Punjab Weather Update: ਪੰਜਾਬ 'ਚ ਮੁੜ ਗਰਮੀ ਨੇ ਕੱਢੇ ਵੱਟ, ਪਾਰਾ 40 ਡਿਗਰੀ ਤੋਂ ਪਹੁੰਚਿਆ ਪਾਰ
Published : Jul 27, 2024, 9:30 am IST
Updated : Jul 27, 2024, 9:30 am IST
SHARE ARTICLE
Punjab Weather Update
Punjab Weather Update

Punjab Weather Update: ਭਲਕੇ ਕਈ ਥਾਵਾਂ 'ਤੇ ਮੀਂਹ ਪੈਣ ਦਾ ਅਲਰਟ ਜਾਰੀ

Punjab Weather Update : ਪੰਜਾਬ ਦੇ ਤਾਪਮਾਨ 'ਚ ਕਰੀਬ 3 ਦਿਨਾਂ ਬਾਅਦ ਵੀ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 3.1 ਡਿਗਰੀ ਵੱਧ ਦਰਜ ਕੀਤਾ ਗਿਆ। ਲੋੜੀਂਦੀ ਬਾਰਿਸ਼ ਨਾ ਹੋਣ ਕਾਰਨ ਤਾਪਮਾਨ ਫਿਰ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਜਲੰਧਰ, ਕਪੂਰਥਲਾ, ਮੋਗਾ, ਫ਼ਿਰੋਜ਼ਪੁਰ ਅਤੇ ਲੁਧਿਆਣਾ ਵਿੱਚ ਰਾਤ 10 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ ਪਰ ਐਤਵਾਰ ਨੂੰ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਇਹ ਵੀ ਪੜ੍ਹੋ: Punjab Culture: ਅਲੋਪ ਹੋ ਗਿਆ ਹੈ ਚਾਨਣ ਕਰਨ ਵਾਲਾ ਯੰਤਰ ਲਾਲਟੈਨ

ਮੌਸਮ ਵਿਗਿਆਨ ਕੇਂਦਰ (ਆਈਐਮਡੀ) ਅਨੁਸਾਰ ਕੱਲ੍ਹ ਲੁਧਿਆਣਾ ਵਿਚ 9.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦੋਂ ਕਿ ਬਾਕੀ ਸੂਬਾ ਸੁੱਕਾ ਸੀ। ਜਿਸ ਕਾਰਨ ਫਰੀਦਕੋਟ ਵਿਚ ਤਾਪਮਾਨ 40.3 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਵਿਭਾਗ ਵਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਨਹੀਂ ਹੈ ਪਰ, ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਖੇਤਰਾਂ ਵਿੱਚ ਮੀਂਹ ਦੀ ਸੰਭਾਵਨਾ 25 ਤੋਂ 50% ਬਣੀ ਹੋਈ ਹੈ। ਐਤਵਾਰ ਨੂੰ ਪਠਾਨਕੋਟ ਅਤੇ ਹੁਸ਼ਿਆਰਪੁਰ 'ਚ ਮੀਂਹ ਪੈਣ ਦੀ ਪ੍ਰਬਲ ਸੰਭਾਵਨਾ ਹੈ, ਜਦਕਿ ਮਾਝੇ ਅਤੇ ਦੁਆਬੇ ਦੇ ਹੋਰ ਜ਼ਿਲਿਆਂ 'ਚ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Punjabi culture : ਪੰਜਾਬੀ ਸਭਿਆਚਾਰ ਵਿਚੋਂ ਅਲੋਪ ਹੋਇਆ ਫੁੱਲਾਂ ਵਾਲਾ ਝੋਲਾ

ਪੰਜਾਬ ਵਿੱਚ ਸਭ ਤੋਂ ਘੱਟ ਬਾਰਿਸ਼ ਦਰਜ ਕੀਤੀ ਗਈ
ਇਸ ਸੀਜ਼ਨ ਵਿਚ ਪੰਜਾਬ ਵਿੱਚ ਸਭ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। 1 ਜੂਨ ਤੋਂ ਸ਼ੁਰੂ ਹੋਏ ਇਸ ਸੀਜ਼ਨ ਮੁਤਾਬਕ ਪੰਜਾਬ ਵਿੱਚ ਹੁਣ ਤੱਕ ਸਿਰਫ਼ 107.3 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ, ਜੋ ਦੇਸ਼ ਵਿੱਚ ਸਭ ਤੋਂ ਘੱਟ ਹੈ। ਜਦੋਂ ਕਿ ਪੰਜਾਬ ਵਿੱਚ ਹੁਣ ਤੱਕ 189 ਮਿਲੀਮੀਟਰ ਮੀਂਹ ਪੈ ਜਾਣਾ ਚਾਹੀਦਾ ਸੀ। ਦੂਜੇ ਨੰਬਰ 'ਤੇ ਹਰਿਆਣਾ ਹੈ, ਜਿੱਥੇ ਸਿਰਫ 109.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜਦੋਂ ਕਿ ਇੱਥੇ ਆਮ ਵਰਖਾ 179.9 ਮਿਲੀਮੀਟਰ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjab Weather Update   , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement