ਵਾਇਰਲ ਹੋ ਰਹੇ ਅਰਵਿੰਦ ਕੇਜਰੀਵਾਲ ਦੀ Z+ ਸੁਰੱਖਿਆ ਨਾਲ ਜੁੜੇ ਦਸਤਾਵੇਜ਼ 'ਤੇ ਪੰਜਾਬ ਪੁਲਸ ਨੇ ਦਿੱਤਾ ਸਪੱਸ਼ਟੀਕਰਨ
Published : Jul 27, 2022, 8:08 pm IST
Updated : Jul 27, 2022, 8:17 pm IST
SHARE ARTICLE
Punjab Police
Punjab Police

ਕਿਹਾ - ਕਥਿਤ ਦਸਤਾਵੇਜ਼ ਅਧਿਕਾਰਿਤ ਨਹੀਂ ਹਨ ਇਸ ਲਈ ਪੰਜਾਬ ਪੁਲਿਸ ਨਾਲ ਜੋੜਨ ਤੋਂ ਵਰਜਿਆ ਜਾਵੇ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਅੱਜ ਸਪੱਸ਼ਟ ਕੀਤਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਕਥਿਤ ਤੌਰ 'ਤੇ ਪ੍ਰਸਾਰਿਤ ਕੀਤੇ ਜਾ ਰਹੇ ਦਸਤਾਵੇਜ਼ ਜਿਸ ਵਿੱਚ ਸੁਰੱਖਿਆ ਸ਼੍ਰੇਣੀਆਂ 'ਚ ਸੁਰੱਖਿਆ ਪ੍ਰਾਪਤ ਵਿਅਕਤੀਆਂ ਦੇ ਵੇਰਵੇ ਦਰਸਾਏ ਗਏ ਹਨ, ਅਧਿਕਾਰਤ ਦਸਤਾਵੇਜ਼ ਨਹੀਂ ਹੈ ਅਤੇ ਇਸ ਦਸਤਾਵੇਜ਼ ਨਾਲ ਪੰਜਾਬ ਪੁਲਿਸ ਨੂੰ ਜੋੜਨ ਤੋਂ ਵਰਜਿਆ ਜਾਵੇ।

photo photo


  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਦਸਤਾਵੇਜ਼ ਅਸਲ ਵਿੱਚ ਸ੍ਰੀ ਓ.ਪੀ.ਸੋਨੀ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸਾਲ 2022 ਵਿੱਚ ਦਾਇਰ ਕੀਤੀ ਰਿੱਟ ਪਟੀਸ਼ਨ ਨੰਬਰ 11872 ਦੀ ਅਨੁਸੂਚੀ-5 ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਨੱਥੀ ਦਸਤਾਵੇਜ਼ ਕਿਸੇ ਵੀ ਤਰ੍ਹਾਂ ਪੰਜਾਬ ਪੁਲਿਸ ਦੇ ਅਧਿਕਾਰਤ ਦਸਤਾਵੇਜ਼ ਨਹੀਂ ਹਨ।photo photo


ਬੁਲਾਰੇ ਨੇ ਅੱਗੇ ਦੱਸਿਆ ਕਿ ਕਥਿਤ ਸੂਚੀ ਦੀ ਪੜਚੋਲ ਤੋਂ ਸਾਫ਼ ਪਤਾ ਚੱਲਦਾ ਹੈ ਕਿ ਇਹ ਇੱਕ ਟਾਈਪ ਕੀਤਾ ਗਿਆ ਦਸਤਾਵੇਜ਼ ਹੈ ਅਤੇ ਦਸਤਾਵੇਜ਼ ਵਿੱਚ ਕਿਤੇ ਵੀ ਕੋਈ ਦਸਤਖਤ, ਅਧਿਕਾਰਤ ਮੋਹਰ ਜਾਂ ਅਧਿਕਾਰਤ ਪ੍ਰਮਾਣਿਕਤਾ ਮੌਜੂਦ ਨਹੀਂ ਹੈ। ਉਹਨਾਂ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਇਹ ਸੂਚੀ ਪਟੀਸ਼ਨਰ ਵੱਲੋਂ ਟਾਈਪ ਕੀਤੀ ਗਈ ਹੈ ਅਤੇ ਰਿੱਟ ਪਟੀਸ਼ਨ ਨਾਲ ਨੱਥੀ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਤੱਥਾਂ ਦੀ ਪੁਸ਼ਟੀ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਵੈੱਬਸਾਈਟ ਤੋਂ ਰਿੱਟ ਪਟੀਸ਼ਨ ਦੀਆਂ ਕਾਪੀਆਂ ਪ੍ਰਾਪਤ ਕਰ ਸਕਦਾ ਹੈ। ਉਹਨਾਂ ਅੱਗੇ ਕਿਹਾ ਕਿ ਇਹ ਮਾਮਲਾ ਮਾਨਯੋਗ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ ਅਤੇ ਅਗਲੀ ਸੁਣਵਾਈ 29 ਜੁਲਾਈ, 2022 ਹੈ।ਬੁਲਾਰੇ ਨੇ ਇਸ ਮੁੱਦੇ ਨੂੰ ਸਨਸਨੀਖੇਜ਼ ਬਣਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਦੀ ਨਿਖੇਧੀ ਕੀਤੀ ਅਤੇ ਇੱਕ ਨਿੱਜੀ ਦਸਤਾਵੇਜ਼ ਨੂੰ ਪੰਜਾਬ ਪੁਲਿਸ ਨਾਲ ਜੋੜ ਕੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਵਰਜਿਆ ਹੈ।

SHARE ARTICLE

ਏਜੰਸੀ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement