ਰੇਤ ਦੀ ਖੁਦਾਈ ਕਰਦੇ ਸਮੇਂ ਢਿੱਗ ਡਿੱਗਣ ਕਾਰਨ ਦੋ ਨੌਜਵਾਨਾਂ ਦੀ ਮੌਤ
Published : Aug 27, 2019, 3:55 pm IST
Updated : Aug 27, 2019, 3:55 pm IST
SHARE ARTICLE
Ajnala : Two youths death in sand fall
Ajnala : Two youths death in sand fall

ਘਰ 'ਚ ਰੇਤ ਦੀ ਖੁਦਾਈ ਕਰਦੇ ਸਮੇਂ ਵਾਪਰਿਆ ਹਾਦਸਾ

ਅੰਮ੍ਰਿਤਸਰ : ਅਜਨਾਲਾ ਦੇ ਸਰਹੱਦੀ ਪਿੰਡ ਚੱਕ ਔਲ 'ਚ ਮਿੱਟੀ ਤੇ ਰੇਤ ਦੀ ਖੁਦਾਈ ਕਰਦੇ ਸਮੇਂ ਢਿੱਗ ਡਿੱਗਣ ਕਾਰਨ ਤਿੰਨ ਲੋਕ ਮਿੱਟੀ ਅੰਦਰ ਦੱਬ ਗਏ। ਇਨ੍ਹਾਂ ਨੂੰ ਕਾਫ਼ੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢਿਆ ਗਿਆ। ਹਸਪਤਾਲ ਲਿਜਾਉਣ ਤੋਂ ਬਾਅਦ ਡਾਕਟਰਾਂ ਨੇ ਦੋ ਜਣਿਆਂ ਨੂੰ ਮ੍ਰਿਤਕ ਐਲਾਨ ਦਿੱਤਾ।

Ajnala : Two youths death in sand fallAjnala : Two youths death in sand fall

ਜਾਣਕਾਰੀ ਮੁਤਾਬਕ ਮ੍ਰਿਤਕ ਕੁਲਵਿੰਦਰ ਦੇ ਪਿਤਾ ਭਗਵਾਨ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਪਿੰਡ ਚੱਕ ਔਲ ਦੇ ਇਕ ਘਰ 'ਚ ਰੇਤ ਦੀ ਖੁਦਾਈ ਚੱਲ ਰਹੀ ਸੀ। ਇਥੇ ਉਸ ਦਾ ਬੇਟਾ ਆਪਣੇ ਦੋ ਦੋਸਤਾਂ ਨਾਲ ਮਜ਼ਦੂਰੀ ਲਈ ਗਿਆ ਸੀ। ਬੀਤੀ ਰਾਤ ਮਿੱਟੀ ਦੀ ਢਿੱਗ ਡਿੱਗਣ ਨਾਲ ਕੁਲਵਿੰਦਰ ਸਿੰਘ ਦੇ ਨਾਲ ਦੋਵੇਂ ਦੋਸਤ ਦੱਬ ਗਏ। ਇਨ੍ਹਾਂ ਨੂੰ ਕਾਫੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢਿਆ ਗਿਆ ਅਤੇ ਗੰਭੀਰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲੈ ਜਾਂਦਾ ਗਿਆ। 

Ajnala : Two youths death in sand fallAjnala : Two youths death in sand fall

ਪੁਲਿਸ ਨੇ ਭਗਵਾਨ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 304 ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement