ਅਕਾਲੀ ਦਲ ਦੇ ਪ੍ਰਧਾਨ ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ’ਤੇ ਭਲਕ ਦੀ ...
Published : Aug 27, 2018, 6:43 pm IST
Updated : Aug 27, 2018, 6:43 pm IST
SHARE ARTICLE
Capt Amarinder Singh
Capt Amarinder Singh

ਅਕਾਲੀ ਦਲ ਦੇ ਪ੍ਰਧਾਨ ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ’ਤੇ ਭਲਕ ਦੀ ਬਹਿਸ ’ਚ ਸ਼ਾਮਲ ਹੋਣ ਦੀ ਚੁਣੌਤੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਰਿਹਾਇਸ਼ ’ਤੇ ਬਲਜੀਤ ਸਿੰਘ ਦਾਦੂਵਾਲ ਦੀ ਮੌਜੂਦਗੀ ਬਾਰੇ ਸੁਖਬੀਰ ਦੇ ਦੋਸ਼ਾਂ ਦੀ ਜਾਂਚ ਵਿਧਾਨ ਸਭਾ ਪਾਸੋਂ ਕਰਵਾਉਣ ਦੀ ਮੰਗ 

ਚੰਡੀਗੜ :- ਕੈਪਟਨ ਅਮਰਿੰਦਰ ਸਿੰਘ ਨੇ ਬੀਤੀ ਰਾਤ ਮੁੱਖ ਮੰਤਰੀ ਰਿਹਾਇਸ਼ ’ਤੇ ਉਨਾਂ ਵੱਲੋਂ ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਸਬੰਧੀ ਸੁਖਬੀਰ ਸਿੰਘ ਬਾਦਲ ਵੱਲੋਂ ਲਾਏ ਨਿਰਆਧਾਰ ਦੋਸ਼ਾਂ ’ਤੇ ਸਖ਼ਤ ਪ੍ਰਤੀਕਿ੍ਰਆ ਜ਼ਾਹਰ ਕਰਦਿਆਂ ਵਿਧਾਨ ਸਭਾ ਦੇ ਸਪੀਕਰ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਬੇਬੁਨਿਆਦ ਦੋਸ਼ਾਂ ਨਾਲ ਸਦਨ ਨੂੰ ਗੁੰਮਰਾਹ ਦੀ ਕੋਸ਼ਿਸ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਵਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਰਾਹੀਂ ਸੁਖਬੀਰ ਬਾਦਲ ਦੇ ਝੂਠਾਂ ਦਾ ਪਰਦਾਫਾਸ਼ ਕੀਤਾ ਜਾ ਸਕਦਾ ਹੈ। ਬੇਅਦਬੀ ਮਾਮਲਿਆਂ ਸਬੰਧੀ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਸਰਕਾਰ ਵੱਲੋਂ ਸਦਨ ਵਿੱਚ ਪੇਸ਼ ਕਰਨ ਤੋਂ ਤੁਰੰਤ ਬਾਅਦ ਸੁਖਬੀਰ ਬਾਦਲ ਨੇ ਇਹ ਦੋਸ਼ ਲਾਏ।

ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਸ ਰਿਪੋਰਟ ਨੂੰ ਕਾਰਵਾਈ ਰਿਪੋਰਟ (ਐਕਸ਼ਨ ਟੇਕਨ ਰਿਪੋਰਟ) ਨਾਲ ਪ੍ਰਵਾਨ ਕਰਦਿਆਂ ਇਸ ਨੂੰ ਸਦਨ ਵਿੱਚ ਪੇਸ਼ ਕਰਨ ਦੀ ਸਹਿਮਤੀ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਕਦੀ ਵੀ ਬਲਜੀਤ ਸਿੰਘ ਦਾਦੂਵਾਲ ਨੂੰ ਨਹੀਂ ਮਿਲੇ ਅਤੇ ਨਾ ਹੀ ਉਨਾਂ ਨੂੰ ਪਛਾਣਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪੁਲੀਸ ਗੋਲੀਬਾਰੀ ਤੋਂ ਬਾਅਦ ਉਹ ਬਰਗਾੜੀ ਗਏ ਸਨ ਤਾਂ ਉਨਾਂ ਨੂੰ ਦੱਸਿਆ ਗਿਆ ਸੀ ਕਿ ਇੱਥੇ ਸਿੱਖ ਪ੍ਰਚਾਰਕ ਵੀ ਬੈਠੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਤਾਂ ਸਿੱਖ ਪ੍ਰਚਾਰਕ ਨੂੰ ਦੇਖਿਆ ਹੈ ਤਾਂ ਨਾ ਹੀ ਨਿੱਜੀ ਤੌਰ ’ਤੇ ਮਿਲੇ ਹਨ।

ਮੁੱਖ ਮੰਤਰੀ ਰਿਹਾਇਸ਼ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰੇ ਅਧੀਨ ਹੋਣ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ’ਚ ਆਖਿਆ ਕਿ ਸੀ.ਸੀ.ਟੀ.ਵੀਜ਼ ਦੀ ਵੀਡੀਓਜ਼ ਰਾਹੀਂ ਸੁਖਬੀਰ ਦੇ ਕੋਰੇ ਝੂਠ ਦਾ ਭਾਂਡਾ ਸੌਖਿਆ ਹੀ ਭੰਨਿਆ ਜਾ ਸਕਦਾ ਹੈ। ਸੁਖਬੀਰ ਨੇ ਦੋਸ਼ ਲਾਏ ਸਨ ਕਿ ਬੇਅਦਬੀ ਮਾਮਲਿਆਂ ’ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਸਦਨ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਾਜ਼ਿਸ਼ ਘੜਨ ਲਈ ਮੁੱਖ ਮੰਤਰੀ ਨੇ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਕੀਤੀ ਸੀ। ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਬੇਅਦਬੀ ਘਟਨਾਵਾਂ ’ਤੇ ਬਹਿਸ ਕਰਨ ਦੀ ਚੁਣੌਤੀ ਦਿੱਤੀ ਹੈ ਜਿਨਾਂ ਘਟਨਾਵਾਂ ਨੇ ਅਕਾਲੀ-ਭਾਜਪਾ ਸਰਕਾਰ ਦੌਰਾਨ ਸੂਬੇ ਨੂੰ ਝੰਜੋੜ ਕੇ ਰੱਖ ਦਿੱਤਾ ਸੀ।

ਮੁੱਖ ਮੰਤਰੀ ਨੇ ਸਪੀਕਰ ਨੂੰ ਪਵਿੱਤਰ ਸਦਨ ਵਿੱਚ ਝੂਠ ਬੋਲਣ ਲਈ ਵਿਧਾਇਕ ਖਿਲਾਫ਼ ਕਾਰਵਾਈ ਸ਼ੁਰੂ ਕਰਨ ਦੀ ਅਪੀਲ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ 10 ਸਾਲਾਂ ਦੇ ਸ਼ਾਸਨਕਾਲ ਦੌਰਾਨ ਕੀਤੇ ਮਾੜੇ ਕੰਮਾਂ ਖਾਸ ਕਰਕੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਬੁਰੀ ਤਰਾਂ ਨਾਕਾਮ ਰਹਿਣ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਕਾਲੀ ਇਹ ਢਕਵੰਜ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਲੀਡਰਾਂ ਨੂੰ ਰਿਪੋਰਟ ’ਤੇ ਭਲਕੇ ਹੋਣ ਵਾਲੀ ਬਹਿਸ ਤੋਂ ਭੱਜਣ ਦੀ ਬਜਾਏ ਇਸ ਵਿੱਚ ਸ਼ਾਮਲ ਦੀ ਚੁਣੌਤੀ ਦਿੱਤੀ ਹੈ ਕਿਉਂ ਜੋ ਅਕਾਲੀ ਮੁੱਖ ਮੁੱਦਿਆਂ ਤੋਂ ਪਹਿਲਾਂ ਵੀ ਭੱਜਦੇ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement