Punjab News: CM ਮਾਨ ਦਾ ਬਾਦਲ ਪ੍ਰਵਾਰ 'ਤੇ ਨਿਸ਼ਾਨਾ, ਕਿਹਾ ਸੁੱਖ ਵਿਲਾਸ ਦੇ ਕਾਗਜ਼ ਕੱਢ ਲਏ, ਜਲਦੀ ਖੁਸ਼ਖ਼ਬਰੀ ਦੇਵਾਂਗਾ
Published : Jul 27, 2024, 2:15 pm IST
Updated : Jul 27, 2024, 4:22 pm IST
SHARE ARTICLE
CM bhagwant Mann today news
CM bhagwant Mann today news

Punjab News: ਦਲਾਂ ਦੇ ਘਰ ਦੀਆਂ ਕੰਧਾਂ ਤਿਹਾੜ ਜੇਲ ਨਾਲੋਂ ਉੱਚੀਆਂ ਹਨ

CM Bhagwant Mann today news : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਇਕ ਨਵਾਂ ਇਤਿਹਾਸ ਸਿਰਜਣ ਦੇ ਕੰਢੇ 'ਤੇ ਹੈ ਕਿਉਂਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੱਖਣੀ ਪੰਜਾਬ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਲਈ ਨਵੀਂ ਨਹਿਰ 'ਮਾਲਵਾ ਕੈਨਾਲ' ਪੁੱਟੀ ਜਾ ਰਹੀ ਹੈ। ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਮੁਆਇਨਾ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਰਿਕਾਰਡ ਹੈ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਸੂਬੇ ਦੀ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਘੋਰ ਅਣਗਹਿਲੀ ਕਾਰਨ ਧਰਤੀ ਹੇਠਲੇ ਪਾਣੀ ਦੀ ਵੱਧ ਵਰਤੋਂ ਹੋਈ ਹੈ, ਜਿਸ ਕਾਰਨ ਜ਼ਿਆਦਾਤਰ ਬਲਾਕ ਡਾਰਕ ਜ਼ੋਨ ਵਿੱਚ ਤਬਦੀਲ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲਗਪਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰ ਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ।

ਇਹ ਵੀ ਪੜ੍ਹੋ: Indian Students Died Abroad: ਪਿਛਲੇ ਪੰਜ ਸਾਲਾਂ ਵਿੱਚ ਵਿਦੇਸ਼ਾਂ ਵਿੱਚ 633 ਭਾਰਤੀ ਵਿਦਿਆਰਥੀਆਂ ਦੀ ਹੋਈ ਮੌਤ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਵੱਕਾਰੀ ਪ੍ਰਾਜੈਕਟ 'ਤੇ ਲਗਪਗ 2300 ਕਰੋੜ ਰੁਪਏ ਖਰਚ ਕਰੇਗੀ, ਜੋ ਸੂਬੇ ਦੀ ਲਗਪਗ ਦੋ ਲੱਖ ਏਕੜ ਉਪਜਾਊ ਜ਼ਮੀਨ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਕਾਫੀ ਪਹਿਲਾਂ ਇਸ ਪ੍ਰਾਜੈਕਟ ਦਾ ਵਿਚਾਰ ਬਣਾਇਆ ਸੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਉਨ੍ਹਾਂ ਦਾ ਸੁਪਨਮਈ ਪ੍ਰਾਜੈਕਟ ਹੈ, ਜਿਸ ਦਾ ਉਦੇਸ਼ ਸੂਬੇ ਦੇ ਸਮੁੱਚੇ ਵਿਕਾਸ ਅਤੇ ਵਿਸ਼ੇਸ਼ ਤੌਰ 'ਤੇ ਮਾਲਵਾ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣਾ ਹੈ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਦੇ ਰਾਮ ਦਰਬਾਰ 'ਚ ਲੱਗੀ ਅੱਗ, ਮੌਕੇ 'ਤੇ ਮੌਜੂਦ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ 

ਪਿਛਲੇ ਹੁਕਮਰਾਨਾਂ 'ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਥ ਦੇ ਨਾਮ 'ਤੇ ਵੋਟਾਂ ਮੰਗਣ ਵਾਲਿਆਂ ਨੇ ਕਦੇ ਵੀ ਅਜਿਹਾ ਕਦਮ ਚੁੱਕਣ ਦੀ ਖੇਚਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਅਜਿਹੇ ਪ੍ਰਾਜੈਕਟਾਂ, ਜਿਨ੍ਹਾਂ ਨਾਲ ਆਮ ਆਦਮੀ ਦੀ ਕਿਸਮਤ ਬਦਲ ਸਕਦੀ ਸੀ, ਨੂੰ ਚਲਾਉਣ ਦੀ ਬਜਾਏ ਆਪਣੇ ਖੇਤਾਂ ਤੱਕ ਪਾਣੀ ਪਹੁੰਚਾਉਣ ਵਿੱਚ ਜ਼ਿਆਦਾ ਦਿਲਚਸਪੀ ਰੱਖਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਲੋਕ ਵਿਰੋਧੀ ਪੈਂਤੜੇ ਕਾਰਨ ਇਨ੍ਹਾਂ ਆਗੂਆਂ ਨੂੰ ਵੋਟਰਾਂ ਨੇ ਸਿਰੇ ਤੋਂ ਨਕਾਰ ਦਿੱਤਾ ਅਤੇ ਮੌਜੂਦਾ ਸਰਕਾਰ ਨੂੰ ਵੱਡਾ ਫਤਵਾ ਦਿੱਤਾ।

ਉਨ੍ਹਾਂ ਕਿਹਾ ਕਿ ਬਾਦਲਾਂ ਦੇ ਘਰ ਦੀਆਂ ਕੰਧਾਂ ਤਿਹਾੜ ਜੇਲ ਨਾਲੋਂ ਉੱਚੀਆਂ ਹਨ। 25 ਸਾਲ ਰਾਜ ਕੀਤਾ ਇਨ੍ਹਾਂ ਨੂੰ ਕਿਸ ਚੀਜ਼ ਦਾ ਖ਼ਤਰਾ ਹੈ? ਕੋਈ ਨਾ ਸੁੱਖ ਵਿਲਾਸ ਦੇ ਕਾਗਜ਼ ਮੈਂ ਕੱਢ ਲਏ ਹਨ, ਆਉਣ ਵਾਲੇ ਦਿਨਾਂ ਵਿਚ ਖੁਸ਼ਖ਼ਬਰੀ ਦੇਵਾਂਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੁੱਖ ਮੰਤਰੀ ਨੇ ਵਿਅੰਗ ਕੀਤਾ ਕਿ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਸੂਬੇ ਦੇ ਪਾਣੀਆਂ ਦੀ ਰਾਇਲਟੀ ਮੰਗਣ ਦੇ ਮੁੱਦੇ 'ਤੇ ਮਗਰਮੱਛ ਦੇ ਹੰਝੂ ਵਹਾ ਰਹੀ ਹੈ। ਉਨ੍ਹਾਂ ਨੇ ਲੋਕ ਸਭਾ ਮੈਂਬਰ ਨੂੰ ਯਾਦ ਦਿਵਾਇਆ ਕਿ 1970 ਦੇ ਦਹਾਕੇ ਤੋਂ ਬਾਅਦ ਜ਼ਿਆਦਾ ਸਮੇਂ ਤੱਕ ਉਨ੍ਹਾਂ ਦਾ ਪਰਿਵਾਰ ਪੰਜਾਬ ਵਿੱਚ ਸੱਤਾ ਉੱਤੇ ਕਾਬਜ਼ ਰਿਹਾ ਹੈ ਪਰ ਉਨ੍ਹਾਂ ਨੇ ਕਦੇ ਵੀ ਇਸ ਮੁੱਦੇ ਨੂੰ ਕਿਤੇ ਵੀ ਨਹੀਂ ਚੁੱਕਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਸਿਆਸੀ ਗੁਮਨਾਮੀ 'ਚ ਧੱਕ ਦਿੱਤਾ ਹੈ ਤਾਂ ਬਾਦਲ ਪਰਿਵਾਰ ਇਹ ਮੁੱਦੇ ਉਠਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕ ਇਸ ਪਰਿਵਾਰ ਦਾ ਅਸਲੀ ਚਿਹਰਾ ਜਾਣਦੇ ਹਨ ਅਤੇ ਉਹ ਇਨ੍ਹਾਂ ਦੇ ਗੁਨਾਹਾਂ ਲਈ ਉਨ੍ਹਾਂ ਨੂੰ ਕਦੇ ਵੀ ਨਹੀਂ ਬਖਸ਼ਣਗੇ।

​(For more Punjabi news apart from  CM bhagwant Mann today news  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement