ਬਠਿੰਡਾ ਪਰਲਜ਼ ਕੰਪਨੀ ਦੀ 200 ਗਜ਼ ਜਗ੍ਹਾ ਤੇ ਨਜ਼ਾਇਜ਼ ਕਬਜ਼ਾ ਕਰਨ ਵਾਲੇ 3 ਵਿਅਕਤੀਆਂ ‘ਤੇ ਕੇਸ ਦਰਜ਼ : DC
Published : Jul 27, 2023, 8:04 pm IST
Updated : Jul 27, 2023, 8:04 pm IST
SHARE ARTICLE
File Photo
File Photo

-ਕਿਸੇ ਨੇ ਵੀ ਪਰਲਜ਼ ਕੰਪਨੀ ਦੀਆਂ ਜਾਇਦਾਦਾਂ ਤੇ ਨਜਾਇਜ਼ ਕਬਜਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹੋਵੇਗੀ ਕਾਨੂੰਨੀ ਕਾਰਵਾਈ 

ਬਠਿੰਡਾ  - ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਰਲਜ਼ ਕੰਪਨੀ ਦੀਆਂ ਜਾਇਦਾਦਾਂ ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਇਸੇ ਤਹਿਤ ਸਥਾਨਕ ਸ਼ਹਿਰ ਦੀ 100 ਫੁੱਟੀ ਤੇ ਸਥਿਤ ਪਰਲਜ਼ ਕੰਪਨੀ ਦੀ 200 ਗਜ਼ ਜਗ੍ਹਾ ਤੇ ਕੁੱਝ ਵਿਅਕਤੀਆਂ ਵੱਲੋਂ ਨਜ਼ਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

ਜਿਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ਤੇ 3 ਵਿਅਕਤੀਆਂ ਨੂੰ ਗਿਰਫ਼ਤਾਰ ਕਰ ਲਿਆ ਗਿਆ ਅਤੇ ਇਨ੍ਹਾਂ ਖਿਲਾਫ਼ ਧਾਰਾ 420, 465, 467, 447, 511, 120B IPC ਤਹਿਤ ਕੇਸ ਦਰਜ਼ ਕੀਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜਮਾਂ ਪਾਸੋਂ ਪੁੱਛ ਪੜਤਾਲ ਕਰਕੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦਾ ਪਤਾ ਲਾਇਆ ਜਾ ਰਿਹਾ ਹੈ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਪਰਲਜ਼ ਕੰਪਨੀ ਦੀ ਹੋਰ 200 ਗਜ਼ ਜਗ੍ਹਾ ਤੇ ਵੀ ਕਿਸੇ ਦੁਆਰਾ ਪਹਿਲਾਂ ਕਬਜ਼ਾ ਕੀਤਾ ਹੋਇਆ ਹੈ। ਉਸਦੀ ਵੀ ਪੜਤਾਲ ਕੀਤੀ ਜਾ ਰਹੀ ਹੈ। 

ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਭਵਿੱਖ ਚ ਕਿਸੇ ਨੇ ਵੀ ਪਰਲਜ਼ ਕੰਪਨੀ ਦੀਆਂ ਜਾਇਦਾਦਾਂ ਤੇ ਨਜਾਇਜ਼ ਕਬਜਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖਿਲਾਫ਼ ਕਾਨੂੰਨ ਮੁਤਾਬਕ ਸਖਤ ਤੋਂ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਪਰਲਜ਼ ਕੰਪਨੀ ਦੀਆਂ ਜਾਇਦਾਦਾਂ ਨੂੰ ਲੈ ਕੇ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਕੀਤੇ ਹੁਕਮਾਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਤਹਿਤ ਪਰਲਜ਼ ਕੰਪਨੀ ਦੀਆਂ ਬਠਿੰਡਾ ਵਿਖੇ ਸਥਿਤ ਜਾਇਦਾਦਾਂ ਦੀ ਸ਼ਨਾਖਤ ਉਪਰੰਤ ਫਿਜੀਕਲ ਵੈਰੀਫਿਕੇਸ਼ਨ ਲਈ ਉਪ ਮੰਡਲ ਮੈਜਿਸਟਰੇਟ/ ਤਹਿਸੀਲਦਾਰ ਅਤੇ ਸਬੰਧਤ ਉਪ ਕਪਤਾਨ ਪੁਲਿਸ ਦੀ ਇੱਕ ਕਮੇਟੀ ਵੀ ਬਣਾਈ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement