
ਦਿਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਉਪਰ ਅਮਰੀਕਾ ਵਿਚ ਹੋਏ ਹਮਲੇ ਪਿੱਛੇ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਦਾ ਹੱਥ ਹੈ...........
ਫਤਿਹਗੜ੍ਹ ਸਾਹਿਬ : ਦਿਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਉਪਰ ਅਮਰੀਕਾ ਵਿਚ ਹੋਏ ਹਮਲੇ ਪਿੱਛੇ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਦਾ ਹੱਥ ਹੈ ਕਿਉਂਕਿ ਟਾਈਟਲਰ ਦੇ ਕੇਸ ਵਿਚ ਗਵਾਹੀ ਤੋਂ ਮੁਕਰਨ ਵਾਲੇ ਸੁਰਜੀਤ ਸਿੰਘ ਦੇ ਲੜਕੇ ਦੀ ਹਮਲਾ ਕਰਨ ਵਾਲਿਆਂ ਵਿਚ ਪਹਿਚਾਣ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਫਤਿਹਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਗ਼ੈਰ ਸਿੱਖ ਤੇ ਪੰਥ ਵਿਰੋਧੀ ਲੋਕਾਂ ਵਲੋਂ ਅਠਿਜਹਾ ਹਮਲਾ ਸਾਜ਼ਿਸੀ ਤਰੀਕੇ ਨਾਲ ਕਰਨ ਪਿੱਛੇ ਉਨ੍ਹਾਂ ਸ਼ਕਤੀਆਂ ਦਾ ਹੱਥ ਹੈ, ਜਿਨ੍ਹਾਂ ਨੇ 1984 ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰੇ ਮਿਟਾਉਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ 27 ਅਗਸਤ ਨੂੰ ਪਾਰਟੀ ਦੇ ਸੰਸਦ ਮੈਂਬਰ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਮਿਲ ਕੇ ਇਨ੍ਹਾਂ ਸਾਜ਼ਿਸੀ ਲੋਕਾਂ ਦੇ ਵਿਰੁੱਧ ਅਮਰੀਕਾ ਸਰਕਾਰ 'ਤੇ ਜ਼ੋਰ ਪਾ ਕੇ ਇਰਾਦਾ ਕਤਲ ਦਾ ਕੇਸ ਦਰਜ ਕਰਾਉਣ ਦੀ ਮੰਗ ਕਰਨਗੇ।