6 ਸਾਲ ਪਹਿਲਾਂ ਹੋਇਆ ਸੀ ਵਿਆਹ
ਮਜੀਠਾ: ਪਿੰਡ ਚੰਨਣਕੇ 'ਚ ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਹਰਜੀਤ ਸਿੰਘ ਉਮਰ ਤਕਰੀਬ 23 ਸਾਲ ਵਜੋਂ ਕਰਦੀ ਹੈ। ਮ੍ਰਿਤਕ ਨੌਜਵਾਨ ਮਜ਼ਦੂਰੀ ਕਰਦਾ ਸੀ, ਜਿਸ ਦਾ 6 ਸਾਲ ਪਹਿਲਾਂ ਵਿਆਹ ਹੋਇਆ ਸੀ।
ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਸਹੁਰਾ ਪ੍ਰਵਾਰ ਗਰਭਵਤੀ ਨੂੰਹ ਦੀ ਕੀਤੀ ਕੁੱਟਮਾਰ, ਕੁੱਖ 'ਚ ਪਲ ਰਹੇ ਬੱਚੇ ਦੀ ਹੋਈ ਮੌਤ
ਪਿੰਡ ਚੰਨਣਕੇ ਦੇ ਸਰਪੰਚ ਪ੍ਰਗਟ ਸਿੰਘ ਅਤੇ ਮ੍ਰਿਤਕ ਦੇ ਤਾਏ ਦੇ ਲੜਕੇ ਹਰਪ੍ਰੀਤ ਸਿਘ ਨੇ ਦਸਿਆ ਕਿ ਪਤੀ-ਪਤਨੀ ਵਿਚਾਲੇ ਅਕਸਰ ਝਗੜਾ ਰਹਿੰਦਾ ਸੀ, ਜਿਸ ਨੂੰ ਲੈ ਕੇ ਨੌਜਵਾਨ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ।
ਇਹ ਵੀ ਪੜ੍ਹੋ: ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਕਤਲ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਇਸ ਘਰੇਲੂ ਕਲੇਸ਼ ਤੋਂ ਤੰਗ ਹਰਜੀਤ ਸਿੰਘ ਨੇ ਆਪਣੇ ਕਮਰੇ ਵਿਚ ਪੱਖੇ ਨਾਲ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਉਨ੍ਹਾਂ ਕਿਹਾ ਕਿ ਇਸ ਬਾਰੇ ਅਸੀਂ ਥਾਣਾ ਮਹਿਤਾ ਦੀ ਪੁਲਿਸ ਨੂੰ ਸੂਚਿਤ ਕਰ ਦਿਤਾ ਹੈ, ਉਧਰ ਥਾਣਾ ਮਹਿਤਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਬਲਕਾਰ ਸਿੰਘ ਨੇ ਦਸਿਆ ਕਿ ਇਸ ਮੌਤ ਦਾ ਕਾਰਨ ਘਰੇਲੂ ਕਲੇਸ਼ ਦਸਿਆ ਜਾ ਰਿਹਾ ਹੈ, ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।