ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਲੋਂ ਕਰਤਾਰਪੁਰ ਗਲਿਆਰੇ ਬਾਰੇ ਮਤਾ ...
Published : Aug 27, 2018, 6:49 pm IST
Updated : Aug 27, 2018, 6:49 pm IST
SHARE ARTICLE
Punjab Vidhan Sabha
Punjab Vidhan Sabha

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਲੋਂ ਕਰਤਾਰਪੁਰ ਗਲਿਆਰੇ ਬਾਰੇ ਮਤਾ ਆਮ ਸਹਮਤੀ ਨਾਲ ਪਾਸ

ਚੰਡੀਗੜ੍ਹ :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਸਮਾਗਮਾਂ ਮੌਕੇ ਕਰਤਾਰਪੁਰ ਸਹਿਬ ਦਾ ਗਲਿਆਰਾ ਖੁਲ•ਵਾਉਣ ਲਈ ਪਾਕਿਸਤਾਨ ਦੇ ਕੋਲ ਮਾਮਲਾ ਉਠਾਉਣ ਵਾਸਤੇ ਕੇਂਦਰ ਸਰਕਾਰ 'ਤੇ ਜ਼ੋਰ ਪਾਉਣ ਲਈ ਇਕ ਮਤਾ ਆਮ ਸਹਮਤੀ ਨਾਲ ਪਾਸ ਕਰ ਦਿੱਤਾ ਹੈ। ਇਹ ਮਤਾ ਅੱਜ ਵਿਧਾਨ ਸਭਾ ਦੇ ਮਾਨਸੂਨ ਸਮਾਗਮ ਦੇ ਦੂਜੇ ਦਿਨ ਮੁੱਖ ਮੰਤਰੀ ਵਲੋਂ ਪੇਸ਼ ਕੀਤਾ ਗਿਆ। ਪਾਰਟੀ ਲੀਹਾਂ ਤੋਂ ਉਪਰ ਉਠ ਕੇ ਸਦਨ ਦੇ ਸਾਰੇ ਮੈਂਬਰਾਂ ਦਾ ਵਿਚਾਰ ਸੀ ਕਿ ਇਹ ਗਲਿਆਰਾ ਖੁਲਣ ਨਾਲ ਭਾਰਤ ਦੇ ਲੱਖਾਂ ਸ਼ਰਧਾਲੂ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੇ ਸਮਰੱਥ ਹੋ ਜਾਣਗੇ।

ਸ੍ਰੀ ਕਰਤਾਰ ਸਾਹਿਬ ਵਿਖੇ ਪਹਿਲੇ ਗੁਰੂ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ। ਸ੍ਰੀ ਕਰਤਾਰਪੁਰ ਸਾਹਿਬ ਅੰਤਰਰਾਸ਼ਟਰੀ ਸਰਹੱਦ ਦੇ ਪਰਲੇ ਪਾਸ ਪਾਕਿਸਤਾਨ ਵਿੱਚ ਸਥਿਤ ਹੈ ਭਾਵੇਂ ਇਹ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਸਪਸ਼ਟ ਤੌਰ 'ਤੇ ਦਿਖਦਾ ਹੈ। ਇਹ ਮਤਾ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਹੀ ਇਹ ਮਾਮਲਾ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕੋਲ ਇਕ ਪੱਤਰ ਰਾਹੀਂ ਉਠਾਇਆ ਹੈ ਅਤੇ ਉਨ੍ਹਾਂ ਨੂੰ ਪਾਕਿਸਤਾਨ ਦੇ ਹਮ ਰੁਤਬਾ ਕੋਲ ਇਹ ਮੁੱਦਾ ਉਠਾਉਣ ਦੀ ਬੇਨਤੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਨੂੰ ਇਹ ਮੁੱਦਾ ਇਸਲਾਮਾਬਾਦ ਕੋਲ ਉਠਾਉਣ ਲਈ ਵਾਰ-ਵਾਰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਗਲਿਆਰਾ ਖੁਲ੍ਹਣ ਨਾਲ ਸਿੱਖ ਭਾਈਚਾਰੇ ਵੱਲੋਂ ਸੰਜੋਏ ਗਏ ਸੁਫਨੇ ਸਾਕਾਰ ਹੋਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement