
ਵਿਧਾਨ ਸਭਾ ਸੈਸ਼ਨ ਵਿਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਟੇਬਲ ਕੀਤੀ ਗਈ। ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ...
ਚੰਡੀਗੜ੍ਹ : ਵਿਧਾਨ ਸਭਾ ਸੈਸ਼ਨ ਵਿਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਟੇਬਲ ਕੀਤੀ ਗਈ। ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਅਤੇ ਬਹਿਬਲ ਗੋਲੀ ਕਾਂਡ ਸਬੰਧੀ ਇਸ ਰਿਪੋਰਟ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ ਵਿਚ ਪੇਸ਼ ਕੀਤਾ ਗਿਆ।
ਦਸ ਦਈਏ ਕਿ ਇਸ ਰਿਪੋਰਟ 'ਤੇ ਬਹਿਸ ਭਲਕੇ ਯਾਨੀ ਮੰਗਲਵਾਰ ਨੂੰ ਹੋਵੇਗੀ। ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਮੰਗਲਵਾਰ ਨੂੰ ਰਿਪੋਰਟ 'ਤੇ ਹੋਣ ਵਾਲੀ ਬਹਿਸ ਦਾ ਸਿੱਧਾ ਪ੍ਰਸਾਰਣ ਦਿਖਾਇਆ ਜਾਵੇਗਾ। ਸਪੀਕਰ ਨੇ ਰਿਪੋਰਟ 'ਤੇ ਚਰਚਾ ਲਈ ਦੋ ਘੰਟੇ ਦਾ ਸਮਾਂ ਤੈਅ ਕੀਤਾ ਹੈ।