
ਮੁੱਖ ਮੰਤਰੀ ਰਾਹਤ ਫੰਡ 'ਚ 14 ਕਰੋੜ ਦਾ ਯੋਗਦਾਨ ਦੇਵੇਗੀ
ਚੰਡੀਗੜ੍ਹ : ਪੰਜਾਬ ਨੰਬਰਦਾਰ ਯੂਨੀਅਨ ਨੇ ਸਵੈਇੱਛਾ ਨਾਲ ਆਪਣਾ ਤਿੰਨ ਮਹੀਨੇ ਦਾ ਮਾਣ ਭੱਤਾ, ਜੋ ਕਿ ਲਗਭਗ 14.16 ਕਰੋੜ ਰੁਪਏ ਬਣਦਾ ਹੈ, ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਫ਼ੈਸਲਾ ਲਿਆ ਹੈ। ਇਹ ਜਾਣਕਾਰੀ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦਿੱਤੀ।
Punjab Nambardar Union to contribute Rs.14 crore in CM’s Relief Fund
ਉਨ੍ਹਾਂ ਦਸਿਆ ਕਿ ਪੰਜਾਬ ਨੰਬਰਦਾਰ ਯੂਨੀਅਨ ਦਾ ਵਫ਼ਦ, ਜਿਸ ਵਿਚ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ, ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਲਾਭ ਸਿੰਘ ਕੜੈਲ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਪਰਮਿੰਦਰ ਸਿੰਘ, ਸਕੱਤਰ ਬਲਵੰਤ ਸਿੰਘ, ਸਕੱਤਰ ਕੁਲਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਮਾਨਸਾ ਅੰਮ੍ਰਿਤਪਾਲ ਸਿੰਘ ਅਤੇ ਹੋਰ ਅਹੁਦੇਦਾਰ ਸ਼ਾਮਲ ਸਨ, ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਮਾਣ ਭੱਤਾ ਦਾਨ ਕਰਨ ਸਬੰਧੀ ਲਿਖ਼ਤੀ ਸਹਿਮਤੀ ਦਿੱਤੀ।
Flood
ਉਨ੍ਹਾਂ ਦੇ ਇਸ ਨੇਕ ਕਾਰਜ ਦੀ ਸ਼ਲਾਘਾ ਕਰਦਿਆਂ ਮਾਲ ਮੰਤਰੀ ਨੇ ਕਿਹਾ ਕਿ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਹਰ ਵਰਗ ਦੇ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ।