ਅਨਏਡਿਡ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਸ਼ਲਾਘਾਯੋਗ ਉਪਰਾਲਾ

ਸਪੋਕਸਮੈਨ ਸਮਾਚਾਰ ਸੇਵਾ
Published Aug 27, 2019, 4:18 pm IST
Updated Aug 27, 2019, 4:18 pm IST
ਹੜ੍ਹ ਪੀੜਤਾਂ ਦੀ ਮਦਦ ਲਈ ਇਕ ਦਿਨ ਦੀ ਤਨਖਾਹ ਦੇਣ ਦਾ ਫ਼ੈਸਲਾ
JAC decides to contribute one day salary of all employees for Relief Fund
 JAC decides to contribute one day salary of all employees for Relief Fund

ਚੰਡੀਗੜ੍ਹ : ਪੰਜਾਬ ਦੇ ਅਨਏਡਿਡ ਕਾਲਜਾਂ ਦੀਆਂ 12 ਵੱਖ ਵੱਖ ਐਸੋਸੀਏਸ਼ਨਾਂ ਵਾਲੀ ਸਾਂਝੀ ਐਕਸ਼ਨ ਕਮੇਟੀ (ਜੇ.ਏ.ਸੀ.) ਨੇ ਆਪਣੀਆਂ ਸੰਸਥਾਵਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਦੀ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਲਿਆ ਹੈ ਤਾਂ ਜੋ ਸੂਬੇ ਭਰ ਦੇ ਹੜ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ।

JAC decides to contribute one day salary of all employees for Relief FundJAC decides to contribute one day salary of all employees for Relief Fund

Advertisement

ਸਰਕਾਰੀ ਬੁਲਾਰੇ ਅਨੁਸਾਰ ਐਸੋਸੀਏਸ਼ਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਨੇੜਲੇ ਕਾਲਜਾਂ ਨੂੰ ਆਰਜੀ ਰਾਹਤ ਕੈਂਪ ਬਣਾਉਣ ਅਤੇ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਇਨ੍ਹਾਂ ਸੰਸਥਾਵਾਂ ਦੇ ਵਿਦਿਆਰਥੀਆਂ ਅਤੇ ਸਟਾਫ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੀ ਵੀ ਪੇਸ਼ਕਸ਼ ਕੀਤੀ।

60 villages of Ferozepur affected by floodsFloods

ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕਿਹਾ ਕਿ ਇਨ੍ਹਾਂ ਕਾਲਜਾਂ ਦੀ ਮੈਨੇਜਮੈਂਟ ਨੂੰ ਹੜ੍ਹ ਪ੍ਰਭਾਵਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਤਾਂ ਜੋ ਸੰਕਟ ਦੀ ਇਸ ਘੜੀ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਬਿਹਤਰ ਤਾਲਮੇਲ ਅਤੇ ਸਹਿਯੋਗਤਾ ਨੂੰ ਯਕੀਨੀ ਬਣਾਇਆ ਜਾ ਸਕੇ। ਸਾਂਝੀ ਐਕਸ਼ਨ ਕਮੇਟੀ ਦੇ ਇਸ ਵਫਦ ਵਿੱਚ ਗੁਰਮੀਤ ਸਿੰਘ ਧਾਲੀਵਾਲ, ਚਰਨਜੀਤ ਸਿੰਘ ਵਾਲੀਆ, ਡਾ. ਅੰਸੂ ਕਟਾਰੀਆ, ਰਜਿੰਦਰ ਧਨੋਆ ਅਤੇ ਐਸ.ਐਸ. ਚੱਠਾ ਸ਼ਾਮਲ ਸਨ।

Advertisement

 

Advertisement
Advertisement