Shri Muktsar Sahib : 2300 ਕਰੋੜ ਰੁਪਏ ਦੀ ਲਾਗਤ ਨਾਲ ‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਦਾ ਦੂਰਅੰਦੇਸ਼ੀ ਫੈਸਲਾ

By : BALJINDERK

Published : Jul 27, 2024, 4:28 pm IST
Updated : Jul 27, 2024, 4:28 pm IST
SHARE ARTICLE
‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਜਾਇਜ਼ਾ ਲੈਂਦੇ ਹੋਏ
‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਜਾਇਜ਼ਾ ਲੈਂਦੇ ਹੋਏ

Shri Muktsar Sahib : 2 ਲੱਖ ਏਕੜ ਤੋਂ ਵੱਧ ਜ਼ਮੀਨ ਦੀ ਸਿੰਚਾਈ ਦੀਆਂ ਲੋੜਾਂ ਪੂਰੀਆਂ ਕਰੇਗੀ ਲਗਭਗ 150 ਕਿਲੋਮੀਟਰ ਲੰਬੀ ਮਾਲਵਾ ਨਹਿਰ

Shri Muktsar Sahib : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ‘ਮਾਲਵਾ ਨਹਿਰ’ ਦੀ ਉਸਾਰੀ ਕਰਨ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਵਿੱਚ ਲਗਭਗ ਦੋ ਲੱਖ ਏਕੜ ਜ਼ਮੀਨ ਦੀ ਸਿੰਚਾਈ ਕਰਨ ਵਿੱਚ ਮਦਦ ਕਰੇਗਾ ਜਿਸ ਨਾਲ ਸੂਬੇ ਵਿਚ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਯੁੱਗ ਦੀ ਨਵੀਂ ਸ਼ੁਰੂਆਤ ਹੋਵੇਗੀ।

ਇਹ ਵੀ ਪੜੋ: Mohali News : ਗਮਾਡਾ ਨੇ ਅਣਅਧਿਕਾਰਤ ਪੀਜੀ ਬਿਲਡਿੰਗਾਂ ਨੂੰ ਕਰਵਾਇਆ ਖਾਲੀ

ਮੁੱਖ ਮੰਤਰੀ ਵੱਲੋਂ ਅੱਜ ਜ਼ਿਲ੍ਹੇ ਵਿੱਚ ਆਪਣੇ ਦੌਰੇ ਦੌਰਾਨ ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਗਿਆ। ਇਹ ਨਹਿਰ ਹਰੀਕੇ ਹੈੱਡਵਰਕਸ ਤੋਂ ਲੈ ਕੇ ਰਾਜਸਥਾਨ ਫੀਡਰ ਨਹਿਰ ਦੇ ਖੱਬੇ ਪਾਸੇ ਦੇ ਨਾਲ-ਨਾਲ ਇਸ ਦੇ ਹੈੱਡਵਰਕ ਤੋਂ ਪਿੰਡ ਵੜਿੰਗ ਖੇੜਾ ਤੱਕ ਬਣਾਉਣ ਦੀ ਤਜਵੀਜ਼ ਹੈ ਅਤੇ ਨਹਿਰ ਦਾ ਕੁਝ ਹਿੱਸਾ ਰਾਜਸਥਾਨ ਸਰਕਾਰ ਦੀ ਸੂਬੇ ਵਿੱਚ ਸਥਿਤ ਜ਼ਮੀਨ ਵਿੱਚ ਵੀ ਬਣੇਗਾ ਜੋ ਰਾਜਸਥਾਨ ਫੀਡਰ ਦੇ ਨਿਰਮਾਣ ਲਈ ਐਕੁਆਇਰ ਕੀਤੀ ਗਈ ਸੀ। ਇਹ ਨਹਿਰ ਰਾਜਸਥਾਨ ਫੀਡਰ ਨਹਿਰ ਦੇ ਖੱਬੇ ਪਾਸੇ ਵਾਧੂ ਪਾਣੀ ਦੇ ਸਰੋਤ ਪ੍ਰਦਾਨ ਕਰੇਗੀ, ਜਿਸ ਨੂੰ ਸਰਹਿੰਦ ਫੀਡਰ ਨਹਿਰ ਦੁਆਰਾ ਢੁਕਵੀਂ ਮਾਤਰਾ ਵਿੱਚ ਸਪਲਾਈ ਨਹੀਂ ਕੀਤਾ ਜਾ ਸਕਦਾ ਹੈ। 149.53 ਕਿਲੋਮੀਟਰ ਲੰਬੀ ਇਸ ਨਹਿਰ ਦੀ ਪ੍ਰਸਤਾਵਿਤ ਸਮਰੱਥਾ 2000 ਕਿਊਸਿਕ ਹੈ ਅਤੇ ਇਸ ਨੂੰ 2300 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ।

ਇਹ ਵੀ ਪੜੋ:Faridkot News : SGPC ਚੋਣਾਂ ਲੜੇਗੀ ਸਰਬਜੀਤ ਖਾਲਸਾ ਦੀ ਪਤਨੀ ਸੰਦੀਪ ਕੌਰ 

ਮਾਲਵਾ ਨਹਿਰ ਦਾ ਨਿਰਮਾਣ ਸੂਬੇ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਸਾਉਣੀ ਦੇ ਸੀਜ਼ਨ ਦੌਰਾਨ ਫਿਰੋਜ਼ਪੁਰ ਫੀਡਰ ਦੀ ਮੰਗ ਜ਼ਿਆਦਾ ਹੋਣ ਕਾਰਨ ਪੰਜਾਬ ਦੀ ਸਮੁੱਚੀ ਮੰਗ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਅਤੇ ਸਿੱਟੇ ਵਜੋਂ ਸਰਹਿੰਦ ਫੀਡਰ ਦੀ ਸਪਲਾਈ ਵੀ ਪ੍ਰਭਾਵਿਤ ਹੁੰਦੀ ਹੈ। ਹਾਲਾਤ ਇੰਨੇ ਗੰਭੀਰ ਹੋ ਜਾਂਦੇ ਹਨ ਕਿ ਪੰਜਾਬ ਨੂੰ ਆਪਣੀਆਂ ਨਹਿਰਾਂ ਰੋਟੇਸ਼ਨ 'ਤੇ ਚਲਾਉਣੀਆਂ ਪੈਂਦੀਆਂ ਹਨ। ਸਰਹਿੰਦ ਫੀਡਰ ਦੀ ਆਰ.ਡੀ. 7100 ਤੋਂ 430080 ਦੇ ਦਰਮਿਆਨ 302 ਲਿਫਟ ਪੰਪ ਚੱਲ ਰਹੇ ਹਨ, ਜੋ ਰਾਜਸਥਾਨ ਫੀਡਰ ਦੇ ਖੱਬੇ ਪਾਸੇ ਵਾਲੇ ਖੇਤਰ ਨੂੰ ਸਿੰਚਾਈ ਕਰਦੇ ਹਨ ਜਦਕਿ ਆਰੰਭ ਵਿੱਚ ਰੋਪੜ ਹੈੱਡ ਵਰਕਸ ਤੋਂ ਸਰਹਿੰਦ ਨਹਿਰ ਪ੍ਰਣਾਲੀ (ਅਬੋਹਰ ਬ੍ਰਾਂਚ ਅੱਪਰ ਅਤੇ ਬਠਿੰਡਾ ਬ੍ਰਾਂਚ) ਦੁਆਰਾ ਸਿੰਚਾਈ ਜਾਂਦੀ ਸੀ।

ਇਹ ਵੀ ਪੜੋ: Mansa News : ਮਾਨਸਾ ’ਚ ਕਰੰਟ ਲੱਗਣ ਨਾਲ ਬੱਚੇ ਦੀ ਹੋਈ ਮੌ+ਤ 

ਹਾਲਾਂਕਿ, ਸਰਹਿੰਦ ਕੈਨਾਲ ਸਿਸਟਮ ਦੇ ਟੇਲ ਵਾਲੇ ਹਿੱਸੇ ਵਿੱਚ ਪਾਣੀ ਦੀ ਸਪਲਾਈ ਵਿੱਚ ਸੁਧਾਰ ਕਰਨ ਦੀ ਬਜਾਏ, ਉਸ ਸਮੇਂ ਦੀ ਸਰਕਾਰ ਨੇ ਇਸ ਖੇਤਰ ਨੂੰ ਸਰਹਿੰਦ ਫੀਡਰ ਤੋਂ ਲਿਫਟ ਪੰਪਾਂ ਰਾਹੀਂ ਪਾਣੀ ਸਪਲਾਈ ਕਰਨ ਦਾ ਫੈਸਲਾ ਲਿਆ। ਇਸੇ ਕਰਕੇ ਅਬੋਹਰ ਅਤੇ ਫਾਜ਼ਿਲਕਾ ਦੀ ਨਹਿਰੀ ਸਪਲਾਈ ਲਈ ਪਾਣੀ ਦੀ ਘਾਟ ਹੁੰਦੀ ਹੈ। ਖੇਤਰ ਵਿੱਚ ਸਿੰਚਾਈ ਦੀ ਸਹੂਲਤ ਨੂੰ ਬਿਹਤਰ ਬਣਾਉਣ ਲਈ ਦੀਰਘਕਾਲੀ ਹੱਲ ਵਾਸਤੇ ਮੌਜੂਦਾ ਸਰਕਾਰ ਨੇ ਜੌੜੀਆਂ ਨਹਿਰਾਂ ਰਾਜਸਥਾਨ ਫੀਡਰ ਅਤੇ ਸਰਹਿੰਦ ਫੀਡਰ ਦੇ ਬਰਾਬਰ ਇੱਕ ਹੋਰ ਨਹਿਰ ‘ਮਾਲਵਾ ਕੈਨਾਲ’ ਬਣਾਉਣ ਦਾ ਫੈਸਲਾ ਲਿਆ ਹੈ। ਇਸ ਨਾਲ ਸਰਹਿੰਦ ਫੀਡਰ ਤੋਂ ਅਬੋਹਰ ਖੇਤਰ ਲਈ ਵਧੇਰੇ ਪਾਣੀ ਮੁਹੱਈਆ ਹੋਵੇਗਾ। ਇਸ ਨਹਿਰ ਦੇ ਬਣਨ ਨਾਲ ਮੁਕਤਸਰ, ਗਿੱਦੜਬਾਹਾ, ਬਠਿੰਡਾ, ਜ਼ੀਰਾ ਦੇ ਖੇਤਰਾਂ ਦੇ ਨਾਲ-ਨਾਲ ਅਬੋਹਰ, ਫਿਰੋਜ਼ਪੁਰ ਅਤੇ ਫਾਜ਼ਿਲਕ ਦੇ ਖੇਤਰਾਂ ਨੂੰ ਉਨ੍ਹਾਂ ਦੇ ਹਿੱਸੇ ਦਾ ਪਾਣੀ ਮਿਲੇਗਾ।

(For more news apart from  The visionary decision CM to build the 'Malwa Canal' at cost of Rs 2300 crore News in Punjabi, stay tuned to Rozana Spokesman)

Location: India, Punjab, Muktsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement