ਸੀਵਰੇਜ ਦੀ ਗੈਸ ਚੜਨ ਕਾਰਨ ਇਕ ਸਫਾਈ ਕਰਮਚਾਰੀ ਦੀ ਮੌਤ, ਦੋ ਦੀ ਹਾਲਤ ਗੰਭੀਰ
Published : Jul 27, 2023, 1:52 pm IST
Updated : Jul 27, 2023, 1:52 pm IST
SHARE ARTICLE
photo
photo

ਇਸ ਘਟਨਾ ਤੋਂ ਬਾਅਦ ਸਫ਼ਾਈ ਕਰਮਚਾਰੀਆਂ 'ਚ ਰੋਸ ਅਤੇ ਰੋਹ ਪਾਇਆ ਜਾ ਰਿਹਾ

 

ਲਹਿਰਾਗਾਗਾ : ਸੰਗਰੂਰ ਦੇ ਲਹਿਰਾਗਾਗਾ 'ਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਸੀਵਰੇਜ ਟੈਂਕੀ ਦੀ ਸਫ਼ਾਈ ਕਰਦੇ ਸਮੇਂ ਜ਼ਹਿਰੀਲੀ ਗੈਸ 'ਚ ਚੜਨ ਕਾਰਨ 1 ਸਵੀਪਰ ਦੀ ਮੌਤ ਹੋ ਗਈ, ਜਦਕਿ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਵਾਰਡ ਨੰਬਰ 3 ਦੇ ਵਾਟਰ ਵਰਕਸ ਨੇੜੇ ਸੀਵਰੇਜ ਦੀ ਸਫ਼ਾਈ ਕਰਨ ਲਈ ਸੀਵਰੇਜ ਦੇ ਮੇਨ ਹੋਲ ਵਿਚ ਦਾਖਲ ਹੋਏ ਸਫ਼ਾਈ ਕਰਮਚਾਰੀ ਸੁਖਵਿੰਦਰ ਸਿੰਘ ਹੈਪੀ ਨੂੰ ਗੈਸ ਚੜ੍ਹ ਗਈ, ਜਿਸ ਤੋਂ ਬਾਅਦ ਇੱਕ ਹੋਰ ਸਫ਼ਾਈ ਕਰਮਚਾਰੀ ਸੋਨੂੰ ਉਸ ਨੂੰ ਬਚਾਉਣ ਲਈ ਸੀਵਰੇਜ ਵਿਚ ਜਾ ਡਿੱਗਾ ਅਤੇ ਬੇਹੋਸ਼ ਹੋ ਗਿਆ। ਇਸ ਤੋਂ ਬਾਅਦ ਇਕ ਹੋਰ ਵਾਟਰ ਸਪਲਾਈ 'ਤੇ ਕੰਮ ਕਰ ਰਹੇ ਪ੍ਰਮੋਦ ਕੁਮਾਰ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਵੀ ਗੈਸ ਚੜਨ ਕਾਰਨ ਸੀਵਰੇਜ 'ਚ ਡਿੱਗ ਗਿਆ।

ਤਿੰਨ ਮਜ਼ਦੂਰ ਬੇਹੋਸ਼ ਹੋ ਜਾਣ ਕਾਰਨ ਰੌਲਾ ਪੈ ਗਿਆ। ਤੁਰੰਤ ਮੁਲਾਜ਼ਮਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਉਨ੍ਹਾਂ ਦੇ ਪਹੁੰਚਦਿਆਂ ਹੀ ਡਾਕਟਰ ਨੇ ਸੁਖਵਿੰਦਰ ਸਿੰਘ ਹੈਪੀ ਨੂੰ ਮ੍ਰਿਤਕ ਐਲਾਨ ਦਿਤਾ, ਜਦਕਿ ਵਿਨੋਦ ਕੁਮਾਰ ਅਤੇ ਸੋਨੂੰ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਰੈਫਰ ਕਰ ਦਿਤਾ ਗਿਆ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਸਫ਼ਾਈ ਕਰਮਚਾਰੀਆਂ 'ਚ ਰੋਸ ਅਤੇ ਰੋਹ ਪਾਇਆ ਜਾ ਰਿਹਾ ਹੈ।

SHARE ARTICLE

ਏਜੰਸੀ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement