ਅਕਾਲੀ ਦਲ ਵਲੋਂ ਉਮੀਦਵਾਰਾਂ ਦੀ ਚੋਣ ਲਈ ਕਮੇਟੀ ਗਠਤ
Published : Aug 27, 2018, 3:54 pm IST
Updated : Aug 27, 2018, 3:54 pm IST
SHARE ARTICLE
while addressing the meeting. Santa Singh Umaidpur
while addressing the meeting. Santa Singh Umaidpur

ਸ਼੍ਰੋਮਣੀ ਅਕਾਲੀ ਦਲ ਸਰਕਲ ਮਾਛੀਵਾੜਾ ਦੀ ਇੱਕ ਮੀਟਿੰਗ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਹਲਕਾ ਮੁੱਖ ਸੇਵਾਦਾਰ ਜੱਥੇ. ਸੰਤਾ ਸਿੰਘ ਉਮੈਦਪੁਰੀ..........

ਮਾਛੀਵਾੜਾ ਸਾਹਿਬ : ਸ਼੍ਰੋਮਣੀ ਅਕਾਲੀ ਦਲ ਸਰਕਲ ਮਾਛੀਵਾੜਾ ਦੀ ਇੱਕ ਮੀਟਿੰਗ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਹਲਕਾ ਮੁੱਖ ਸੇਵਾਦਾਰ ਜੱਥੇ. ਸੰਤਾ ਸਿੰਘ ਉਮੈਦਪੁਰੀ ਅਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆ ਦੀ ਅਗਵਾਈ ਹੇਠ ਹੋਈ ਜਿਸ ਵਿਚ ਆਉਣ ਵਾਲੀਆਂ ਬਲਾਕ ਸੰਮਤੀ ਚੋਣਾਂ ਲਈ ਚੋਣ ਬਿਗੁਲ ਵਜਾਉਂਦਿਆਂ ਉਕਤ ਆਗੂਆਂ ਨੇ ਵਰਕਰਾਂ ਨੂੰ ਤਿਆਰੀ ਕਸ ਲੈਣ ਦਾ ਸੱਦਾ ਦਿੱਤਾ।

ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੱਥੇ. ਸੰਤਾ ਸਿੰਘ ਉਮੈਦਪੁਰ ਤੇ ਜਗਜੀਵਨ ਸਿੰਘ ਖੀਰਨੀਆ ਨੇ ਕਿਹਾ ਕਿ ਮਾਛੀਵਾੜਾ ਸਰਕਲ ਦੇ 16 ਬਲਾਕ ਸੰਮਤੀ ਜ਼ੋਨਾਂ ਅਤੇ ਜਿਲ੍ਹਾ ਪ੍ਰੀਸ਼ਦ ਸਰਕਲ ਦੀ ਚੋਣ ਲਈ ਪਾਰਟੀ ਦੇ ਮਿਹਨਤੀ ਤੇ ਯੋਗ ਉਮੀਦਵਾਰਾਂ ਨੂੰ ਮੈਦਾਨ ਵਿਚ ਉਤਾਰਿਆ ਜਾਵੇਗਾ ਜਿਸ ਲਈ ਇੱਕ 11 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਸਾਰੇ ਹੀ ਵਰਕਰਾਂ ਦੇ ਮਸ਼ਵਰੇ ਤੋਂ ਬਾਅਦ ਉਮੀਦਵਾਰਾਂ ਦੀ ਸੂਚੀ ਐਲਾਨੀ ਜਾਵੇਗੀ।

ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਚੋਣਾਂ ਲਈ ਹਲਕੇ ਦੇ ਅਕਾਲੀ ਵਰਕਰ ਤਿਆਰ-ਬਰ-ਤਿਆਰ ਰਹਿਣ ਅਤੇ ਹੁਣ ਤੋਂ ਹੀ ਪਿੰਡਾਂ ਵਿਚ ਜਾ ਕੇ ਕਾਂਗਰਸ ਸਰਕਾਰ ਦੇ ਡੇਢ ਸਾਲ ਦੀ ਮਾੜੀ ਕਾਰਗੁਜ਼ਾਰੀ ਬਾਰੇ ਲੋਕਾਂ ਨੂੰ ਦੱਸਣ ਕਿ ਕਿਸ ਤਰ੍ਹਾਂ ਇਸ ਸਰਕਾਰ ਨੇ ਗਰੀਬਾਂ ਨੂੰ ਦਿੱਤੀਆਂ ਸਾਰੀਆਂ ਸੁਵਿਧਾਵਾਂ ਬੰਦ ਕਰ ਦਿੱਤੀਆਂ। ਉਮੈਦਪੁਰ ਤੇ ਖੀਰਨੀਆ ਨੇ ਕਿਹਾ ਕਿ ਕੁੱਝ ਹੀ ਦਿਨਾਂ 'ਚ ਬਲਾਕ ਸੰਮਤੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਤਿਆਰ ਕਰ ਪਿੰਡਾਂ ਵਿਚ ਚੋਣ ਮੁਹਿੰਮ ਵਿੱਢ ਦਿੱਤੀ ਜਾਵੇਗੀ। 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement