ਦੁਧਾਰੂ ਪਸ਼ੂਆਂ 'ਚ ਲਾਗ ਦੀ ਬੀਮਾਰੀ 'ਲੰਪੀ ਸਕਿੱਨ' ਦੀ ਰੋਕਥਾਮ ਲਈ ਬਣਾਈਆਂ ਜ਼ਿਲ੍ਹਾ ਪੱਧਰੀ ਟੀਮਾਂ
Published : Jul 27, 2022, 8:51 pm IST
Updated : Jul 28, 2022, 1:34 pm IST
SHARE ARTICLE
Laljit Singh Bhullar
Laljit Singh Bhullar

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਐਨ.ਆਰ.ਡੀ.ਡੀ.ਐਲ. ਜਲੰਧਰ ਦੀ ਟੀਮ ਨੂੰ ਜ਼ਿਲ੍ਹਿਆਂ ਦਾ ਦੌਰਾ ਕਰਨ ਦੀ ਹਦਾਇਤ

ਪਸ਼ੂਆਂ ਨੂੰ ਬੀਮਾਰੀ ਹੋਣ 'ਤੇ ਸਰਕਾਰੀ ਹਸਪਤਾਲਾਂ ਨਾਲ ਤੁਰੰਤ ਰਾਬਤਾ ਕਰਨ ਦੀ ਅਪੀਲ
ਕਿਹਾ, ਅਫ਼ਵਾਹਾਂ ਤੋਂ ਬਚਣ ਪਸ਼ੂ-ਪਾਲਕ
ਚੰਡੀਗੜ੍ਹ :  
ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਦਾਇਤ 'ਤੇ ਪਸ਼ੂ ਪਾਲਣ ਵਿਭਾਗ ਨੇ ਅੱਜ ਦੁਧਾਰੂ ਪਸ਼ੂਆਂ ਵਿੱਚ ਲਾਗ ਦੀ ਬੀਮਾਰੀ "ਲੰਪੀ ਸਕਿੱਨ" ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਟੀਮਾਂ ਗਠਤ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਦੁਧਾਰੂ ਪਸ਼ੂਆਂ ਵਿੱਚ ਲੰਪੀ ਸਕਿੱਨ ਨਾਮੀ ਛੂਤ ਦੇ ਰੋਗ ਤੋਂ ਬਚਾਅ ਲਈ ਹਰ ਜ਼ਿਲ੍ਹੇ ਵਿੱਚ ਟੀਮਾਂ ਤੈਨਾਤ ਕਰ ਦਿੱਤੀਆਂ ਗਈਆਂ ਹਨ, ਜੋ ਪਿੰਡ-ਪਿੰਡ ਜਾ ਕੇ ਪ੍ਰਭਾਵਤ ਪਸ਼ੂਆਂ ਨੂੰ ਬੀਮਾਰੀ ਤੋਂ ਬਚਾਉਣ ਦੇ ਉਪਾਅ ਲਈ ਜਾਣਕਾਰੀ ਦੇਣਗੀਆਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਨਾਰਥ ਰੀਜਨਲ ਡਿਵੀਜ਼ਨ ਡਾਇਗਨੌਸਟਿਕ ਲੈਬ (ਐਨ.ਆਰ.ਡੀ.ਡੀ.ਐਲ.) ਜਲੰਧਰ ਦੀ ਟੀਮ ਨੂੰ ਸਮੂਹ ਜ਼ਿਲ੍ਹਿਆਂ ਦਾ ਦੌਰਾ ਕਰਨ ਦੀ ਹਦਾਇਤ ਕੀਤੀ ਗਈ ਹੈ, ਜੋ ਕੱਲ੍ਹ 28 ਜੁਲਾਈ ਤੋਂ ਪ੍ਰਭਾਵਤ ਜ਼ਿਲ੍ਹਿਆਂ ਦਾ ਦੌਰਾ ਕਰ ਰਹੀਆਂ ਹਨ।

Laljit Bhullar Laljit Bhullar

ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਪਸ਼ੂ-ਪਾਲਕਾਂ ਦੀ ਹਰ ਪੱਖੋਂ ਸਹਾਇਤਾ ਕਰਨ ਲਈ ਪਾਬੰਦ ਕੀਤਾ ਗਿਆ ਹੈ। ਇਸ ਲਈ ਪਸ਼ੂਪਾਲਕ ਕਿਸੇ ਘਬਰਾਹਟ ਵਿੱਚ ਨਾ ਆਉਣ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਬਚਣ। ਉਨ੍ਹਾਂ ਕਿਹਾ ਕਿ ਕਿਸਾਨ ਜਾਂ ਪਸ਼ੂ-ਪਾਲਕ ਬੇਝਿਜਕ ਆਪਣੀ ਨੇੜਲੀ ਪਸ਼ੂ ਸੰਸਥਾ ਨਾਲ ਸੰਪਰਕ ਕਰ ਸਕਦੇ ਹਨ।

Laljit Singh BhullarLaljit Singh Bhullar

ਸ. ਭੁੱਲਰ ਨੇ ਦੱਸਿਆ ਕਿ ਇਹ ਬੀਮਾਰੀ ਦੱਖਣੀ ਸੂਬਿਆਂ ਤੋਂ ਆਈ ਹੈ ਅਤੇ ਬਰਸਾਤਾਂ ਵਿਚ ਵਧੇਰੇ ਫੈਲਦੀ ਹੈ ਕਿਉਂਕਿ ਮੱਛਰ ਮੱਖੀ ਆਦਿ ਦੇ ਕੱਟਣ ਨਾਲ ਇਸ ਬੀਮਾਰੀ ਦੇ ਅੱਗੇ ਤੋਂ ਅੱਗੇ ਵਧਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਪਸ਼ੂਆਂ ਦਾ ਆਲਾ-ਦੁਆਲਾ ਸਾਫ਼ ਰੱਖਿਆ ਜਾਵੇ ਅਤੇ ਬੀਮਾਰ ਪਸ਼ੂਆਂ ਨੂੰ ਦੂਜਿਆਂ ਤੋਂ ਵੱਖ ਕਰ ਲਿਆ ਜਾਵੇ।

Laljit Singh BhullarLaljit Singh Bhullar

ਇਸ ਦੌਰਾਨ ਵਿਭਾਗ ਦੇ ਡਾਇਰੈਕਟਰ ਡਾ. ਸੁਭਾਸ਼ ਚੰਦਰ ਨੇ ਕਿਹਾ ਕਿ ਪਸ਼ੂਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਸਗੋਂ ਇਹਤਿਆਤ ਵਰਤਣਾ ਚਾਹੀਦਾ ਹੈ। ਬੀਮਾਰੀ ਦੇ ਲੱਛਣਾਂ ਦਾ ਜ਼ਿਕਰ ਕਰਦਿਆਂ ਡਾ. ਸੁਭਾਸ਼ ਨੇ ਦੱਸਿਆ ਕਿ ਇਸ ਬੀਮਾਰੀ ਨਾਲ ਪਸ਼ੂਆਂ ਨੂੰ ਤੇਜ਼ ਬੁਖ਼ਾਰ ਚੜ੍ਹਦਾ ਹੈ ਅਤੇ ਉਨ੍ਹਾਂ ਦੀ ਚਮੜੀ 'ਤੇ ਛਾਲੇ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇ ਕਿਸੇ ਕਿਸਾਨ ਦੇ ਪਸ਼ੂਆਂ ਵਿੱਚ ਅਜਿਹੇ ਬੀਮਾਰੀ ਦੇ ਲੱਛਣ ਦਿਖਦੇ ਹਨ ਤਾਂ ਤੁਰੰਤ ਨੇੜਲੀ ਪਸ਼ੂ ਸੰਸਥਾ ਨਾਲ ਰਾਬਤਾ ਕਰਨ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਦੇ ਲੱਛਣ ਦਿੱਸਣ 'ਤੇ ਕਿਸਾਨ ਆਪਣੇ ਸਿਹਤਮੰਦ ਪਸ਼ੂਆਂ ਨੂੰ ਪੀੜਤ ਪਸ਼ੂ ਤੋਂ ਵੱਖ ਕਰ ਲੈਣ।

ਡਾ. ਸੁਭਾਸ਼ ਨੇ ਦੱਸਿਆ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਸੈਂਕੜੇ ਜਾਨਵਰਾਂ ਦੀ ਮੌਤ ਦੀ ਖ਼ਬਰ ਬੇਬੁਨਿਆਦ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਡਾਇਰੈਕਟਰ ਪਸ਼ੂ ਪਾਲਕ ਵਿਭਾਗ ਫ਼ਾਜ਼ਿਲਕਾ ਦੀ ਟੀਮ ਵੱਲੋਂ ਅੱਜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ ਅਤੇ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement