ਮਸਕਟ 'ਚ ਫਸੀਆਂ 2 ਪੰਜਾਬੀ ਔਰਤਾਂ MP ਸੰਤ ਸੀਚੇਵਾਲ ਦੀ ਮਦਦ ਨਾਲ ਪਰਤੀਆਂ ਵਾਪਸ 
Published : Jul 27, 2023, 6:05 pm IST
Updated : Jul 27, 2023, 6:05 pm IST
SHARE ARTICLE
photo
photo

ਟਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋਈਆਂ ਸਨ ਦੋਵੇਂ ਔਰਤਾਂ

 

ਨਵੀਂ ਦਿੱਲੀ : ਉਜਵਲ ਭਵਿੱਖ ਦੀ ਭਾਲ ਵਿਚ ਅਰਬ ਦੇਸ਼ਾਂ ਵਿਚ ਜਾ ਕੇ ਫਰਜ਼ੀ ਟਰੈਵਲ ਏਜੰਟਾਂ ਦੇ ਝਾਂਸੇ ਵਿਚ ਆਈਆਂ ਪੰਜਾਬ ਦੀਆਂ ਦੋ ਔਰਤਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਅਪਣੇ ਵਤਨ ਪਰਤ ਆਈਆਂ ਹਨ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਇਨ੍ਹਾਂ ਦੋਵਾਂ ਔਰਤਾਂ ਨੂੰ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਲੈਣ ਲਈ ਪੁੱਜੇ ਹੋਏ ਸਨ।

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਦਿੱਲੀ ਸਥਿਤ ਅਪਣੀ ਰਿਹਾਇਸ਼ ’ਤੇ ਦੋਵਾਂ ਔਰਤਾਂ ਦੇ ਪ੍ਰਵਾਰਾਂ ਨਾਲ ਗੱਲਬਾਤ ਕੀਤੀ ਅਤੇ ਟਰੈਵਲ ਏਜੰਟਾਂ ਵਿਰੁਧ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿਤਾ ਅਤੇ ਕਿਹਾ ਕਿ ਉਹ ਵਿਦੇਸ਼ ਜਾਣ ’ਤੇ ਖ਼ਰਚ ਕੀਤੇ ਪੈਸੇ ਵਾਪਸ ਕਰਵਾਉਣ ਦੀ ਕੋਸ਼ਿਸ਼ ਕਰਨਗੇ।

ਕਪੂਰਥਲਾ ਦੇ ਪਿੰਡ ਸੰਧੂ ਚੱਠਾ ਦੀ ਰਹਿਣ ਵਾਲੀ ਸੁਨੀਤਾ ਤਿੰਨ ਮਹੀਨੇ ਪਹਿਲਾਂ ਮਸਕਟ ਗਈ ਸੀ। ਸੁਨੀਤਾ ਨੇ ਦਸਿਆ ਕਿ ਉਸ ਦੀ ਮਾਸੀ ਨੇ ਉਸ ਨੂੰ ਫਸਾਇਆ ਸੀ। ਉਸ ਦੀ ਮਾਸੀ ਨੇ ਫੋਨ ਕਰ ਕੇ ਕਿਹਾ ਕਿ ਉਹ ਬਿਮਾਰ ਹੋ ਗਈ ਹੈ ਅਤੇ ਇਲਾਜ ਲਈ ਭਾਰਤ ਆਉਣਾ ਚਾਹੁੰਦੀ ਹੈ। ਜੇਕਰ ਉਹ ਉਸ ਦੀ ਥਾਂ ਘਰ ਕੰਮ ਕਰਦੀ ਹੈ, ਤਾਂ ਉਸ ਨੂੰ ਮੋਟੀ ਤਨਖਾਹ ਵੀ ਮਿਲੇਗੀ।

ਸੁਨੀਤਾ ਨੇ ਦਸਿਆ ਕਿ ਉਹ 9 ਮਈ ਨੂੰ ਦਿੱਲੀ ਤੋਂ ਮਸਕਟ ਗਈ ਸੀ। ਉਥੇ ਜਾ ਕੇ ਉਸ ਨੂੰ ਅਪਣੀ ਮਾਸੀ ਕੋਲ ਲਿਜਾਣ ਦੀ ਬਜਾਏ ਸ਼ਰੀਫਾਨ ਨਾਂ ਦੀ ਕਿਸੇ ਹੋਰ ਔਰਤ ਕੋਲ ਭੇਜ ਦਿਤਾ। ਜਿੱਥੇ ਉਸ ਦਾ ਪਾਸਪੋਰਟ ਵੀ ਖੋਹ ਲਿਆ ਗਿਆ। ਸੁਨੀਤਾ ਨੇ ਦਸਿਆ ਕਿ ਉਸ ਕੋਲ ਸਿਰਫ਼ ਇੱਕ ਮਹੀਨੇ ਦਾ ਟੂਰਿਸਟ ਵੀਜ਼ਾ ਸੀ।

ਫਤਿਹਗੜ੍ਹ ਸਾਹਿਬ ਦੀ ਇਕ ਹੋਰ ਔਰਤ ਵੀ ਸੁਨੀਤਾ ਨਾਲ ਵਾਪਸ ਪਰਤੀ। ਯਾਦਵਿੰਦਰ ਸਿੰਘ ਨੇ ਦਸਿਆ ਕਿ ਉਸ ਦੀ ਪਤਨੀ ਜਸਲੀਨ ਕੌਰ 14 ਮਈ ਨੂੰ ਮਸਕਟ ਗਈ ਹੋਈ ਸੀ। ਉਸ ਦੇ ਰਿਸ਼ਤੇਦਾਰ ਦੀ ਇੱਕ ਲੜਕੀ ਨੇ ਉਸ ਨੂੰ ਦਸਿਆ ਕਿ ਉਹ ਮਸਕਟ ਵਿਚ ਘਰਾਂ ਵਿਚ ਕੰਮ ਕਰਦੀ ਹੈ ਅਤੇ 35,000 ਰੁਪਏ ਕਮਾਉਂਦੀ ਹੈ। ਜਿਵੇਂ ਹੀ ਉਹ ਮਸਕਟ ਪਹੁੰਚਦੇ ਹਨ, ਉੱਥੇ ਟਰੈਵਲ ਏਜੰਟ ਕੁੜੀਆਂ ਨੂੰ ਅਪਣੇ ਜਾਲ ਵਿਚ ਫਸਾ ਲੈਂਦੇ ਹਨ। ਕੁੜੀਆਂ ਨੂੰ ਘੱਟ ਪੜ੍ਹਾਈ ਅਤੇ ਸਥਾਨਕ ਭਾਸ਼ਾ ਨਾ ਆਉਣ ਕਰਕੇ ਬੇਵੱਸ ਸਮਝਿਆ ਜਾਂਦਾ ਹੈ।

ਟਰੈਵਲ ਏਜੰਟ ਜਸਲੀਨ ਕੌਰ ਨੂੰ ਟਰੇਨਿੰਗ ਦੇ ਬਹਾਨੇ ਕਿਸੇ ਹੋਰ ਦਫ਼ਤਰ ਲੈ ਗਿਆ, ਜਿੱਥੇ ਉਸ ਨੂੰ ਇੱਕ ਕਮਰੇ ਵਿਚ ਬੰਦ ਕਰ ਕੇ ਸ਼ੀਆ ਨਾਂ ਦੀ ਔਰਤ ਨਾਲ ਕੁੱਟਮਾਰ ਕੀਤੀ। ਇਹ ਔਰਤ ਧਮਕੀਆਂ ਦਿੰਦੀ ਸੀ ਕਿ ਜੇਕਰ ਉਸ ਨੂੰ ਭਾਰਤ ਤੋਂ ਪੈਸੇ ਨਾ ਮਿਲੇ ਤਾਂ ਉਸ ਨੂੰ ਗਲਤ ਕੰਮ ਵਿਚ ਪਾ ਦਿਤਾ ਜਾਵੇਗਾ।

ਜਸਲੀਨ ਕੌਰ ਨੇ ਦਸਿਆ ਕਿ ਉਸ 'ਤੇ ਦਬਾਅ ਪਾ ਕੇ ਇੱਕ ਵੀਡੀਓ ਵੀ ਬਣਾਈ ਗਈ, ਜਿਸ ਵਿਚ ਪੈਸੇ ਦੀ ਮੰਗ ਕੀਤੀ ਗਈ। ਮਸਕਟ ਤੋਂ ਵਾਪਸ ਆਈਆਂ ਔਰਤਾਂ ਨੇ ਦਸਿਆ ਕਿ ਅਜੇ ਵੀ ਕਈ ਲੜਕੀਆਂ ਉੱਥੇ ਫਸੀਆਂ ਹੋਈਆਂ ਹਨ।

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦਸਿਆ ਕਿ ਦੋਵਾਂ ਔਰਤਾਂ ਦੇ ਰਿਸ਼ਤੇਦਾਰਾਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਇਕ ਪ੍ਰਵਾਰ ਨੇ ਉਨ੍ਹਾਂ ਨਾਲ 31 ਮਈ ਅਤੇ ਦੂਜੇ ਨੇ 8 ਜੂਨ ਨੂੰ ਸੰਪਰਕ ਕੀਤਾ। ਉਦੋਂ ਹੀ ਦੋਵਾਂ ਦਾ ਮਾਮਲਾ ਉਮਾਨ ਸਥਿਤ ਭਾਰਤੀ ਦੂਤਾਵਾਸ ਨੂੰ ਭੇਜਿਆ ਗਿਆ ਸੀ ਅਤੇ ਅੱਜ ਉਹ ਅਪਣੇ ਪ੍ਰਵਾਰਕ ਮੈਂਬਰਾਂ ਦੇ ਵਿਚਕਾਰ ਆ ਗਏ ਹਨ।

ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਨਤਾ ਪ੍ਰਾਪਤ ਟਰੈਵਲ ਏਜੰਟਾਂ ਰਾਹੀਂ ਹੀ ਵਿਦੇਸ਼ ਜਾਣ। ਉਨ੍ਹਾਂ ਨੇ ਵਿਦੇਸ਼ ਮੰਤਰੀ ਜੈਸ਼ੰਕਰ ਦਾ ਵੀ ਧੰਨਵਾਦ ਕੀਤਾ, ਜੋ ਵਿਦੇਸ਼ਾਂ ਵਿਚ ਫਸੇ ਭਾਰਤੀਆਂ ਨੂੰ ਕੱਢਣ ਵਿਚ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਹੇ ਹਨ।
 

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement