ਬਹਿਬਲ ਗੋਲੀ ਕਾਂਡ 'ਚ ਦੋ ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਤੁਰਤ ਸਜ਼ਾ ਦਿਤੀ ਜਾਵੇ : ਮਾਨ
Published : Aug 27, 2018, 10:11 am IST
Updated : Aug 27, 2018, 10:11 am IST
SHARE ARTICLE
Leaders of honoring Simranjit Singh Mann
Leaders of honoring Simranjit Singh Mann

ਰੱਖੜ ਪੁੰਨਿਆ ਮੇਲੇ ਮੌਕੇ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਗੁ: ਮਾਤਾ ਗੰਗਾ ਜੀ ਨਜ਼ਦੀਕ ਸਿਆਸੀ ਕਾਨਫਰੰਸ ਕਰਵਾਈ ਗਈ..........

ਬਾਬਾ ਬਕਾਲਾ ਸਾਹਿਬ/ ਰਈਆ :  ਰੱਖੜ ਪੁੰਨਿਆ ਮੇਲੇ ਮੌਕੇ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਗੁ: ਮਾਤਾ ਗੰਗਾ ਜੀ ਨਜ਼ਦੀਕ ਸਿਆਸੀ ਕਾਨਫਰੰਸ ਕਰਵਾਈ ਗਈ  ਸ: ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਕਿਹਾ ਕਿ ਅੱਜ ਦਾ ਇਕੱਠ ਇਹ ਮੰਗ ਕਰਦਾ ਹੈ ਕਿ ਸ੍ਰੀ ਗੁਰੁ ਗ੍ਰੰਥ ਸਾਹਿਬ  ਜੀ ਅਪਮਾਨ ਕਰਨ ਵਾਲਿਆਂ ਦੋਸ਼ੀਆਂ ਦੇ ਨਾਮ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਾਹੀਂ ਸਾਹਮਣੇ ਆਏ ਹਨ ਉਹਨਾਂ ਨੂੰ ਸਖਤ ਸਜਾ ਦਿੱਤੀ ਜਾਵੇ।

ਉਹਨਾਂ ਕਿਹਾ ਕਿ ਪੰਜਾਬ ਅਤੇ ਬਾਹਰਲੇ ਸੂਬੇ ਦੀਆਂ ਜ਼ੇਲ੍ਹਾਂ ਵਿੱਚ ਸਜਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਅਤੇ ਹੋਰਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਬਹਿਬਲ ਗੋਲੀ ਕਾਂਡ ਵਿੱਚ ਪੁਲਿਸ ਗੋਲੀ ਨਾਲ ਸ਼ਹੀਦ ਕੀਤੇ ਗਏ ਦੋ ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਤੁਰੰਤ ਸਜਾ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਡਾਲਰ ਦੇ ਮੁਕਾਬਲੇ ਰੁਪਏ ਦੀ ਕੀਮਤ ਡਿਗਦੇ ਜਾਣ ਦੇ ਅਮਲ ਖੇਤੀ ਪ੍ਰਧਾਨ ਪੰਜਾਬ ਲਈ ਅਤਿ ਨੁਕਸਾਨਦੇਹ ਹੈ। ਹਿਸਾਰ ਵਿਖੇ ਅੰਮ੍ਰਿਤਧਾਰੀ ਸਿੱਖ ਪਰਿਵਾਰ 'ਤੇ ਪੁਲਿਸ aਤੇ ਗੁੰਡਿਆਂ ਵੱਲੋਂ ਕੀਤੇ ਹਮਲੇ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ,

ਸ: ਮਾਨ ਨੇ  ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨੀ ਆਰਮੀ ਚੀਫ ਸ੍ਰੀ ਕਮਰ ਜਾਵੇਦ ਬਾਜਵਾ ਨੂੰ ਜੱਫੀ ਪਾਉਣ 'ਤੇ ਉਨ੍ਹਾਂ ਕਿਹਾ ਕਿ ਸਿੱਧੂ ਨੇ ਸ੍ਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋ ਕੇ ਸ਼ਲਾਘਾਯੋਗ ਕੰਮ ਕੀਤਾ  ਹੈ, ਉਨ੍ਹਾਂ ਕਿਹਾ ਕਿ  ਪੰਜਾਬ ਦੇ ਜਿਮੀਂਦਾਰਾ ਦੁਆਰਾ ਪੈਦਾ ਕੀਤੀਆਂ ਜਾਣ ਵਾਲੀਆਂ ਫਸਲਾਂ, ਡੀਜਲ, ਤੇਲ,ਖਾਦਾਂ, ਕੀੜੇਮਾਰ ਦਵਾਈਆਂ ਦੀ ਕੀਮਤਾਂ ਵਧ ਜਾਣ ਕਾਰਣ ਕਿਸਾਨਾਂ 'ਤੇ ਭਾਰੀ ਬੋਝ ਪਿਆ ਹੈ। ਸ: ਮਾਨ ਨੇ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਨੂੰ ਰੋਕਣ ਲਈ ਉਨ੍ਹਾਂ ਦੀ ਸਰਪ੍ਰਸਤੀ ਕਰਨ ਵਾਲੇ ਸਿਆਸਤਦਾਨਾਂ ਅਤੇ ਉੱਚ ਅਫਸਰਸ਼ਾਹੀ ਨੂੰ ਨੱਥ ਪਾਉਣ ਦੀ ਮੰਗ ਕੀਤੀ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement