
ਕਿਹਾ, ਮੇਰੇ ਕੋਲ ਸਾਬਕਾ ਵਿੱਤ ਮੰਤਰੀ ਦੇ ਹਰ ਗਲਤ ਕੰਮ ਦਾ ਕੱਚਾ-ਚਿੱਠਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਭਾਜਪਾ ਆਗੂ ਦੀ ਨੌਟੰਕੀ, ਸ਼ਾਇਰਾਨਾ ਗੱਲਬਾਤ ਅਤੇ ਸਵੈ-ਘੋਸ਼ਿਤ ਇਮਾਨਦਾਰੀ ਤੋਂ ਚੰਗੀ ਤਰ੍ਹਾਂ ਜਾਣੂ ਹਨ।
ਇਹ ਵੀ ਪੜ੍ਹੋ: ਮਨੀਪੁਰ ਮੁੱਦੇ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ; ਵਿਰੋਧੀ ਧਿਰਾਂ ਦੀ ਨਾਅਰੇਬਾਜ਼ੀ ਵਿਚਾਲੇ ਦੋ ਬਿੱਲ ਪਾਸ
ਇਥੇ ਜਾਰੀ ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪੂਰਾ ਪੰਜਾਬ ਸਾਬਕਾ ਮੰਤਰੀ ਦੇ ਗਲਤ ਕਾਰਨਾਮਿਆਂ ਤੋਂ ਜਾਣੂ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ, ਜੋ ਕਿ ਕਾਫੀ ਲੰਬਾ ਸਮਾਂ ਸੂਬੇ ਦੇ ਵਿੱਤ ਮੰਤਰੀ ਰਹਿ ਚੁੱਕੇ ਹਨ, ਦੀ ਸੂਬੇ ਨੂੰ ਬਰਬਾਦ ਕਰਨ ਵਾਲੇ ਅਨਸਰਾਂ ਨਾਲ ਮਿਲੀਭੁਗਤ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਦੇ ਕਾਰਜਕਾਲ ਦੌਰਾਨ ਲੋਕਾਂ ਦੀ ਭਲਾਈ ਲਈ ਤਾਂ ਸੂਬੇ ਦਾ ਖਜ਼ਾਨਾ ਹਮੇਸ਼ਾ ਖਾਲੀ ਰਿਹਾ ਪਰ ਜਨਤਾ ਦੇ ਪੈਸੇ ਦੀ ਅੰਨ੍ਹੇਵਾਹ ਲੁੱਟ ਹੋਣ ਦਿਤੀ ਗਈ।
ਇਹ ਵੀ ਪੜ੍ਹੋ: ਪਾਕਿ ਨਾਗਰਿਕ ਦੀ ਜਾਂਚ ਦੌਰਾਨ ਕੁਝ ਨਾ ਮਿਲਣ 'ਤੇ ਪਾਕਿ ਰੇਂਜਰਾਂ ਦੇ ਹਵਾਲੇ ਕਰ BSF ਨੇ ਪੇਸ਼ ਕੀਤੀ ਮਨੁੱਖਤਾ ਦੀ ਮਿਸਾਲ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਖਜ਼ਾਨੇ ਨੂੰ ਲੋਕਾਂ ਦੀ ਭਲਾਈ ਦੀ ਪ੍ਰਵਾਹ ਕੀਤੇ ਬਿਨਾਂ ਸਾਬਕਾ ਮੰਤਰੀ ਦੀਆਂ ਇੱਛਾਵਾਂ ਅਨੁਸਾਰ ਵਰਤਿਆ ਗਿਆ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਉਹ ਸਾਬਕਾ ਮੰਤਰੀ ਵੱਲੋਂ ਆਪਣੀ ਗੱਡੀ ਖੁਦ ਚਲਾਉਣ ਅਤੇ ਟੋਲ ਟੈਕਸ ਭਰਨ ਦੀਆਂ ਚਾਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਜਦਕਿ ਅਸਲੀਅਤ ਇਸ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਦੇ ਆਲੀਸ਼ਾਨ ਬਾਗਾਂ ਵਿਚ ਪੈਦਾ ਹੋਣ ਵਾਲੇ ਹਰ ਫਲ ਦਾ ਪੂਰਾ ਰਿਕਾਰਡ ਸੂਬਾ ਸਰਕਾਰ ਕੋਲ ਮੌਜੂਦ ਹੈ।
ਇਹ ਵੀ ਪੜ੍ਹੋ: ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ-ਹਰਪਾਲ ਸਿੰਘ ਚੀਮਾ
ਦਰਅਸਲ ਬੀਤੇ ਦਿਨੀਂ ਵਿਜੀਲੈਂਸ ਸਾਹਮਣੇ ਪੇਸ਼ੀ ਮਗਰੋਂ ਮਨਪ੍ਰੀਤ ਬਾਦਲ ਨੇ ਕਿਹਾ, “ਮੈਂ 9 ਸਾਲ ਮੰਤਰੀ ਰਿਹਾ ਹਾਂ, ਕਦੇ ਸਰਕਾਰੀ ਗੱਡੀ ਨਹੀਂ ਵਰਤੀ। ਮੈਂ ਕਿਸੇ ਦੀ ਚਾਹ ਦੇ ਕੱਪ ਦਾ ਵੀ ਰਵਾਦਾਰ ਨਹੀਂ ਹਾਂ। ਮੇਰੀਆਂ 3 ਮੋਟਰਾਂ ਹਨ, ਉਨ੍ਹਾਂ ਦਾ ਬਿੱਲ ਮੈਂ ਖ਼ੁਦ ਭਰਦਾ ਹਾਂ, ਜਦੋਂ ਕਿ ਹੋਰਨਾਂ ਕਿਸਾਨਾਂ ਦੀ ਬਿਜਲੀ ਮੁਆਫ਼ ਹੈ। ਜੇ ਮੈਂ ਕੋਈ ਭ੍ਰਿਸ਼ਟਾਚਾਰ ਕੀਤਾ ਹੈ ਤਾਂ ਮੈਥੋਂ ਵਿਜੀਲੈਂਸ ਜਾਂ ਕੋਈ ਹੋਰ ਏਜੰਸੀ ਸਿਰਫ਼ ਪੁੱਛਗਿੱਛ ਨਾ ਕਰੇ, ਸਗੋਂ ਮੈਨੂੰ ਚੌਰਾਹੇ ’ਚ ਲਿਜਾ ਕੇ ਗੋਲੀ ਮਾਰ ਦਿਤੀ ਜਾਵੇ”।