ਪਾਕਿਸਤਾਨ ਵਲੋਂ 11 ਸਤੰਬਰ ਤੋਂ ਲਾਂਘਾ ਖੋਲ੍ਹਣ ਦੀ ਤਿਆਰੀ
Published : Aug 27, 2019, 5:46 pm IST
Updated : Aug 27, 2019, 5:46 pm IST
SHARE ARTICLE
Pakistan prepares for opening Corridor on September 11
Pakistan prepares for opening Corridor on September 11

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕੀਤਾ ਪ੍ਰਗਟਾਵਾ

ਲਾਹੌਰ : ਭਾਰਤ ਨਾਲ ਤਣਾਅ ਦੇ ਬਾਵਜੂਦ ਕਰਤਾਰਪੁਰ ਲਾਂਘੇ ਦੇ ਕੰਮ 'ਤੇ ਕੋਈ ਅਸਰ ਨਹੀਂ ਪਵੇਗਾ। ਪਾਕਿਸਤਾਨ ਤੈਣ ਸਮੇਂ ਤੋਂ ਪਹਿਲਾਂ ਸਤੰਬਰ ਮਹੀਨੇ 'ਚ ਹੀ ਸਿੱਖ ਸ਼ਰਧਾਲੂਆਂ ਲਈ ਲਾਂਘਾ ਖੋਲ੍ਹਣ ਜਾ ਰਿਹਾ ਹੈ। ਇਸ ਦਾ ਪ੍ਰਗਟਾਵਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕੀਤਾ। ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਪੁਰਾਣੇ ਐਲਾਨੇ ਸਮੇਂ ਤੋਂ ਦੋ ਮਹੀਨੇ ਪਹਿਲਾਂ ਮਤਲਬ 11 ਸਤੰਬਰ ਤੋਂ ਹੀ ਲਾਂਘਾ ਖੋਲ੍ਹਣ ਜਾ ਰਿਹਾ ਹੈ। ਕੁਰੈਸ਼ੀ ਨੇ ਇਹ ਵੀ ਕਿਹਾ ਹੈ ਕਿ ਪਾਕਿਸਤਾਨ ਕਰਤਾਰਪੁਰ ਸਾਹਿਬ ਗਲਿਆਰਾ ਗੁਰੂ ਨਾਨਕ ਦੇਵ ਜੀ ਦੇ 480ਵੇਂ ਜੋਤੀ ਜੋਤ ਦਿਵਸ ਮੌਕੇ ਵੀ ਖੋਲ੍ਹੇਗਾ।

Shah Mehmood QureshiMehmood Qureshi

ਮੰਤਰੀ ਨੇ ਸਿੱਖ ਸ਼ਰਧਾਲੂਆਂ ਨੂੰ ਤਿਆਰੀਆਂ ਕਰਨ ਦੀ ਵੀ ਅਪੀਲ ਕੀਤੀ ਹੈ। ਕੁਰੈਸ਼ੀ ਦੇ ਬਿਆਨ ਮੁਤਾਬਕ ਉਹ ਭਾਰਤ ਤੋਂ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ, ਨਾਰੋਵਾਲ ਆਉਣ ਦੇ ਇਛੁੱਕ ਸਿੱਖ ਸ਼ਰਧਾਲੂਆਂ ਨੂੰ 11 ਸਤੰਬਰ ਤੋਂ ਹੀ ਆ ਸਕਦੇ ਹਨ। ਪਾਕਿਸਤਾਨੀ ਵਿਦੇਸ਼ ਮੰਤਰੀ ਨੇ ਪੂਰੀ ਦੁਨੀਆ ਵਿਚ ਵੱਸਦੇ ਸਿੱਖਾਂ ਨੂੰ ਤਿਆਰ ਬਰ ਤਿਆਰ ਰਹਿਣ ਦੀ ਅਪੀਲ ਵੀ ਕੀਤੀ ਹੈ।

Kartarpur CorridorKartarpur Corridor

ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ 12 ਨਵੰਬਰ 2019 ਨੂੰ ਮਨਾਇਆ ਜਾਣਾ ਹੈ ਅਤੇ 8 ਨਵੰਬਰ ਤੋਂ ਸਮਾਗਮ ਸ਼ੁਰੂ ਹੋ ਜਾਣਗੇ। ਗੁਰੂ ਨਾਨਕ ਦੇਵ ਜੀ ਦਾ 480ਵਾਂ ਜੋਤੀ ਜੋਤ ਦਿਵਸ ਸਤੰਬਰ ਮਹੀਨੇ ਵਿੱਚ ਹੀ ਆਉਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਸਾਹਿਬ ਵਿਖੇ 1539 ਈਸਵੀ ਨੂੰ ਸਰੀਰ ਤਿਆਗਿਆ ਸੀ ਤੇ ਉਸ ਦਿਨ ਪਾਕਿਸਤਾਨ ਆਰਜ਼ੀ ਤੌਰ 'ਤੇ ਇਹ ਗਲਿਆਰਾ ਖੋਲ੍ਹ ਸਕਦਾ ਹੈ। ਪਰ ਪਾਕਿਸਤਾਨ ਦੇ ਇਸ ਐਲਾਨ ਮੁਤਾਬਕ ਹੁਣ ਦੋ ਮਹੀਨੇ ਪਹਿਲਾਂ ਹੀ ਸਿੱਖ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ। 
 

Location: Pakistan, Punjab, Lahore

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement