ਲੁਧਿਆਣਾ 'ਚ ਇਕ ਤੇਜ਼ ਰਫ਼ਤਾਰ ਬੱਸ ਨੇ ਐਕਟਿਵਾ ਸਵਾਰ ਬਜ਼ੁਰਗ ਨੂੰ ਮਾਰੀ ਟੱਕਰ, ਮੌਤ

By : GAGANDEEP

Published : Jul 27, 2023, 2:52 pm IST
Updated : Jul 27, 2023, 3:52 pm IST
SHARE ARTICLE
photo
photo

ਬੱਸ ਨੇ ਬਜ਼ੁਰਗ ਦੀ ਲਾਸ਼ ਨੂੰ 15 ਫੁੱਟ ਤੱਕ ਘਸੀਟਿਆ, ਲਾਸ਼ ਦੇ ਹੋਏ ਟੁਕੜੇ- ਟੁਕੜੇ

 

ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੇ ਫਿਰੋਜ਼ਪੁਰ ਰੋਡ 'ਤੇ ਇਕ ਤੇਜ਼ ਰਫ਼ਤਾਰ ਬੱਸ ਨੇ ਐਕਟਿਵਾ ਸਵਾਰ ਬਜ਼ੁਰਗ ਵਿਅਕਤੀ ਨੂੰ ਟੱਕਰ ਮਾਰ ਦਿਤੀ। ਟੱਕਰ ਹੁੰਦੇ ਹੀ ਬਜ਼ੁਰਗ ਸੜਕ 'ਤੇ ਡਿੱਗ ਗਿਆ। ਬੱਸ ਚਾਲਕ ਨੇ ਬ੍ਰੇਕ ਨਹੀਂ ਲਗਾਈ, ਜਿਸ ਕਾਰਨ ਉਹ ਬਜ਼ੁਰਗ ਵਿਅਕਤੀ ਨੂੰ ਐਕਟਿਵਾ ਸਮੇਤ ਕਰੀਬ 15 ਫੁੱਟ ਤੱਕ ਘਸੀਟਦਾ ਹੋਇਆ ਮੁੱਖ ਸੜਕ 'ਤੇ ਲੈ ਗਿਆ। ਸਰੀਰ ਬੁਰੀ ਤਰ੍ਹਾਂ ਕੁਚਲਿਆ ਗਿਆ। ਲਾਸ਼ ਦੇ ਟੁਕੜੇ-ਟੁਕੜੇ ਹੋ ਗਏ। ਮ੍ਰਿਤਕ ਦਾ ਨਾਂ ਚਰਨਜੀਤ (71) ਹੈ।

ਇਹ ਵੀ ਪੜ੍ਹੋ: ਸਾਡੀ ਸਰਕਾਰ ਕਿਸਾਨਾਂ ਦਾ ਦੁੱਖ ਦਰਦ ਸਮਝਣ ਵਾਲੀ ਸਰਕਾਰ ਹੈ-PM ਮੋਦੀ 

ਦਸਿਆ ਜਾ ਰਿਹਾ ਹੈ ਕਿ ਬੱਸ ਚਾਲਕ ਨੇ ਕੁਝ ਦੂਰ ਜਾ ਕੇ ਬੱਸ ਨੂੰ ਰੋਕਿਆ। ਫਿਰੋਜ਼ਪੁਰ ਰੋਡ 'ਤੇ ਉਸ ਸਮੇਂ ਲੰਮਾ ਜਾਮ ਲੱਗ ਗਿਆ ਜਦੋਂ ਸਵਾਰੀਆਂ ਨਾਲ ਭਰੀ ਬੱਸ ਸੜਕ ਦੇ ਵਿਚਕਾਰ ਰੁਕ ਗਈ। ਲੋਕਾਂ ਨੇ ਬੱਸ ਨੂੰ ਘੇਰ ਲਿਆ ਅਤੇ ਪੁਲਿਸ ਨੂੰ ਸੂਚਨਾ ਦਿਤੀ। ਥਾਣਾ ਸਰਾਭਾ ਨਗਰ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ।

ਇਹ ਵੀ ਪੜ੍ਹੋ: ਸੋਨੂੰ ਸੂਦ ਨੇ ਪੰਜਾਬ ਵਲ ਵਧਾਇਆ ਮਦਦ ਦਾ ਹੱਥ, ਕਿਹਾ- 'ਇਸ ਧਰਤੀ ਨੇ ਮੈਨੂੰ ਬਹੁਤ ਕੁਝ ਦਿਤਾ, ਹੁਣ ਮੇਰੀ ਵਾਰੀ'  

ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਲਾਸ਼ ਨੂੰ ਟੁਕੜਿਆਂ ਸਮੇਤ ਆਪਣੀ ਕਾਰ 'ਚ ਰਖਵਾ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਭੇਜ ਦਿਤਾ। ਥਾਣਾ ਸਰਾਭਾ ਨਗਰ ਦੇ ਐਸਐਚਓ ਅਮਰਿੰਦਰ ਸਿੰਘ ਨੇ ਦਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿਤਾ ਗਿਆ ਹੈ। ਇਸ ਮਾਮਲੇ ਵਿੱਚ ਜੋ ਵੀ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement