹਾਦਸਾ ਵਾਪਰ ਗਿਆ।

ASI shot dead in JagraonASI shot dead in Jagraon

ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਪਿਛਲੀ ਸਰਕਾਰ ਦੌਰਾਨ ਕਵਿੱਕ ਰਿਸਪਾਂਸ ਟੀਮ ਬਣਾਈ ਗਈ ਸੀ। ਮ੍ਰਿਤਕ ਦੀ ਪਛਾਣ ਕੁਲਜੀਤ ਸਿੰਘ (50) ਵਜੋਂ ਹੋਈ ਹੈ। ਗੋਲੀ ਚੱਲਣ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਪਹੁੰਚੇ, ਜਦੋਂ ਮੁਲਾਜ਼ਮਾਂ ਨੇ ਕੁਲਜੀਤ ਦੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਉਹ ਹੱਕੇ-ਬੱਕੇ ਰਹਿ ਗਏ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਕੁਲਜੀਤ ਨੂੰ ਹਸਪਤਾਲ ਪਹੁੰਚਾਇਆ ਪਰ ਜਲਦੀ ਹੀ ਉਹ ਜ਼ਿੰਦਗੀ ਦੀ ਜੰਗ ਹਾਰ ਗਿਆ।

ASI shot dead in JagraonASI shot dead in Jagraon

ਕੁਲਜੀਤ ਦੀ ਡਿਊਟੀ 8 ਵਜੇ ਸ਼ੁਰੂ ਹੋਣੀ ਸੀ। ਡੀਐਸਪੀ ਸਤਵਿੰਦਰ ਸਿੰਘ ਨੇ ਕਿਹਾ ਕਿ ਸਾਰੇ ਪੁਲਿਸ ਮੁਲਾਜ਼ਮ ਡਿਊਟੀ ’ਤੇ ਜਾਣ ਤੋਂ ਪਹਿਲਾਂ ਆਪਣੇ ਹਥਿਆਰਾਂ ਦੀ ਚੰਗੀ ਤਰ੍ਹਾਂ ਜਾਂਚ ਕਰਦੇ ਹਨ। ਡੀਐਸਪੀ ਸਤਵਿੰਦਰ ਸਿੰਘ ਅਨੁਸਾਰ ਚੈਕਿੰਗ ਦੌਰਾਨ ਏਐਸਆਈ ਕੁਲਜੀਤ ਸਿੰਘ ਦੀ ਬੰਦੂਕ ’ਤੇ ਅਚਾਨਕ ਗੋਲੀ ਚੱਲ ਗਈ। ਕੁਲਜੀਤ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਉਸ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਪਰਿਵਾਰ ਨੂੰ ਹਾਦਸੇ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement