ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਕਤਲ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ

By : GAGANDEEP

Published : Jul 27, 2023, 3:50 pm IST
Updated : Jul 27, 2023, 5:59 pm IST
SHARE ARTICLE
photo
photo

ਮੁਲਜ਼ਮਾਂ ਕੋਲੋਂ 2 ਪਿਸਤੌਲ 32 ਬੋਰ, ਜਿੰਦਾ ਰੌਂਦ ਅਤੇ ਇਕ ਮੋਟਰਸਾਈਕਲ ਵੀ ਹੋਇਆ ਬਰਾਮਦ

 

ਚੰਡੀਗੜ੍ਹ: ਕੁਝ ਦਿਨ ਪਹਿਲਾਂ ਮੁਹਾਲੀ ਦੇ ਪਿੰਡ ਭਾਗੋਮਾਜਰਾ ਦੀ ਸਰਪੰਚ ਕਾਲੋਨੀ ਵਿਚ ਗੋਲੀਬਾਰੀ ਦੌਰਾਨ ਹਰਿਆਣਾ ਦੇ ਭਿਵਾਨੀ ਦੇ ਅਨੁਜ ਨਾਮਕ ਨੌਜਵਾਨ ਦੀ ਮੌਤ ਹੋ ਗਈ ਸੀ, ਜਦੋਂ ਕਿ ਇਕ ਹੋਰ ਜ਼ਖ਼ਮੀ ਹੋ ਗਿਆ ਸੀ। ਇਸ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ: ਅਬੋਹਰ ਦੇ ਹਸਪਤਾਲ 'ਚ ਮਰੀਜ਼ਾਂ ਨੇ ਮਚਾਇਆ ਹੰਗਾਮਾ, ਇਕ-ਦੂਜੇ 'ਤੇ ਇੱਟਾਂ ਨਾਲ ਕੀਤਾ ਵਾਰ

ਜਿਸ ਸਬੰਧੀ ਅੱਜ ਐਸ.ਐਸ.ਪੀ ਮੁਹਾਲੀ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿਤੀ। ਜਿਸ ਵਿਚ ਮੁਲਜ਼ਮਾਂ ਦੀ ਪਛਾਣ ਉਜਵਲ ਭਾਰਦਵਾਜ ਵਾਸੀ ਹਰਿਆਣਾ ਅਤੇ ਕਰਮਦੀਪ ਸਿੰਘ ਵਾਸੀ ਹਿਸਾਰ ਵਜੋਂ ਹੋਈ ਹੈ। ਗ੍ਰਿਫ਼ਤਾਰੀ ਦੌਰਾਨ ਮੁਲਜ਼ਮਾਂ ਕੋਲੋਂ 2 ਪਿਸਤੌਲ 32 ਬੋਰ, ਜਿੰਦਾ ਰੌਂਦ ਅਤੇ ਇਕ ਮੋਟਰਸਾਈਕਲ ਬਰਾਮਦ ਹੋਇਆ।

ਇਹ ਵੀ ਪੜ੍ਹੋ: ਲੁਧਿਆਣਾ 'ਚ ਇਕ ਤੇਜ਼ ਰਫ਼ਤਾਰ ਬੱਸ ਨੇ ਐਕਟਿਵਾ ਸਵਾਰ ਬਜ਼ੁਰਗ ਨੂੰ ਮਾਰੀ ਟੱਕਰ, ਮੌਤ 

 ਦੱਸ ਦੇਈਏ ਕਿ 16 ਜੁਲਾਈ ਨੂੰ ਦੋ ਨੌਜਵਾਨਾਂ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਦੋ ਵਿਦਿਆਰਥੀਆਂ  'ਤੇ ਗੋਲੀਆਂ ਚਲਾ ਦਿਤੀਆਂ ਸਨ। ਇਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਸੀ ਜਦਕਿ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ।  ਪੁਲਿਸ ਉਸ ਦਿਨ ਤੋਂ ਹੀ ਹਮਲਾਵਰਾਂ ਦੀ ਭਾਲ ਕਰ ਰਹੀ ਸੀ। ਅੱਜ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਹਮਲਾਵਰਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement