ਜਸਟਿਸ ਰਣਜੀਤ ਸਿੰਘ ਦੀ ਰੀਪੋਰਟ ਵਿਚ ਦੋਵੇਂ ਬਾਦਲ ਫਸਣਗੇ : ਭਗਵੰਤ ਮਾਨ
Published : Aug 27, 2018, 10:47 am IST
Updated : Aug 27, 2018, 10:47 am IST
SHARE ARTICLE
AAP Leader in Aam Aadmi Party's conference at Baba Bakala
AAP Leader in Aam Aadmi Party's conference at Baba Bakala

ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਮੇਲੇ ਮੌਕੇ ਆਮ ਆਦਮੀ ਪਾਰਟੀ ਵਲੋਂ ਵਿਸ਼ਾਲ ਕਾਨਫਰੰਸ ਸਜਾਈ ਗਈ.........

ਬਾਬਾ ਬਕਾਲਾ ਸਾਹਿਬ/ ਰਈਆ : ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਮੇਲੇ ਮੌਕੇ ਆਮ ਆਦਮੀ ਪਾਰਟੀ ਵਲੋਂ ਵਿਸ਼ਾਲ ਕਾਨਫਰੰਸ ਸਜਾਈ ਗਈ। ਇਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਦੀ ਰੀਪੋਰਟ ਵਿਚ ਦੋਨੋਂ ਬਾਦਲ ਫਸਣਗੇ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਬਹਿਬਲ ਕਲਾਂ ਗੋਲੀ ਕਾਂਡ ਵਿਚ ਜਨਰਲ ਡਾਇਰ ਬਣ ਕਿ ਆਇਆ ਸੀ।  ਬਾਦਲ ਗਵਾਹ ਮੁੱਕਰਾ ਕੇ ਹੋ ਸਕਦਾ ਕਿ ਇਥੇ ਬਚ ਜਾਏ ਪਰ ਧਰਮਰਾਜ ਦੀ ਕਚਹਿਰੀ ਵਿਚ ਲੇਖਾ ਦੇਣਾ ਪੈਣਾ ਹੈ।

ਪ੍ਰਧਾਨ ਮੰਤਰੀ ਦਾ ਜ਼ਿਕਰ ਕਰਦਿਆਂ ਉਨਾਂ ਕਿਹਾ ਕਿ ਕਿ ਮਲੋਟ ਵਿਚ ਪੰਜ ਮਿਟ ਪੱਗ ਸਿਰ 'ਤੇ ਨਾ ਰੱਖ ਸਕਣ  ਵਾਲਾ ਪੰਜਾਬ ਹਿਤੈਸ਼ੀ ਕਿਵੇਂ ਹੋ ਸਕਦਾ। ਉਨਾਂ ਮੋਦੀ ਨੂੰ ਪੱਗ ਪਹਿਨਾਉਣ ਵਾਲਿਆਂ ਨੂੰ ਵੀ ਲਾਹਨਤਾਂ ਪਾਈਆਂ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਲੋਚੜਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਚਿੱਟੇ ਦੇ ਵਪਾਰੀ ਭਤੀਜੇ ਨੂੰ ਬਚਾਉਣ ਵਿਚ ਉਨ੍ਹਾਂ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਇਹ ਵੀਕਿਹਾ ਕਿ ਕੈਪਟਨ ਸ਼ਹੀਦਾਂ ਦੇ ਦਿਨ ਨਹੀ,ਂ ਸਿਰਫ ਅਰੂਸਾ ਦਾ ਜਨਮ ਦਿਨ ਹੀ ਮਨਾਉਂਦਾ ਹੈ। 

ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਲੋਕਾਂ ਦੀ ਆਵਾਜ਼ ਬਣ ਕੇ ਵਿਧਾਨ ਸਭਾ ਮੁੱਦੇ ਉਠਾਉਣਗੇ। ਉਨ੍ਹਾਂ ਪੰਜਾਬ ਸਰਕਾਰ ਉਪਰ ਜ਼ੋਰ ਪਾਉਂਦਿਆਂ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ 'ਤੇ ਵਿਧਾਨ ਸਭਾ ਵਿਚ ਪੇਸ਼ ਹੋ ਰਹੀ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ। ਉਨਾਂ ਖ਼ਦਸ਼ਾ ਪ੍ਰਗਟਾਇਆ ਕਿ ਅਕਾਲੀ ਦਲ ਰੀਪੋਰਟ 'ਤੇ ਬਹਿਸ ਦਾ ਬਾਈਕਾਟ ਕਰੇਗਾ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਦੀ ਰੀਪੋਰਟ 'ਤੇ ਜ਼ੋਰਦਾਰ ਬਹਿਸ  ਕੀਤੀ ਜਾਵੇਗੀ। 

ਮਾਝਾ ਜ਼ੋਨ ਦੇ ਪਾਰਟੀ ਪ੍ਰਧਾਨ  ਕੁਲਦੀਪ ਸਿੰਘ ਧਾਲੀਵਾਲ ਨੇ  ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਬਗੈਰ ਕਿਸੇ ਲਾਲਚ ਪਹਿਲਾਂ ਦੀ ਤਰ੍ਹਾਂ ਪਾਰਟੀ ਨਾਲ ਖੜ੍ਹੇ ਰਹਿਣਗੇ। ਐਮ.ਪੀ. ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕੇਜਰੀਵਾਲ ਦੀ ਅਗਵਾਈ ਵਿਚ ਸੱਭ ਕੁੱਝ ਸਿਖਿਆ ਹੈ। ਹਲਕਾ ਇੰਚਾਰਜ ਦਲਬੀਰ ਸਿੰਘ ਟੋਂਗ ਨੇ ਵਿਸ਼ਵਾਸ ਦਵਾਇਆ ਕਿ ਉਹ ਪਾਰਟੀ ਪ੍ਰਤੀ ਵਫਾਦਾਰੀ ਲਈ ਹਮੇਸ਼ਾ ਤਤਪਰ ਰਹੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement