ਫਿਰੋਜ਼ਪੁਰ 'ਚ ਸਹੁਰਾ ਪ੍ਰਵਾਰ ਗਰਭਵਤੀ ਨੂੰਹ ਦੀ ਕੀਤੀ ਕੁੱਟਮਾਰ, ਕੁੱਖ 'ਚ ਪਲ ਰਹੇ ਬੱਚੇ ਦੀ ਹੋਈ ਮੌਤ

By : GAGANDEEP

Published : Jul 27, 2023, 4:08 pm IST
Updated : Jul 27, 2023, 4:18 pm IST
SHARE ARTICLE
photo
photo

ਪੁਲਿਸ ਨੇ ਪਤੀ, ਦਿਓਰ, ਸੱਸ ਅਤੇ ਸਹੁਰੇ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਕੀਤਾ ਦਰਜ

 

ਫਿਰੋਜ਼ਪੁਰ: ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੱਲਾਂਵਾਲਾ ਵਿਚ ਦਾਜ ਲਈ ਸਹੁਰਿਆਂ ਨੇ 5 ਮਹੀਨੇ ਦੀ ਵਿਆਹੁਤਾ ਦੀ ਕੁੱਟਮਾਰ ਕੀਤੀ। ਜਿਸ ਕਾਰਨ ਉਸ ਦੇ ਪੇਟ 'ਚ ਪਲ ਰਹੇ 3 ਮਹੀਨੇ ਦੇ ਬੱਚੇ ਦੀ ਗਰਭ 'ਚ ਹੀ ਮੌਤ ਹੋ ਗਈ। ਜਦੋਂ ਵਿਆਹੁਤਾ ਔਰਤ ਦੀ ਹਾਲਤ ਵਿਗੜ ਗਈ ਤਾਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ: ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਕਤਲ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ 

ਪੀੜਤਾ ਦੇ ਬਿਆਨਾਂ 'ਤੇ ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਵਾਰਡ ਨੰਬਰ 4 ਦੇ ਵਸਨੀਕ ਪਤੀ ਵਿਕਰਮ ਸਿੰਘ, ਦੇਵਰ ਅਮਰਵੀਰ ਸਿੰਘ, ਸਹੁਰਾ ਜੋਗਾ ਸਿੰਘ ਅਤੇ ਸੱਸ ਰਾਜਵੀਰ ਕੌਰ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੱਲਾਵਾਲਾ। ਪੁਲਿਸ ਨੂੰ ਦਿਤੇ ਬਿਆਨ 'ਚ ਪੀੜਤਾ ਨੇ ਦਸਿਆ ਹੈ ਕਿ 5 ਮਹੀਨੇ ਪਹਿਲਾਂ ਉਸ ਦਾ ਵਿਆਹ ਵਿਕਰਮ ਸਿੰਘ ਨਾਲ ਰੀਤੀ-ਰਿਵਾਜਾਂ ਅਨੁਸਾਰ ਹੋਇਆ ਸੀ। ਵਿਆਹ ਵਿਚ ਉਸ ਦੇ ਮਾਪਿਆਂ ਨੇ ਆਪਣੀ ਸਮਰੱਥਾ ਅਨੁਸਾਰ ਦਾਜ ਵੀ ਦਿਤਾ ਸੀ।

 ਇਹ ਵੀ ਪੜ੍ਹੋ: ਅਬੋਹਰ ਦੇ ਹਸਪਤਾਲ 'ਚ ਮਰੀਜ਼ਾਂ ਨੇ ਮਚਾਇਆ ਹੰਗਾਮਾ, ਇਕ-ਦੂਜੇ 'ਤੇ ਇੱਟਾਂ ਨਾਲ ਕੀਤਾ ਵਾਰ

ਵਿਆਹ ਦੇ 2 ਮਹੀਨੇ ਬਾਅਦ ਹੀ ਉਸ ਦੇ ਸਹੁਰਿਆਂ ਨੇ ਦਾਜ ਵਜੋਂ ਕਾਰ ਦੀ ਮੰਗ ਕਰਦਿਆਂ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿਤਾ। ਵਿਆਹੁਤਾ ਔਰਤ ਨੇ ਦਸਿਆ ਕਿ ਕਾਰ ਦੀ ਮੰਗ ਨੂੰ ਦੇਖਦਿਆਂ ਉਹ 13 ਜੂਨ ਨੂੰ ਆਪਣੇ ਪੇਕੇ ਘਰੋਂ ਐਕਟਿਵਾ ਲੈ ​​ਗਈ ਸੀ। ਜੋ ਉਸ ਦੇ ਸਹੁਰਿਆਂ ਨੂੰ ਪਸੰਦ ਨਹੀਂ ਸੀ। ਉਸ ਦੀ ਐਕਟਿਵਾ ਦੀ ਵੀ ਭੰਨ-ਤੋੜ ਕੀਤੀ ਗਈ ਅਤੇ ਸਾਰਿਆਂ ਨੇ ਉਸ ਦੀ ਕੁੱਟਮਾਰ ਕੀਤੀ। ਜਿਸ ਕਾਰਨ ਉਸ ਦੀ ਹਾਲਤ ਵਿਗੜਨ ਕਾਰਨ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਇਸ ਲੜਾਈ ਦੀ ਘਟਨਾ ਵਿਚ ਉਸ ਦੇ ਕੁੱਖ ਵਿਚਲੇ ਤਿੰਨ ਮਹੀਨੇ ਦੇ ਬੱਚੇ ਦੀ ਸੱਟ ਲੱਗਣ ਕਾਰਨ ਮੌਤ ਹੋ ਗਈ।

ਥਾਣਾ ਮੱਲਾਂਵਾਲਾ ਦੇ ਏਐਸਆਈ ਦਰਸ਼ਨ ਸਿੰਘ ਨੇ ਦਸਿਆ ਕਿ ਪੀੜਤਾ ਦੇ ਬਿਆਨਾਂ ’ਤੇ ਪਤੀ, ਦਿਓਰ, ਸੱਸ ਅਤੇ ਸਹੁਰੇ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ, ਹਾਲਾਂਕਿ ਅਜੇ ਤੱਕ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement