ਸੂਬੇ 'ਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਕੀਤਾ ਜਾਵੇਗਾ ਰਜਿਸਟਰਡ

By : GAGANDEEP

Published : Jul 27, 2023, 5:11 pm IST
Updated : Jul 27, 2023, 5:14 pm IST
SHARE ARTICLE
photo
photo

ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਸ਼ੁਰੂ ਕਰਨ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਦਿਤੇ ਨਿਰਦੇਸ਼

 

ਚੰਡੀਗੜ੍ਹ: ਪਸ਼ੂਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਪ੍ਰਤੀ ਬੇਰਹਿਮੀ ਭਰੇ ਵਤੀਰੇ ਨੂੰ ਰੋਕਣ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਦੇਸ਼ ਦਿਤੇ ਹਨ ਕਿ ਪਾਲਤੂ ਜਾਨਵਰਾਂ ਦੀਆਂ ਸਾਰੀਆਂ ਦੁਕਾਨਾਂ ਅਤੇ ਡੌਗ ਬ੍ਰੀਡਰਜ਼ ਨੂੰ ਪੰਜਾਬ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਜਾਵੇਗਾ।

ਇਥੇ ਪੰਜਾਬ ਭਵਨ ਵਿਖੇ ਰਾਜ ਪਸ਼ੂ ਭਲਾਈ ਬੋਰਡ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰਜਿਸਟਰੇਸ਼ਨ ਦੀ ਪ੍ਰਕਿਰਿਆ ਜਲਦ ਤੋਂ ਜਲਦ ਸ਼ੁਰੂ ਕਰਨ ਦੀ ਹਦਾਇਤ ਕੀਤੀ। ਲੋਕਾਂ ਨੂੰ ਅਵਾਰਾ ਪਸ਼ੂਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਮਨੁੱਖਾਂ ਤੇ ਜਾਨਵਰਾਂ ਦਰਮਿਆਨ ਦਿਆਲਤਾ ਵਾਲੇ ਰਿਸ਼ਤੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਜਾਨਵਰਾਂ ਪ੍ਰਤੀ ਹਮਦਰਦੀ ਵਾਲਾ ਵਤੀਰਾ ਅਪਨਾਉਣ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਸੈਮੀਨਾਰ, ਲੈਕਚਰ ਕਰਵਾਉਣ ਤੋਂ ਇਲਾਵਾ ਸੋਸ਼ਲ ਮੀਡੀਆ ਮੁਹਿੰਮ ਚਲਾਉਣ ਲਈ ਵੀ ਕਿਹਾ।

ਅਵਾਰਾ ਪਸ਼ੂਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ 'ਤੇ ਚਾਨਣਾ ਪਾਉਂਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪਸ਼ੂਆਂ 'ਤੇ ਅੱਤਿਆਚਾਰ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿਚ ਸੁਸਾਇਟੀਜ਼ ਫਾਰ ਪ੍ਰੀਵੈਂਸ਼ਨ ਆਫ਼ ਕ੍ਰਿਊਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦਾ ਗਠਨ ਕੀਤਾ ਗਿਆ ਹੈ ਅਤੇ ਇਹ ਸੁਸਾਇਟੀਆਂ ਜਾਨਵਰਾਂ ਦੀ ਭਲਾਈ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸੂਬੇ ਵਿਚ 471 ਦੇ ਕਰੀਬ ਰਜਿਸਟਰਡ ਗਊਸ਼ਾਲਾਵਾਂ ਹਨ, ਜਦੋਂਕਿ ਅਵਾਰਾ ਪਸ਼ੂਆਂ ਦੇ ਮੁੜ ਵਸੇਬੇ ਲਈ ਸੂਬਾ ਸਰਕਾਰ ਵੱਲੋਂ 20 ਕੈਟਲ ਪੌਂਡ ਵੀ ਬਣਾਏ ਗਏ ਹਨ।

ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਪਸ਼ੂ ਪਾਲਣ ਡਾ. ਰਾਮਪਾਲ ਮਿੱਤਲ, ਜੁਆਇੰਟ ਸਕੱਤਰ ਰਾਕੇਸ਼ ਕੁਮਾਰ, ਆਈ.ਐਫ.ਐਸ. ਟੀ. ਗਨਾਨਾ, ਜੁਆਇੰਟ ਡਾਇਰੈਕਟਰ ਡਾ. ਸੰਗੀਤਾ ਤੂਰ, ਜੁਆਇੰਟ ਡਾਇਰੈਕਟਰ ਡਾ. ਜੀ.ਐਸ. ਬੇਦੀ, ਏ.ਡਬਲਿਊ.ਬੀ.ਆਈ. ਡਾ. ਐਸ. ਭਰਤ ਕੁਮਾਰ, ਐਡਵੋਕੇਟ ਸਿਮਰਨਜੀਤ ਕੌਰ, ਸੁਖਵੰਤ ਸਿੰਘ ਗਿੱਲ, ਨੰਦਨੀ ਕੱਕੜ ਅਤੇ ਡਾ. ਪੁਨੀਤ ਮਲਹੋਤਰਾ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement