ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦੇਵੇਗੀ ਜਸਟਿਸ ਰਣਜੀਤ ਸਿੰਘ ਦੀ ਰੀਪੋਰਟ : ਜਾਖੜ
Published : Aug 27, 2018, 9:55 am IST
Updated : Aug 27, 2018, 9:55 am IST
SHARE ARTICLE
Sunil Kumar Jakhar
Sunil Kumar Jakhar

ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਦੇ ਮੇਲੇ ਮੌਕੇ ਕਾਂਗਰਸ ਵੱਲੋਂ ਸਾਬਕਾ ਵਿਧਾਇਕ ਸ. ਜਸਬੀਰ ਸਿੰਘ ਡਿੰਪਾ ਤੇ ਮੌਜੂਦਾ ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰਾ....

ਰਈਆ/ ਬਾਬਾ ਬਕਾਲਾ: ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਦੇ ਮੇਲੇ ਮੌਕੇ ਕਾਂਗਰਸ ਵੱਲੋਂ ਸਾਬਕਾ ਵਿਧਾਇਕ ਸ. ਜਸਬੀਰ ਸਿੰਘ ਡਿੰਪਾ ਤੇ ਮੌਜੂਦਾ ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰਾ ਦੀ ਅਗਵਾਈ ਹੇਠ ਵਿਸ਼ਾਲ ਕਾਨਫਰੰਸ  ਕਰਾਈ ਗਈ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਫਖ਼ਰ- ਏ- ਕੌਮ ਅਤੇ ਪੰਥ ਦੇ ਰਾਖੇ, ਜੋ 50 ਸਾਲ ਤੋਂ ਧਰਮ ਦੇ ਨਾਮ 'ਤੇ ਪੰਜਾਬ ਦੀ ਜਨਤਾ ਨੂੰ ਬੇਵਕੂਫ ਬਣਾਉਂਦੇ ਰਹੇ, ਹੁਣ ਜਸਟਿਸ ਰਣਜੀਤ ਸਿੰਘ ਦੀ ਗੁਰੂ ਸਾਹਿਬ ਦੀ ਬੇਅਦਬੀ ਮਾਮਲੇ 'ਤੇ ਆਈ ਰੀਪੋਰਟ ਨੂੰ ਲੈ ਕੇ ਘਬਰਾਏ ਫਿਰਦੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ

ਕਿ ਰੀਪੋਰਟ ਵਿਚ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਣਾ ਹੈ। ਉਨਾਂ ਕਿਹਾ ਕਿ 17 ਮਹੀਨਿਆਂ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸਚਾਈ ਸਾਹਮਣੇ ਲਿਆ ਦਿੱਤੀ ਹੈ । ਸ੍ਰੀ ਜਾਖੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ ਹੱਥ ਵਿਚ ਨਾ ਲੈਣ ਬਲਕਿ ਇਨ੍ਹਾਂ ਨੂੰ ਪ੍ਰਮਾਤਮਾ ਵੱਲੋਂ ਹੀ ਸਜ਼ਾ ਮਿਲ ਜਾਣੀ ਹੈ ਤੇ ਬਹਿਬਲ ਕਾਂਡ ਦੇ ਜਨਰਲ ਡਾਇਰ ਲੋਕਾਂ ਦੇ ਸਾਹਮਣੇ ਆ ਜਾਣੇ ਹਨ। ਸ੍ਰੀ ਜਾਖੜ ਨੇ ਕਿਹਾ ਕਿ ਬਾਦਲ ਸਰਕਾਰ ਨੇ ਨਾ ਬੇਅਦਬੀ ਕਾਂਡ ਵਾਲੇ ਫੜੇ, ਨਾ ਗੁਰੂ ਦੇ ਲੰਗਰ 'ਤੇ ਲਗਾਈ ਜੀਐਸਟੀ ਮੁੱਦੇ 'ਤੇ ਨਰਿੰਦਰ ਮੋਦੀ ਨੂੰ ਕੁੱਝ ਬੋਲੇ ਅਤੇ ਕੇਂਦਰ ਵਿਚ ਇਕ ਵਜ਼ਾਰਤ ਅਹੁਦੇ ਖਾਤਰ ਸਾਰਾ ਪੰਜਾਬ ਤੇ ਧਰਮ ਵੇਚ ਦਿੱਤਾ।

ਸ੍ਰੀ ਜਾਖੜ ਨੇ ਰਈਆ ਤੋਂ ਖਡੂਰ ਸਾਹਿਬ ਨੂੰ ਜਾਂਦੀ ਸੜਕ ਨੂੰ ਚਾਰ ਮਾਰਗੀ ਕਰਨ ਦਾ ਭਰੋਸਾ ਵੀ ਦਿਵਾਇਆ। ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਧਰਤੀ ਨੂੰ ਨਤਮਸਤਕ ਹੁੰਦੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ 'ਤੇ ਉਸ ਵੇਲੇ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਬਰਾਬਰ ਦੇ ਜ਼ਿੰਮੇਵਾਰ ਹਨ ਅਤੇ ਦੋਵਾਂ 'ਤੇ ਇਸ ਮਾਮਲੇ ਵਿਚ ਕੇਸ ਚੱਲਣਾ ਚਾਹੀਦਾ ਹੈ। ਉਨਾਂ ਸਵਾਲ ਕੀਤਾ। ਉਨ੍ਹਾਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਰੱਦ ਕਰਨ ਦੇ ਦਿੱਤੇ ਬਿਆਨ 'ਤੇ ਬੋਲਦੇ

ਕਿਹਾ ਕਿ ਗੁਰੂ ਘਰ ਬੈਠ ਕੇ ਇਨਾਂ ਲੋਕਾਂ ਨੂੰ ਸਚਾਈ ਦਾ ਸਾਥ ਦੇਣਾ ਚਾਹੀਦਾ ਹੈ। ਉਨਾਂ ਨਾਗੋਕੇ ਵਿਖੇ ਵੇਰਕਾ ਚਿਲਿੰਗ ਸੈਂਟਰ ਲਈ ਇਕ ਕਰੋੜ ਰੁਪਏ, ਸਹਿਕਾਰੀ ਬੈਂਕ ਦੀ ਸ਼ਾਖਾ ਤੇ ਬਾਬਾ ਬਕਾਲਾ ਦੇ ਵਿਕਾਸ ਲਈ ਆਪਣੇ ਕੋਟੇ ਵਿਚੋਂ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਤਕਨੀਕੀ ਸਿੱਖਿਆ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਆਪਣੇ ਸੰਬੋਧਨ ਵਿਚ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦੇ ਕਿਹਾ ਕਿ ਅਕਾਲੀ ਦਲ ਧਰਮ ਦੇ ਨਾਂ 'ਤੇ ਰਾਜਨੀਤੀ ਕਰ ਰਿਹਾ ਹੈ। ਉਨਾਂ ਬਾਬਾ ਬਕਾਲਾ ਹਲਕੇ ਵਿਚ ਚਲੱਦੀਆਂ ਦੋ ਆਈ ਟੀ ਆਈ ਲਈ ਇਕ ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ। 

ਸ. ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਅਕਾਲੀਆਂ ਵੱਲੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਦੋਸ਼ ਲਗਾਉਣੇ ਸੂਰਜ ਨੂੰ ਦੀਵਾ ਵਿਖਾਉਣ ਵਾਲੀ ਗੱਲ ਹੈ। ਰੈਲੀ ਵਿਚ ਵਿਧਾਇਕ ਹਰਮਿੰਦਰ ਸਿੰਘ ਗਿੱਲ, ਵਿਧਾਇਕ ਤਰਸੇਮ ਸਿੰਘ ਡੀ ਸੀ, ਵਿਧਾਇਕ ਸ੍ਰੀ ਧਰਮਵੀਰ ਅਗਨੀਹੋਤਰੀ, ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਵਿਧਾਇਕ ਬਲਵਿੰਦਰ ਸਿੰਘ ਲਾਡੀ, ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਵਿਧਾਇਕ ਸ. ਅਨੂਪ ਸਿੰਘ ਭੁੱਲਰ, ਮਾਤਾ ਸੁਖਵਿੰਦਰ ਕੌਰ, ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਸ. ਗੁਰਤੇਜ ਸਿੰਘ ਭੁੱਲਰ, ਸ. ਸ਼ਵਿੰਦਰ ਸਿੰਘ ਕੱਥੂਨੰਗਲ, ਦਿਹਾਤੀ ਪ੍ਰਧਾਨ ਸ. ਭਗਵੰਤਪਾਲ ਸਿੰਘ ਸੱਚਰ, ਡਾ. ਭਾਰਦਵਾਜ ਵੀ ਹਾਜ਼ਰ ਸਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement