
ਬੀਤੇ ਦਿਨ BSF ਨੇ ਫ਼ਾਜ਼ਿਲਕਾ ਦੇ ਪਿੰਡ ਖ਼ਾਨਪੁਰ ਤੋਂ ਕੀਤਾ ਸੀ ਗ੍ਰਿਫ਼ਤਾਰ
ਫਾਜ਼ਿਲਕਾ: ਪੰਜਾਬ ਦੇ ਬੀਐਸਐਫ ਜਵਾਨਾਂ ਨੇ ਇਨਸਾਨੀਅਤ ਦਿਖਾਉਂਦੇ ਹੋਏ ਪਾਕਿਸਤਾਨੀ ਨੌਜਵਾਨ ਨੂੰ ਉਸ ਦੇ ਵਤਨ ਵਾਪਸ ਭੇਜ ਦਿਤਾ ਹੈ। ਨੌਜਵਾਨ ਤੋਂ ਪੁੱਛਗਿੱਛ ਅਤੇ ਜਾਂਚ 'ਚ ਕੁਝ ਵੀ ਨਹੀਂ ਨਿਕਲਿਆ। ਇਸ ਤੋਂ ਬਾਅਦ ਬੁੱਧਵਾਰ ਰਾਤ ਨੂੰ ਨੌਜਵਾਨ ਨੂੰ ਪਾਕਿ ਰੇਂਜਰਸ ਦੇ ਹਵਾਲੇ ਕਰ ਦਿਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ, 27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ
ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੀ 55 ਬਟਾਲੀਅਨ ਦੇ ਜਵਾਨਾਂ ਨੇ ਬੁੱਧਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਖਾਨਪੁਰ ਵਿਚ ਘੁੰਮਦੇ ਇਕ ਪਾਕਿ ਨਾਗਰਿਕ ਨੂੰ ਫੜਿਆ ਸੀ। ਸੁਰੱਖਿਆ ਏਜੰਸੀਆਂ ਵਲੋਂ ਪੁੱਛ-ਪੜਤਾਲ ਕਰਨ 'ਤੇ ਉਸ ਨੇ ਦਸਿਆ ਕਿ ਉਹ ਭਟਕਦੇ ਹੋਏ ਭਾਰਤ ਆ ਗਿਆ।
ਇਹ ਵੀ ਪੜ੍ਹੋ: ਬਰਨਾਲਾ 'ਚ ਖੇਤ 'ਚ ਨਹਿਰੀ ਪਾਣੀ ਨੂੰ ਲੈ ਕੇ ਪਿਉ-ਪੁੱਤਰ ਨੇ ਨੌਜਵਾਨ ਦਾ ਕੀਤਾ ਕਤਲ
ਤਲਾਸ਼ੀ ਦੌਰਾਨ ਨੌਜਵਾਨ ਕੋਲੋਂ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਪਾਕਿਸਤਾਨੀ ਰੇਂਜਰਾਂ ਨੇ ਭਾਰਤ ਨੂੰ ਨੌਜਵਾਨ ਨੂੰ ਵਾਪਸ ਕਰਨ ਦੀ ਅਪੀਲ ਕੀਤੀ ਕਿਉਂਕਿ ਉਸ ਦੇ ਪ੍ਰਵਾਰਕ ਮੈਂਬਰ ਉਸ ਨੂੰ ਲੱਭ ਰਹੇ ਸਨ।